ਮਾਪਿਆਂ ਵੱਲੋਂ ਮੋਬਾਈਲ ਖੋਹਣ ਤੋਂ ਨਾਰਾਜ਼ 13 ਸਾਲ ਦੇ ਪੁੱਤ ਨੇ ਫਾਹਾ ਲਿਆ !    ਸੰਜੇ ਕੁੰਡੂ ਹਿਮਾਚਲ ਦੇ ਨਵੇਂ ਡੀਜੀਪੀ !    ਕਰਜ਼ਾ ਮੁਆਫ਼ੀ ਲਈ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਪ੍ਰਦਰਸ਼ਨ !    ਕਰੋਨਾ ਪੀੜਤ ਪਾਇਲਟ ਨੇ ਭਰੀ ਉਡਾਰੀ, ਜਹਾਜ਼ ਅੱਧ ਰਾਹ ’ਚੋਂ ਮੁੜਿਆ !    ਸੀਬੀਆਈ ਦਾ ਪਟਿਆਲਾ ’ਚ ਛਾਪਾ, ਮੁਲਜ਼ਮ ਗਸ਼ ਖਾ ਕੇ ਡਿੱਗਿਆ !    ਮੋਦੀ ਸਰਕਾਰ ਨੇ ਦੇਸ਼ ਦਾ ਬੇੜਾ ਗਰਕ ਕਰ ਦਿੱਤਾ: ਕਾਂਗਰਸ !    ਪਿੰਡ ਕਾਲਬੰਜਾਰਾ ਸੀਲ, ਲੋਕਾਂ ਦੇ ਕਰੋਨਾ ਨਮੂਨੇ ਲਏ !    ਸਮਰਾਲਾ ਦੇ ਪਿੰਡ ਨੌਲੜੀ ਕਲਾਂ 'ਚ ਭੈਣ-ਭਰਾ ਨੇ ਖ਼ੁਦਕੁਸ਼ੀ ਕੀਤੀ !    ਫੋਰਬਸ: ਸਾਲ 2020 ਵਿੱਚ ਕੋਹਲੀ ’ਤੇ ਵਰ੍ਹਿਆ ਡਾਲਰਾਂ ਦਾ ਮੀਂਹ, 100ਵੇਂ ਤੋਂ 66ਵੇਂ ਸਥਾਨ ’ਤੇ !    ਵੈਸਟ ਇੰਡੀਜ਼ ਕ੍ਰਿਕਟ ਟੀਮ ਨੂੰ ਇੰਗਲੈਂਡ ਦੌਰੇ ਦੀ ਇਜਾਜ਼ਤ !    

ਵਜ਼ੀਫੇ ਹੀ ਵਜ਼ੀਫੇ

Posted On October - 24 - 2018

1. ਕਾਲਜ ਬੋਰਡ ਇੰਡੀਆ ਸਕਾਲਰਜ਼ ਪ੍ਰੋਗਰਾਮ 2019: ਹੋਣਹਾਰ ਅਤੇ ਵਿੱਤੀ ਤੌਰ ’ਤੇ ਕਮਜ਼ੋਰ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਭਾਰਤ ਦੇ 10 ਪ੍ਰਸਿੱਧ ਕਾਲਜਾਂ ਤੋਂ ਗ੍ਰੈਜੂਏਸ਼ਨ ਡਿਗਰੀ ਪ੍ਰੋਗਰਾਮ ਕਰਨ ਲਈ ਕਾਲਜ ਬੋਰਡ ਵੱਲੋਂ ਵਜ਼ੀਫ਼ਾ ਦਿੱਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿਚ ਭਾਗ ਲੈਣ ਲਈ ਵਿਦਿਆਰਥੀਆਂ ਨੂੰ ਦਸੰਬਰ 2018 ਵਿਚ ਹੋਣ ਵਾਲੀ ਐੱਸਏਟੀ ਪ੍ਰੀਖਿਆ ਵਿਚ ਚੰਗਾ ਪ੍ਰਦਰਸ਼ਨ ਕਰਨਾ ਪਵੇਗਾ। ਉਹ ਵਿਦਿਆਰਥੀ, ਜੋ ਭਾਰਤ ਵਿਚ ਰਹਿ ਕੇ ਪੜ੍ਹਾਈ ਕਰ ਰਹੇ ਹਨ, ਬਾਰ੍ਹਵੀਂ ਦੇ ਵਿਦਿਆਰਥੀ ਹਨ ਤੇ ਜਿਨ੍ਹਾਂ ਦੀ ਪਰਿਵਾਰਕ ਆਮਦਨੀ 4 ਲੱਖ ਰੁਪਏ ਤੋਂ ਘੱਟ ਹੈ ਅਤੇ ਪ੍ਰੀਖਿਆ ਵਿਚ ਬਿਹਤਰੀਨ ਰੈਂਕਿੰਗ ਪ੍ਰਾਪਤ ਕਰਨਗੇ, ਉਹ ਵਜ਼ੀਫ਼ੇ ਲਈ ਯੋਗ ਹੋਣਗੇ। ਇਸ ਪ੍ਰੋਗਰਾਮ ਤਹਿਤ ਅਜਿਹੇ ਵਿਦਿਆਰਥੀ, ਜਿਨ੍ਹਾਂ ਦੀ ਪਰਿਵਾਰਕ ਆਮਦਨ 6 ਲੱਖ ਰੁਪਏ ਤੋਂ ਘੱਟ ਹੈ, ਉਨ੍ਹਾਂ ਲਈ ਐੱਸਏਟੀ ਪ੍ਰੀਖਿਆ ਦੀ ਫੀਸ (ਲਗਭਗ 7,000 ਰੁਪਏ) ਮੁਆਫ਼ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅਜਿਹੇ ਵਿਦਿਆਰਥੀ, ਜਿਨ੍ਹਾਂ ਦੀ ਪਰਿਵਾਰਕ ਆਮਦਨੀ 4 ਲੱਖ ਰੁਪਏ ਤੋਂ ਘੱਟ ਹੈ, ਉਨ੍ਹਾਂ ਦੀ ਕਾਲਜ ਬੋਰਡ ਪਾਰਟਨਰ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਦੀ ਪੂਰੀ ਪੜ੍ਹਾਈ ਦਾ ਖ਼ਰਚਾ ਸਕਾਲਰਸ਼ਿਪ ਦੇ ਰੂਪ ਵਿਚ ਦਿੱਤਾ ਜਾ ਰਿਹਾ ਹੈ। ਅਪਲਾਈ ਕਰਨ ਦੀ ਆਖ਼ਰੀ ਤਰੀਕ 2 ਨਵੰਬਰ ਹੈ। ਚਾਹਵਾਨ ਵਿਦਿਆਰਥੀਆਂ ਨੂੰ ਆਨਲਾਈਨ ਅਪਲਾਈ ਕਰਨਾ ਪਵੇਗਾ।
ਅਪਲਾਈ ਕਰਨ ਲਈ ਲਿੰਕ http://www.b4s.in/PT/CBI1 ਹੈ।
2. ਏਆਈਸੀਟੀਈ-ਸਕਸ਼ਮ ਸਕਾਲਰਸ਼ਿਪ ਸਕੀਮ 2018-19: ਤਕਨੀਕੀ ਸਿੱਖਿਆ ਪ੍ਰਾਪਤ ਕਰ ਕੇ ਸਫ਼ਲ ਭਵਿੱਖ ਬਣਾਉਣ ਦੇ ਚਾਹਵਾਨ ਵਿਸ਼ੇਸ਼ ਚੁਣੌਤੀਆਂ ਵਾਲੇ ਵਿਦਿਆਰਥੀ, ਜਿਨ੍ਹਾਂ ਨੇ ਏਆਈਸੀਟੀਈ ਦੁਆਰਾ ਮਾਨਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਵਿਚ ਵਿਦਿਅਕ ਸੈਸ਼ਨ 2018-19 ਦੌਰਾਨ ਟੈਕਨੀਕਲ ਡਿਗਰੀ ਜਾਂ ਡਿਪਲੋਮਾ ਪ੍ਰੋਗਰਾਮ ਦੇ ਪਹਿਲੇ ਸਾਲ ਵਿਚ ਦਾਖ਼ਲਾ ਲਿਆ ਹੋਵੇ, ਉਹ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ। 40 ਫ਼ੀਸਦੀ ਸਰੀਰਕ ਚੁਣੌਤੀ ਵਾਲੇ ਵਿਦਿਆਰਥੀ, ਜਿਨ੍ਹਾਂ ਦੀ ਸਾਲਾਨਾ ਪਰਿਵਾਰਕ ਆਮਦਨ 8 ਲੱਖ ਰੁਪਏ ਤੋਂ ਜ਼ਿਆਦਾ ਨਾ ਹੋਵੇ ਅਤੇ ਉਨ੍ਹਾਂ ਨੇ ਤਕਨੀਕੀ ਸਿੱਖਿਆ ਪ੍ਰਾਪਤ ਕਰਨ ਲਈ ਪਹਿਲੇ ਸਾਲ ਵਿਚ ਦਾਖ਼ਲਾ ਲਿਆ ਹੋਵੇ, ਇਸ ਦੇ ਯੋਗ ਹਨ। ਇਸ ਤਹਿਤ 30,000 ਰੁਪਏ ਤਕ ਦੀ ਰਾਸ਼ੀ ਅਤੇ 2,000 ਰੁਪਏ ਅਚਨਚੇਤੀ ਭੱਤਾ ਪ੍ਰਤੀ ਮਹੀਨਾ 10 ਮਹੀਨਿਆਂ ਲਈ ਹਰ ਸਾਲ ਪ੍ਰਾਪਤ ਹੋਵੇਗਾ। ਅਪਲਾਈ ਕਰਨ ਦੀ ਆਖ਼ਰੀ ਤਰੀਕ 31 ਅਕਤੂਬਰ ਹੈ। ਚਾਹਵਾਨ ਵਿਦਿਆਰਥੀ ਆਨਲਾਈਨ ਅਪਲਾਈ ਕਰ ਸਕਦੇ ਹਨ।
ਅਪਲਾਈ ਕਰਨ ਲਈ ਲਿੰਕ http://www.b4s.in/PT/ASS10 ਹੈ।
3. ਲਾਲ ਬਹਾਦੁਰ ਸ਼ਾਸਤਰੀ ਸਕਾਲਰਸ਼ਿਪ 2018: 6ਵੀਂ ਤੋਂ ਲੈ ਕੇ 10ਵੀਂ ਤਕ ਦੇ ਹੋਣਹਾਰ ਵਿਦਿਆਰਥੀ, ਜੋ ਭਾਰਤ ਦੇ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਵਿਚ ਸਿੱਖਿਆ ਪ੍ਰਾਪਤ ਕਰ ਰਹੇ ਹਨ, ਵਿੱਤੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਸ ਸਕਾਲਰਸ਼ਿਪ ਦਾ ਲਾਭ 110 ਵਿਦਿਆਰਥੀਆਂ ਨੂੰ ਦਿੱਤਾ ਜਾਵੇਗਾ। ਵਿਦਿਆਰਥੀ ਨੇ ਪਿਛਲੀ ਕਲਾਸ ਵਿਚ ਘੱਟੋ-ਘੱਟ 60 ਫ਼ੀਸਦੀ ਅੰਕ ਪ੍ਰਾਪਤ ਕੀਤੇ ਹੋਣ ਅਤੇ ਉਸ ਦੀ ਪਰਿਵਾਰਕ ਆਮਦਨ 3.5 ਲੱਖ ਰੁਪਏ ਤੋਂ ਜ਼ਿਆਦਾ ਨਾ ਹੋਵੇ। ਇਸ ਤਹਿਤ 3 ਤੋਂ 4 ਹਜ਼ਾਰ ਰੁਪਏ ਤਕ ਦੀ ਰਾਸ਼ੀ ਹਰ ਸਾਲ ਪ੍ਰਾਪਤ ਹੋਵੇਗੀ। ਅਪਲਾਈ ਕਰਨ ਦੀ ਆਖ਼ਰੀ ਤਰੀਕ 10 ਨਵੰਬਰ ਹੈ। ਚਾਹਵਾਨ ਵਿਦਿਆਰਥੀ ਆਨਲਾਈਨ ਅਪਲਾਈ ਕਰ ਸਕਦੇ ਹਨ।
ਅਪਲਾਈ ਕਰਨ ਲਈ ਲਿੰਕ http://www.b4s.in/PT/LBS6ਹੈ।
4. ਏਆਈਸੀਟੀਈ ਪ੍ਰਗਤੀ ਸਕਾਲਰਸ਼ਿਪ ਫਾਰ ਗਰਲਜ਼ 2018-19: ਉਹ ਭਾਰਤੀ ਵਿਦਿਆਰਥਣਾਂ, ਜੋ ਟੈਕਨੀਕਲ ਡਿਗਰੀ ਜਾਂ ਡਿਪਲੋਮਾ ਪ੍ਰੋਗਰਾਮ ਦੇ ਪਹਿਲੇ ਵਰ੍ਹੇ ਦੀ ਸਿੱਖਿਆ ਪ੍ਰਾਪਤ ਕਰ ਰਹੀਆਂ ਹੋਣ, ਉਹ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ ਵੱਲੋਂ ਦਿੱਤੀ ਜਾ ਰਹੀ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੀਆਂ ਹਨ। ਹਰੇਕ ਪਰਿਵਾਰ ਵਿੱਚੋਂ ਦੋ ਵਿਦਿਆਰਥਣਾਂ ਇਸ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੀਆਂ ਹਨ। ਉਹ ਵਿਦਿਆਰਥਣਾਂ, ਜਿਨ੍ਹਾਂ ਨੇ ਵਿਦਿਅਕ ਸੈਸ਼ਨ 2018-19 ਵਿਚ ਏਆਈਸੀਟੀਈ ਦੁਆਰਾ ਮਾਨਤਾ ਪ੍ਰਾਪਤ ਸੰਸਥਾ ਵਿਚ ਟੈਕਨੀਕਲ ਡਿਗਰੀ ਜਾਂ ਡਿਪਲੋਮਾ ਦੇ ਪਹਿਲੇ ਵਰ੍ਹੇ ਵਿਚ ਕੇਂਦਰੀਕ੍ਰਿਤ ਕੌਂਸਲ ਪ੍ਰਕਿਰਿਆ ਰਾਹੀਂ ਦਾਖ਼ਲਾ ਲਿਆ ਹੋਵੇ ਅਤੇ ਸਾਲਾਨਾ ਪਰਿਵਾਰਕ ਆਮਦਨ 8 ਲੱਖ ਰੁਪਏ ਤੋਂ ਜ਼ਿਅਦਾ ਨਾ ਹੋਵੇ, ਇਸ ਦੇ ਯੋਗ ਹਨ। ਇਸ ਤਹਿਤ 30,000 ਰੁਪਏ ਤਕ ਦੀ ਰਾਸ਼ੀ ਅਤੇ 2,000 ਰੁਪਏ ਅਚਨਚੇਤ ਭੱਤਾ ਪ੍ਰਤੀ ਮਹੀਨਾ 10 ਮਹੀਨਿਆਂ ਲਈ ਪ੍ਰਤੀ ਵਰ੍ਹਾ ਪ੍ਰਾਪਤ ਹੋਵੇਗਾ। ਅਪਲਾਈ ਕਰਨ ਦੀ ਆਖ਼ਰੀ ਤਰੀਕ 31 ਅਕਤੂਬਰ ਹੈ। ਚਾਹਵਾਨ ਵਿਦਿਆਰਥਣਾਂ ਆਨਲਾਈਨ ਅਪਲਾਈ ਕਰ ਸਕਦੀਆਂ ਹਨ। ਅਪਲਾਈ ਕਰਨ ਲਈ ਲਿੰਕ http://www.b4s.in/PT/APS2 ਹੈ।
5. ਯੂਨੀਵਰਸਿਟੀ ਆਫ ਸੈਂਟਰਲ ਲੈਂਕਸ਼ਾਇਕ ਮੈਰਿਟ ਸਕਾਲਰਸ਼ਿਪ ਫਾਰ ਜਨਵਰੀ 2019, ਯੂਕੇ: ਭਾਰਤੀ ਗ੍ਰੈਜੂਏਟ ਵਿਦਿਆਰਥੀ, ਜੋ ਮੈਨੇਜਮੈਂਟ, ਇੰਜਨੀਅਰਿੰਗ ਤੇ ਲਾਅ ਦੇ ਖੇਤਰ ਵਿਚ ਯੂਕੇ ਸਥਿਤ ਯੂਨੀਵਰਸਿਟੀ ਆਫ ਸੈਂਟਰਲ ਲੈਂਕਸ਼ਾਇਰ ਤੋਂ ਪੋਸਟ ਗ੍ਰੈਜੂਏਸ਼ਨ ਦੀ ਸਿੱਖਿਆ ਪ੍ਰਾਪਤ ਕਰਨ ਦੇ ਚਾਹਵਾਨ ਹੋਣ, ਉਨ੍ਹਾਂ ਕੋਲੋਂ ਯੂਨੀਵਰਸਿਟੀ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। 58 ਫ਼ੀਸਦੀ ਐਗਰੀਮੈਂਟ ਨਾਲ ਗ੍ਰੈਜੂਏਟ ਵਿਦਿਆਰਥੀ, ਜੋ ਹਰੇਕ ਸੈਕਸ਼ਨ ਵਿੱਚ ਘੱਟੋ ਘੱਟ 6.0 ਬੈਂਡ ਅਤੇ ਓਵਰਆਲ 6.5 ਸਕੋਰ ਨਾਲ ਅੰਗਰੇਜ਼ੀ ਵਿਚ ਮੁਹਾਰਤ ਰੱਖਦੇ ਹੋਣ (ਅੰਗਰੇਜ਼ੀ ਵਿਚ ਮੁਹਾਰਤ ਲਈ ਬਦਲ ਦੇ ਤੌਰ ’ਤੇ 12ਵੀਂ ਕਲਾਸ ਵਿਚ 70 ਫ਼ੀਸਦੀ ਅੰਕਾਂ ਵਾਲੇ ਵਿਦਿਆਰਥੀਆਂ ਲਈ ਵਿਚਾਰ ਕੀਤਾ ਜਾ ਸਕਦਾ ਹੈ) ਇਸ ਦੇ ਯੋਗ ਹਨ। ਵਿਦਿਆਰਥੀ ਨੂੰ 1,000 ਤੋਂ 3,000 ਬ੍ਰਿਟਿਸ਼ ਪੌਂਡ ਦੀ ਸਕਾਲਰਸ਼ਿਪ ਦਿੱਤੀ ਜਾਵੇਗੀ। ਵਜ਼ੀਫ਼ੇ ਵਜੋਂ 300 ਬ੍ਰਿਟਿਸ਼ ਪੌਂਡ ਮੁਢਲੇ ਤੌਰ ’ਤੇ ਦਿੱਤੇ ਜਾਣਗੇ। ਇਕ ਸਾਲ ਦੀ ਇੰਟਰਨਸ਼ਿਪ ਅਤੇ ਬਿਹਤਰੀਨ ਲਾਇਬ੍ਰੇਰੀ ਦੀ ਸਹੂਲਤ ਵੀ ਪ੍ਰਾਪਤ ਹੋਵੇਗੀ। ਅਪਲਾਈ ਕਰਨ ਦੀ ਆਖ਼ਰੀ ਤਰੀਕ 14 ਦਸੰਬਰ ਹੈ। ਚਾਹਵਾਨ ਵਿਦਿਆਰਥੀ ਆਨਲਾਈਨ ਅਪਲਾਈ ਕਰ ਸਕਦੇ ਹਨ।
ਅਪਲਾਈ ਕਰਨ ਲਈ ਲਿੰਕ http://www.b4s.in/PT/UOC3 ਹੈ।

www.buddy4study.com ਦੇ ਸਹਿਯੋਗ ਨਾਲ


Comments Off on ਵਜ਼ੀਫੇ ਹੀ ਵਜ਼ੀਫੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.