ਆਪਣੇ ਹਮਜ਼ਾਦ ਦੀ ਨਜ਼ਰ ਵਿਚ ਮੰਟੋ !    ਥਿਓਡਰ ਅਡੋਰਨੋ : ਪ੍ਰਬੁੱਧਤਾ ਦੀ ਡਾਇਲੈਕਟਿਕਸ !    ਨਵੀਆਂ ਰਾਣੀਆਂ !    ਸਾਡੇ ਵਿਆਹ - ਅਤੀਤ ਅਤੇ ਵਰਤਮਾਨ ਦੇ ਝਰੋਖਿਆਂ ਵਿੱਚੋਂ !    ਹਿਟਲਰ ਖ਼ਿਲਾਫ਼ ਜੰਗ ਛੇੜਣ ਵਾਲਾ ‘ਵ੍ਹਾਈਟ ਰੋਜ਼’ !    ਖ਼ੁਸ਼ ਲੋਕਾਂ ਦੀ ਧਰਤੀ ਭੂਟਾਨ !    ਅਸਹਿਮਤੀ ਦਾ ਪ੍ਰਵਚਨ !    ਲੋਕਾਂ ਨੂੰ ਲੋਕਾਂ ਨਾਲ ਜੋੜਦੀ ਸ਼ਾਇਰੀ !    ਆਜ਼ਾਦੀਆਂ !    ਚਪੇੜਾਂ ਖਾਣ ਵਾਲੇ ਨੇਤਾ ਜੀ !    

ਨਿੰਦਰ ਘੁਗਿਆਣਵੀ ਤੇ ਮੋਹਨਜੀਤ ਨੂੰ ਪੁਰਸਕਾਰ ਦੇਣ ਦਾ ਐਲਾਨ

Posted On October - 25 - 2018

ਨਿੰਦਰ ਘੁਗਿਆਣਵੀ

ਟ੍ਰਿਬਿਊਨ ਨਿਊਜ਼ ਸਰਵਿਸ

ਡਾ. ਮੋਹਨਜੀਤ

ਚੰਡੀਗੜ੍ਹ, 25 ਅਕਤੂਬਰ
ਪੰਜਾਬੀ ਦੇ ਸਾਹਿਤਕ ਰਸਾਲੇ ‘ਹੁਣ’ ਵੱਲੋਂ ਹਰ ਸਾਲ ਦਿੱਤੇ ਜਾਂਦੇ ਦੋ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਪੁਰਸਕਾਰ ਰਸਾਲੇ ਦੇ ਬਾਨੀ ਸੰਪਾਦਕ ਅਤੇ ਕਵੀ ਅਤਵਾਰ ਜੰਡਿਆਲਵੀ ਦੀ ਯਾਦ ਵਿਚ ਦਿੱਤੇ ਜਾਂਦੇ ਹਨ। ਪੁਰਸਕਾਰਾਂ ਦਾ ਐਲਾਨ ਕਰਦਿਆਂ ਰਸਾਲੇ ਦੇ ਸੰਪਾਦਕ ਸੁਸ਼ੀਲ ਦੁਸਾਂਝ, ਪ੍ਰਬੰਧਕੀ ਸੰਪਾਦਕ ਰਵਿੰਦਰ ਸਹਿਰਾਅ, ਸਰਪ੍ਰਸਤ ਸਵਰਨਜੀਤ ਕੌਰ ਜੌਹਲ, ਸੰਪਾਦਕੀ ਮੰਡਲ ਦੇ ਮੈਂਬਰ ਕਿਰਤਮੀਤ, ਕਮਲ ਦੁਸਾਂਝ ਤੇ ਸੁਰਿੰਦਰ ਸੋਹਲ ਨੇ ਦੱਸਿਆ ਕਿ ਇਸ ਵਾਰ ਇਹ ਸਨਮਾਨ ਪੰਜਾਬੀ ਦੇ ਸਿਰਮੌਰ ਕਵੀ ਡਾ. ਮੋਹਨਜੀਤ ਅਤੇ ਲੇਖਕ ਨਿੰਦਰ ਘੁਗਿਆਣਵੀ ਨੂੰ ਦਿੱਤਾ ਜਾਵੇਗਾ। ਪੁਰਸਕਾਰ ਦੇਣ ਲਈ ਅਦਾਰਾ ‘ਹੁਣ’ ਦਾ ਪੰਜਵਾਂ ਸਮਾਗਮ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਸਹਿਯੋਗ ਨਾਲ ਸੈਕਟਰ-16 ਸਥਿਤ ਪੰਜਾਬ ਕਲਾ ਭਵਨ ਦੇ ਰੰਧਾਵਾ ਆਡੀਟੋਰੀਅਮ ਵਿਚ 4 ਨਵੰਬਰ ਨੂੰ ਸ਼ਾਮ ਵੇਲੇ ਕਰਵਾਇਆ ਜਾਵੇਗਾ। ਇਸ ਦੌਰਾਨ ਦੇਸ਼ ਦੇ ਪ੍ਰਸਿੱਧ ਲੇਖਕ ਤੇ ਲੋਕ ਪੱਤਰਕਾਰ ਪੰਕਜ ਵਿਸ਼ਟ (ਦਿੱਲੀ) ‘ਵਰਤਮਾਨ ਸਮਾਂ ਅਤੇ ਬੁੱਧੀਜੀਵੀ ਦੀ ਭੂਮਿਕਾ’ ਵਿਸ਼ੇ ’ਤੇ ਭਾਸ਼ਨ ਦੇਣਗੇ। ਇਸ ਦੌਰਾਨ ‘ਆਰਮਰੀ ਆਰਟਸ ਜਲਾਲਾਬਾਦ’ ਤੇ ‘ਚੰਡੀਗੜ੍ਹ ਸਕੂਲ ਆਫ਼ ਡਰਾਮਾ’ ਵੱਲੋਂ ਇਕੱਤਰ ਸਿੰਘ ਦੀ ਨਿਰਦੇਸ਼ਨਾ ਹੇਠ ਦੀਪਤੀ ਬਬੂਟਾ ਦਾ ਨਾਟਕ ‘ਛੱਤ’ ਖੇਡਿਆ ਜਾਵੇਗਾ।


Comments Off on ਨਿੰਦਰ ਘੁਗਿਆਣਵੀ ਤੇ ਮੋਹਨਜੀਤ ਨੂੰ ਪੁਰਸਕਾਰ ਦੇਣ ਦਾ ਐਲਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.