ਹਰਿਆਣਾ ਚੋਣਾਂ: 117 ਉਮੀਦਵਾਰਾਂ ਖ਼ਿਲਾਫ਼ ਅਪਰਾਧਿਕ ਕੇਸ ਦਰਜ !    ਕੈਨੇਡਾ ਚੋਣਾਂ ’ਚ ਫ਼ੈਸਲਾਕੁਨ ਹੋਣਗੇ ਪੰਜਾਬੀ ਵੋਟਰ !    ਡਿਊਟੀ ਦੌਰਾਨ ਦਵਾਈ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਨਹੀਂ ਮਿਲ ਸਕਣਗੇ ਸਰਕਾਰੀ ਡਾਕਟਰ !    ਧਨੇਰ ਦੀ ਸਜ਼ਾ ਮੁਆਫ਼ੀ ਦਾ ਮਾਮਲਾ ਮੁੜ ਮੁੱਖ ਮੰਤਰੀ ਦਰਬਾਰ ਪੁੱਜਾ !    ਕੈਪਟਨ ਸੰਧੂ ਦੇ ਦਾਅਵਿਆਂ ਦੀ ਅਕਾਲੀ ਦਲ ਨੇ ਖੋਲ੍ਹੀ ਪੋਲ !    ਆਰਫ਼ ਕਾ ਸੁਨ ਵਾਜਾ ਰੇ !    ਰਾਹੋਂ ਦਾ ‘ਦਿੱਲੀ ਦਰਵਾਜ਼ਾ’ !    ਗ਼ਦਰ ਲਹਿਰ ਨੂੰ ਸ਼ਬਦਾਂ ’ਚ ਪਰੋਣ ਵਾਲਾ ਗਿਆਨੀ ਕੇਸਰ ਸਿੰਘ !    ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਗੋਸ਼ਟੀ ਦਾ ਕੰਧ ਚਿੱਤਰ !    ਸ੍ਰੀ ਭੈਣੀ ਸਾਹਿਬ ਦਾ ਅੱਸੂ ਮੇਲਾ !    

ਸਿੱਖ ਕਤਲੇਆਮ: ‘ਸਿੱਟ’ ਨੇ ਦੋਸ਼ੀਆਂ ਲਈ ਫਾਂਸੀ ਮੰਗੀ

Posted On November - 15 - 2018

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 15 ਨਵੰਬਰ
1984 ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵੱਲੋਂ ਦੋ ਸਿੱਖਾਂ ਦੇ ਕਤਲ ਮਾਮਲੇ ’ਚ ਦੋਸ਼ੀ ਕਰਾਰ ਦਿੱਤੇ ਗਏ ਦੋਵੇਂ ਮੁਜਰਮਾਂ ਯਸ਼ਪਾਲ ਸਿੰਘ ਤੇ ਨਰੇਸ਼ ਸਹਿਰਾਵਤ ਨੂੰ ਫ਼ਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਸਿੱਟ ਨੇ ਕਿਹਾ ਕਿ ਇਹ ਕਤਲ ਇਕ ਖਾਸ ਫ਼ਿਰਕੇ ਦੀ ‘ਨਸਲਕੁਸ਼ੀ’ ਦੇ ਇਰਾਦੇ ਨਾਲ ਕੀਤੇ ਗਏ ਸਨ ਤੇ ਇਹ ਵਿਰਲਿਆਂ ’ਚੋਂ ਵਿਰਲਾ ਕੇਸ ਬਣਦਾ ਹੈ, ਜਿਸ ਲਈ ਮੌਤ ਦੀ ਸਜ਼ਾ ਦਿੱਤੀ ਜਾਣੀ ਬਣਦੀ ਹੈ। ਇਸ ਦੌਰਾਨ ਭਾਜਪਾ ਵਿਧਾਇਕ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਅਦਾਲਤੀ ਕੰਪਲੈਕਸ ਵਿੱਚ ਮੁਜਰਮ ਯਸ਼ਪਾਲ ਸਿੰਘ ਦੇ ਥੱਪੜ ਜੜ ਦਿੱਤਾ। ਪੁਲੀਸ ਨੇ ਵਿਚ ਪੈ ਕੇ ਸਿਰਸਾ, ਉਨ੍ਹਾਂ ਦੇ ਹਮਾਇਤੀਆਂ ਤੇ ਮੁਜਰਮਾਂ ਨੂੰ ਵੱਖ ਕੀਤਾ। ਸੀਨੀਅਰ ਵਕੀਲ ਐੱਚ.ਐੱਸ ਫੂਲਕਾ ਨੇ ਕਿਹਾ ਕਿ ਅਦਾਲਤੀ ਕੰਪਲੈਕਸ ਵਿੱਚ ਅਜਿਹੀਆਂ ਘਟਨਾਵਾਂ ਨਾਲ ਕੇਸ ਦੇ ਫੈਸਲਿਆਂ ਉਪਰ ਉਲਟਾ ਪ੍ਰਭਾਵ ਪੈ ਸਕਦਾ ਹੈ।
ਇਸ ਤੋਂ ਪਹਿਲਾਂ ਵਧੀਕ ਸੈਸ਼ਨ ਜੱਜ ਅਜੈ ਪਾਂਡੇ ਨੇ ਦੋਵਾਂ ਮੁਜਰਮਾਂ ਨਰੇਸ਼ ਸਹਿਰਾਵਤ ਤੇ ਯਸ਼ਪਾਲ ਸਿੰਘ ਬਾਰੇ ਅੱਜ ਸਜ਼ਾ ਸਣਾਉਣ ਦਾ ਫ਼ੈਸਲਾ 20 ਨਵੰਬਰ ਤਕ ਰਾਖਵਾਂ ਰੱਖ ਲਿਆ। ’84 ਦੇ ਸਿੱਖ ਕਤਲੇਆਮ ਦੌਰਾਨ ਮਾਰੇ ਗਏ ਸੰਤੋਖ ਸਿੰਘ ਦੇ ਭਰਾ ਹਰਦੇਵ ਸਿੰਘ ਵੱਲੋਂ ਵਿਸ਼ੇਸ਼ ਜਾਂਚ ਟੀਮ ਨੂੰ ਦਿੱਤੀ ਸ਼ਿਕਾਇਤ ਮਗਰੋਂ ਚੱਲੇ ਮੁਕੱਦਮੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਬੀਤੇ ਦਿਨ ਯਸ਼ਪਾਲ ਸਿੰਘ ਤੇ ਨਰੇਸ਼ ਸਹਿਰਾਵਤ ਨੂੰ ਦੋਸ਼ੀ ਕਰਾਰ ਦਿੱਤਾ ਸੀ। ਦਿੱਲੀ ਪੁਲੀਸ ਨੇ 1994 ਵਿੱਚ ਇਹ ਕੇਸ ਸਬੂਤਾਂ ਦੀ ਅਣਹੋਂਦ ਵਿੱਚ ਬੰਦ ਕਰ ਦਿੱਤਾ ਸੀ, ਪਰ ਕੇਸ ਮੁੜ ਖੁੱਲ੍ਹਣ ਮਗਰੋਂ ਇਸ ਦੀ ਜਾਂਚ ‘ਸਿੱਟ’ ਨੂੰ ਸੌਂਪ ਦਿੱਤੀ ਗਈ ਸੀ। ਉਧਰ ਮੁਜਰਮ ਯਸ਼ਪਾਲ ਸਿੰਘ ਨੂੰ ਥੱਪੜ ਮਾਰਨ ਵਾਲੇ ਭਾਜਪਾ ਵਿਧਾਇਕ ਤੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰੰਘ ਸਿਰਸਾ ਨੇ ਕਿਹਾ ਕਿ ਆਖ਼ਿਰ ਨੂੰ 34 ਸਾਲ ਦਾ ਗੁੱਸਾ ਬਾਹਰ ਆ ਗਿਆ।
ਇਸ ਦੌਰਾਨ ਸ੍ਰੀ ਸਿਰਸਾ ਨੇ ਅਦਾਲਤੀ ਕੰਪਲੈਕਸ ਵਿੱਚ ਸਿੱਖਾਂ ਬਾਰੇ ਮੰਦੀ ਭਾਸ਼ਾ ਵਰਤਣ ਤੇ ਉਨ੍ਹਾਂ ਨੂੰ ਧਮਕੀ ਦੇਣ ਵਾਲੇ ਅਣਪਛਾਤਿਆਂ ਖ਼ਿਲਾਫ਼ ਤਿਲਕ ਮਾਰਗ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।


Comments Off on ਸਿੱਖ ਕਤਲੇਆਮ: ‘ਸਿੱਟ’ ਨੇ ਦੋਸ਼ੀਆਂ ਲਈ ਫਾਂਸੀ ਮੰਗੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.