ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ !    ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੋ ਵਹੀਕਲ ਜ਼ੋਨ: ਅੱਧੀ ਤਿਆਰੀ ਕਾਰਨ ਦੁਕਾਨਦਾਰ ਤੇ ਲੋਕ ਹੋਏ ਪ੍ਰੇਸ਼ਾਨ !    ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ !    ਸੋਨੇ ਵਿੱਚ ਆਈ ਤੇਜ਼ੀ !    ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ !    ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ !    ਪੀਸਾ ਪ੍ਰੀਖਿਆ: ਨਿਰੀਖਣ ਕਮੇਟੀਆਂ ਵੱਲੋਂ ਸਕੂਲਾਂ ਦਾ ਜਾਇਜ਼ਾ !    ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ !    

ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਬਾਰੇ ਰਾਸ਼ਟਰਪਤੀ ਨੂੰ ਮਿਲਿਆ ਵਫ਼ਦ

Posted On November - 13 - 2018

ਨਵੀਂ ਦਿੱਲੀ, 13 ਨਵੰਬਰ

ਰਾਸ਼ਟਰਪਤੀ ਨੂੰ ਮਿਲਦਾ ਹੋਇਆ ਦਿੱਲੀ ਭਾਜਪਾ ਤੇ ਰਾਸ਼ਟਰੀ ਸਿੱਖ ਸੰਗਤ ਦਾ ਵਫ਼ਦ। -ਫੋਟੋ: ਦਿਓਲ

ਦੇਸ਼ ਦੀਆਂ ਮੋਹਰੀ ਸਿੱਖ ਹਸਤੀਆਂ ਦਾ ਵਫਦ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਿਆ। ਵਫਦ ਦੇ ਵਿਚ ਥਲ ਸੈਨਾ ਦੇ ਸਾਬਕਾ ਮੁਖੀ ਜਨਰਲ ਜੇਜੇ ਸਿੰਘ, ਭਾਜਪਾ ਦੀ ਸੰਸਦ ਮੈਂਬਰ ਮਿਨਾਕਸ਼ੀ ਲੇਖੀ ਵੀ ਸ਼ਾਮਲ ਸਨ। ਇਨ੍ਹਾਂ ਨੇ ਰਾਸ਼ਟਰਪਤੀ ਨੂੰ ਬੇਨਤੀ ਕੀਤੀ ਕਿ 1984 ਦੇ ਸਿੱਖ ਵਿਰੋਧੀਆਂ ਦੰਗਿਆਂ ਦੀ ਜਾਂਚ ਦੀ ਨਿਗਰਾਨੀ ਲਈ ਬਣਾਈ ‘ਸਿਟ’ ਦੇ ਤੀਜੇ ਮੈਂਬਰ ਦੀ ਨਿਯੁਕਤੀ ਲਈ ਨੋਟੀਫਿਕੇਸ਼ਨ ਜਲਦੀ ਕਰਨ ਲਈ ਉਹ ਸੁਪਰੀਮ ਕੋਰਟ ਨੂੰ ਕਹਿਣ। ਇਸ ਵਫਦ ਦੇ ਵਿਚ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਰੁਪਿੰਦਰ ਸਿੰਘ ਸੂਰੀ, ਰਾਜਸਥਾਨ ਦੇ ਵਧੀਕ ਐੈੈਡਵੋਕੇਟ ਜਨਰਲ ਗੁਰਚਰਨ ਸਿੰਘ ਗਿੱਲ ਅਤੇ ਸਾਬਕਾ ਵਿਧਾਇਕ ਆਰ ਪੀ ਸਿੰਘ ਸ਼ਾਮਲ ਸਨ।
ਬੀਬੀ ਲੇਖੀ ਨੇ ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਜਿਸ ਬਾਰੇ ਇਹ ਸਮਝਿਆ ਜਾਂਦਾ ਸੀ ਕਿ ਉਹ ਦੰਗਿਆਂ ਦੀ ਜਾਂਚ ਸਬੰਧੀ ਆਪਣੀ ਰਿਪੋਰਟ ਦੋ, ਤਿੰਨ ਮਹੀਨਿਆਂ ਵਿਚ ਦੇ ਦੇਵੇਗੀ ਪਰ ਤੀਜੇ ਮੈਂਬਰ ਦੀ ਗੈਰਹਾਜ਼ਰੀ ਕਾਰਨ ਇਹ ਕੰਮ ਕਰਨਾ ਵੀ ਸ਼ੁਰੂ ਨਹੀਂ ਕਰ ਸਕੀ। ਅਸੀਂ ਰਾਸ਼ਟਰਪਤੀ ਕੋਲ ਇਸ ਗੱਲ ਲਈ ਅਪੀਲ ਕਰਨ ਗਏ ਸੀ ਕਿ ਮੈਂਬਰ ਦੇ ਨਾਂਅ ਸਬੰਧੀ ਨੋਟੀਫਿਕੇਸ਼ਨ ਜਲਦੀ ਜਾਰੀ ਹੋਣਾ ਚਾਹੀਦਾ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਸੌਂਪੇ ਪੱਤਰ ਦੇ ਵਿਚ ਬੇਨਤੀ ਕੀਤੀ ਗਈ ਹੈ ਕਿ ਉਹ ਸੁਪਰੀਮ ਕੋਰਟ ਨੂੰ ਕਹਿਣ ਕਿ ਤੀਜੇ ਮੈਂਬਰ ਦੇ ਨਾਂਅ ਸਬੰਧੀ ਨੋਟੀਫਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ। ਇਹ ਟੀਮ ਦਿੱਲੀ ਅਤੇ ਹੋਰਨਾਂ ਸ਼ਹਿਰਾਂ ਵਿਚ 1984 ਵਿਚ ਹੋਏ ਸਿੱਖ ਦੰਗਿਆਂ ਨਾਲ ਸਬੰਧਤ 186 ਕੇਸਾਂ ਦੀ ਜਾਂਚ ਦੀ ਨਿਗਰਾਨੀ ਲਈ ਕਾਇਮ ਕੀਤੀ ਗਈ ਹੈ। ਵਿਸ਼ੇਸ਼ ਜਾਂਚ ਟੀਮ ਨੂੰ ਅਧਿਕਾਰ ਹੈ ਕਿ ਉਹ ਬੰਦ ਪਏ ਕੇਸਾਂ ਵਿਚ ਤਾਜ਼ਾਂ ਗਵਾਹੀਆਂ ਦੀ ਨਵੇਂ ਸਿਰੇ ਤੋਂ ਪੜਤਾਲ ਕਰ ਸਕਦੀ ਹੈ। ਸਿਟ ਬਣਾਉਣ ਵਿਚ ਦੇਰੀ ਇਸ ਕਰਕੇ ਹੋ ਗਈ ਕਿਉਂਕਿ ਇੱਕ ਸਾਬਕਾ ਆਈਪੀਐੱਸ ਅਧਿਕਾਰੀ ਨੇ ਸਿਟ ਦਾ ਮੈਂਬਰ ਬਣਨ ਤੋਂ ਨਾਂਹ ਕਰ ਦਿੱਤੀ ਸੀ। -ਪੀਟੀਆਈ


Comments Off on ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਬਾਰੇ ਰਾਸ਼ਟਰਪਤੀ ਨੂੰ ਮਿਲਿਆ ਵਫ਼ਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.