ਕੌਮੀ ਮਾਰਗਾਂ ’ਤੇ ਵਾਹਨਾਂ ਦੀ ਚੈਕਿੰਗ ਨਹੀਂ ਕਰ ਸਕੇਗੀ ਟਰੈਫ਼ਿਕ ਪੁਲੀਸ !    ਇਮਤਿਹਾਨਾਂ ਵਿਚ ਸੌ ਫ਼ੀਸਦੀ ਅੰਕਾਂ ਦਾ ਮਾਇਆਜਾਲ਼ !    ਟਰੈਕਟਰ ਟੋਚਨ ਮੁਕਾਬਲੇ ਬਨਾਮ ਕਿਸਾਨ ਖ਼ੁਦਕੁਸ਼ੀਆਂ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੱਚੇ ਆਪਣੇ ਹਾਣੀਆਂ ਕੋਲੋਂ ਸਿੱਖਦੇ ਨੇ ਨਵੇਂ ਸ਼ਬਦ !    ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ !    ਕੁੱਲੂ ’ਚ ਬਰਫ਼ ਦਾ ਤੋਦਾ ਡਿੱਗਣ ਕਾਰਨ 5 ਸ਼ਰਧਾਲੂ ਜ਼ਖ਼ਮੀ !    ਸਿੰਧ ਅਸੈਂਬਲੀ ’ਚ ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਮਤਾ ਪਾਸ !    ਮੀਟਰ ਘੁਟਾਲਾ: ਸਹਾਇਕ ਕਾਰਜਕਾਰੀ ਇੰਜਨੀਅਰ ਸਮੇਤ 6 ਅਧਿਕਾਰੀ ਮੁਅੱਤਲ !    ਦੋ ਦਿਨ ਪਏ ਮੀਂਹ ਨੇ ਕਿਸਾਨਾਂ ਦੀ ਮਿਹਨਤ ’ਤੇ ਫੇਰਿਆ ਪਾਣੀ !    

ਅਕਾਲੀ ਆਗੂ ਮੱਕੜ ਅਤੇ ਵਾਲੀਆ ਵਿੱਚ ਹੱਥੋਪਾਈ

Posted On March - 15 - 2019

ਪਾਲ ਸਿੰਘ ਨੌਲੀ
ਜਲੰਧਰ, 14 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਦੋ ਆਗੂਆਂ ਵਿਚਕਾਰ ਹੱਥੋਪਾਈ ਹੋਣ ਮਗਰੋਂ ਜਲੰਧਰ ਛਾਉਣੀ ਹਲਕੇ ਦੀ 16 ਮਾਰਚ ਨੂੰ ਹੋਣ ਵਾਲੀ ਵਰਕਰਾਂ ਦੀ ਮੀਟਿੰਗ ਨੂੰ ਪਾਰਟੀ ਨੇ ਰੱਦ ਕਰ ਦਿੱਤਾ ਹੈ। ਇਸ ਮੀਟਿੰਗ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਆਗੂਆਂ ਨੇ ਹਿੱਸਾ ਲੈਣਾ ਸੀ। ਜਲੰਧਰ ਛਾਉਣੀ ਹਲਕੇ ਦੇ ਇੰਚਰਾਜ ਸਰਬਜੀਤ ਸਿੰਘ ਮੱਕੜ ਅਤੇ ‘ਆਪ’ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਆਏ ਐਚ ਐਸ ਵਾਲੀਆ ਵਿੱਚ ਤਿੱਖੀਆਂ ਝੜਪਾਂ ਹੋਈਆਂ ਅਤੇ ਦੋਵੇਂ ਆਗੂਆਂ ਵਿਚਕਾਰ ਇਕ-ਦੂਜੇ ਦੇ ਕਾਲਰ ਫੜਨ ਤੱਕ ਨੌਬਤ ਆ ਗਈ।
ਜਾਣਕਾਰੀ ਅਨੁਸਾਰ ਦੋਹਾਂ ਆਗੂਆਂ ਵਿੱਚ ਤਲਖਕਲਾਮੀ ਦਾ ਮੁੱਢ ਉਦੋਂ ਬੱਝਾ ਜਦੋਂ ਬਾਠ ਕੈਸਲ ਵਿੱਚ ਵਾਲੀਆ 16 ਮਾਰਚ ਨੂੰ ਹੋਣ ਵਾਲੀ ਮੀਟਿੰਗ ਦੇ ਪ੍ਰਬੰਧ ਦੇਖ ਰਹੇ ਸਨ। ਇਸ ਦੌਰਾਨ ਉਥੇ ਜਦੋਂ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਪਹੁੰਚੇ ਤਾਂ ਉਹ ਵਾਲੀਆ ਨੂੰ ਦੇਖ ਕੇ ਲੋਹੇ-ਲਾਖੇ ਹੋ ਗਏ। ਅੱਖੀਂ ਦੇਖਣ ਵਾਲਿਆਂ ਮੁਤਾਬਕ ਉਨ੍ਹਾਂ ਨੂੰ ਰੋਕਣ ਦੀ ਬਹੁਤ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਦਾ ਪਾਰਾ ਹੇਠਾਂ ਨਹੀਂ ਆਇਆ। ਮੱਕੜ ਵਾਰ-ਵਾਰ ਵਾਲੀਆ ਨੂੰ ਕਹਿ ਰਹੇ ਸਨ ਕਿ ਉਹ ਜਲੰਧਰ ਛਾਉਣੀ ਵਿੱਚ ਦਾਖ਼ਲ ਨਾ ਹੋਏ। ਇਸ ਮੌਕੇ ਬਲਜੀਤ ਸਿੰਘ ਨੀਲਾ ਮਹਿਲ, ਕਮਲਜੀਤ ਸਿੰਘ ਭਾਟੀਆ ਅਤੇ ਹੰਸ ਰਾਜ ਰਾਣਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ। ਗੁੱਸੇ ਵਿੱਚ ਆਏ ਆਗੂ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮੰਨਣ ਨੂੰ ਨਾਲ ਲੈ ਕੇ ਸੁਖਬੀਰ ਬਾਦਲ ਨੂੰ ਮਿਲਣ ਲਈ ਚੰਡੀਗੜ੍ਹ ਪਹੁੰਚ ਗਏ। ਉਨ੍ਹਾਂ ਮੱਕੜ ਵੱਲੋਂ ਕੀਤੀ ਗਈ ਹੱਡ-ਬੀਤੀ ਸੁਣਾਈ। ਜਾਣਕਾਰੀ ਅਨੁਸਾਰ ਵਾਲੀਆ ਨੇ ਸੁਖਬੀਰ ਬਾਦਲ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ। ਇਨ੍ਹਾਂ ਆਗੂਆਂ ਦੀ ਸੁਖਬੀਰ ਸਿੰਘ ਬਾਦਲ ਨਾਲ ਹੋਈ ਮੁਲਾਕਾਤ ਦੀ ਪੁਸ਼ਟੀ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕੀਤੀ ਹੈ।


Comments Off on ਅਕਾਲੀ ਆਗੂ ਮੱਕੜ ਅਤੇ ਵਾਲੀਆ ਵਿੱਚ ਹੱਥੋਪਾਈ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.