ਛੱਪੜ ਵਿੱਚ ਨਹਾਉਂਦੇ ਸਮੇਂ ਦੋ ਚਚੇਰੇ ਭਰਾ ਡੁੱਬੇ, ਇੱਕ ਦੀ ਮੌਤ !    ਕੈਨੇਡਾ ’ਚ ਪੰਜ ਸਾਲਾਂ ਦੌਰਾਨ 15 ਕੌਮਾਂਤਰੀ ਵਿਦਿਆਰਥੀਆਂ ਵੱਲੋਂ ਖ਼ੁਦਕੁਸ਼ੀ !    ਫਾਂਸੀ ਦੀ ਮੰਗ ਕਰਨ ’ਤੇ ਰਾਜੋਆਣਾ ਵੱਲੋਂ ਬਿੱਟੂ ਨੂੰ ਮੋੜਵਾਂ ਜਵਾਬ !    ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਾਉਣ ਦੀ ਤਾਰੀਖ ਵਧਾਈ: ਸਰਕਾਰੀਆ !    ਪੰਜਾਬ ’ਚ ਪਰਮਾਣੂ ਬਿਜਲੀ ਪਲਾਂਟ ਲਗਾਏ ਜਾਣ ਦਾ ਮਾਮਲਾ ਮੁੜ ਭਖਿਆ !    ਚੌਟਾਲਾ ਨੂੰ ਸੱਤ ਦਿਨ ਦੀ ਪੈਰੋਲ !    ਹਾਈ ਕੋਰਟ ਵੱਲੋਂ ਨੰਨੂ ਦੀ ਗ੍ਰਿਫ਼ਤਾਰੀ ’ਤੇ ਰੋਕ !    ਅਨੁਸੂਈਆ ਛੱਤੀਸਗੜ੍ਹ ਤੇ ਹਰੀਚੰਦਨ ਆਂਧਰਾ ਦੇ ਰਾਜਪਾਲ ਨਿਯੁਕਤ !    ਤੇਂਦੁਲਕਰ ਨੇ ਵਿਸ਼ਵ ਕੱਪ ਟੀਮ ਵਿੱਚ ਪੰਜ ਭਾਰਤੀਆਂ ਨੂੰ ਰੱਖਿਆ !    ਸਟੋਕਸ ਨੂੰ ਮਿਲ ਸਕਦੀ ਹੈ ‘ਨਾਈਟਹੁੱਡ’ ਦੀ ਉਪਾਧੀ !    

ਅਗਵਾ ਕਰਨ ਤੋਂ ਰੋਕਣ ਵਾਲੇ ਦੇ ਗੋਲੀਆਂ ਮਾਰੀਆਂ

Posted On March - 15 - 2019

ਹਸਪਤਾਲ ਵਿੱਚ ਜ਼ੇਰੇ ਇਲਾਜ ਚੇਤਨ ਸਿੰਘ।

ਨਰਿੰਦਰ ਸਿੰਘ/ਗੁਰਬਖਸ਼ਪੁਰੀ
ਭਿੱਖੀਵਿੰਡ/ਤਰਨ ਤਾਰਨ, 14 ਮਾਰਚ
ਪੱਟੀ ਸ਼ਹਿਰ ਦੇ ਕੁੱਲਾ ਚੌਕ ਤੋਂ ਕਾਰ ਸਵਾਰਾਂ ਵਲੋਂ ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਉਨ੍ਹਾਂ ਲੜਕੀ ਨੂੰ ਬਚਾਉਣ ਆਏ ਦੇ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਜ਼ਖਮੀ ਦੀ ਪਛਾਣ ਚੇਤਨ ਸਿੰਘ ਵਾਸੀ ਰੁੜਕੀ ਕਲਾਂ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ ਜੋ ਆਮ ਆਦਮੀ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ਵਿਚ ਅਗਵਾ ਕੀਤੀ ਲੜਕੀ ਰਿੰਕਾ ਨੂੰ ਵੀ ਮਾਮੂਲੀ ਸੱਟਾਂ ਲੱਗਣ ਕਾਰਨ ਹਸਪਤਾਲ ਲਿਆਂਦਾ ਗਿਆ।
ਪੀੜਤ ਲੜਕੀ ਵਾਸੀ ਹਰੀਕਾ ਨੇ ਦੱਸਿਆ ਕਿ ਉਸ ਦੀ ਇਨ੍ਹਾਂ ਲੜਕਿਆਂ ਨਾਲ ਲੜਾਈ ਹੋਈ ਸੀ ਅਤੇ ਅੱਜ ਉਹ ਆਪਣੇ ਨਿੱਜੀ ਕੰਮ ਲਈ ਪੱਟੀ ਆਈ ਸੀ, ਜਿਸ ਦਾ ਲੜਕਿਆਂ ਨੂੰ ਪਤਾ ਲੱਗ ਗਿਆ ਅਤੇ ਉਹ ਅਗਵਾ ਕਰਨ ਲਈ ਆ ਗਏ। ਕਾਰ ਸਵਾਰਾਂ ਨੇ ਉਸ ਨੂੰ ਜ਼ਬਰਦਸਤੀ ਕਾਰ ਵਿਚ ਸੁੱਟਣ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਚੇਤਨ ਸਿੰਘ ਬਚਾਅ ਕਰਨ ਲਈ ਅੱਗੇ ਆਇਆ ਤਾਂ ਮੁਲਜ਼ਮਾਂ ਨੇ ਉਸ ’ਤੇ ਗੋਲੀ ਚਲਾ ਦਿੱਤੀ ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਚੇਤਨ ਸਿੰਘ ਨੂੰ ਪੱਟੀ ਦੇ ਸਿਵਲ ਹਸਪਤਾਲ ਦਾਖਲ ਕਰਾਇਆ ਗਿਆ ਜਿਥੋਂ ਉਸ ਨੂੰ ਤਰਨ ਤਾਰਨ ਦੇ ਜ਼ਿਲ੍ਹਾ ਹਸਤਪਾਲ ਰੈਫਰ ਕਰ ਦਿੱਤਾ ਗਿਆ ਹੈ। ਲੜਕੀ ਨੇ ਪੰਜ ਮੁਲਜ਼ਮਾਂ ਦੀ ਪਛਾਣ ਹਰੀਕੇ ਦੇ ਵਾਸੀ ਜੱਗਾ ਸਿੰਘ, ਸੰਦੀਪ ਸਿੰਘ, ਜਤਿੰਦਰ ਸਿੰਘ, ਮੰਨਾ ਸਿੰਘ ਤੇ ਗਾਂਧੀ ਦੇ ਤੌਰ ’ਤੇ ਕੀਤੀ ਹੈ। ਲੜਕੀ ਹੁਸ਼ਿਆਰਪੁਰ ਦੀ ਵਰਧਮਾਨ ਫੈਕਟਰੀ ਵਿਚ ਕੰਮ ਕਰਦੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਰਣਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਦੇ ਰਾਜ ਵਿਚ ਪੱਟੀ ਹਲਕੇ ਵਿਚ ਗੁੰਡਾਗਰਦੀ ਵਧੀ ਹੈ। ਡੀਐੱਸਪੀ ਪੱਟੀ ਆਜ਼ਾਦ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਦੋਸ਼ੀਆਂ ਦੀ ਸ਼ਨਾਖਤ ਕਰ ਲਈ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।

‘ਆਪ’ ਵਫ਼ਦ ਵੱਲੋਂ ਮੁੱਖ ਚੋਣ ਅਧਿਕਾਰੀ ਨਾਲ ਮੁਲਾਕਾਤ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ) ਆਮ ਆਦਮੀ ਪਾਰਟੀ ਦੇ ਵਫ਼ਦ ਨੇ ਪਾਰਟੀ ਦੇ ਪਟਿਆਲਾ (ਦਿਹਾਤੀ) ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸਿੰਘ ਜੋੜ ਮਾਜਰਾ ’ਤੇ ਸ਼ਰਾਰਤੀ ਅਨਸਰਾਂ ਵੱਲੋਂ ਗੋਲੀ ਚਲਾ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰਨ ਦੇ ਮਾਮਲੇ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨਾਲ ਮੁਲਾਕਾਤ ਕਰ ਕੇ ਸਮੁੱਚੀ ਘਟਨਾ ਦੀ ਜਾਣਕਾਰੀ ਦਿੱਤੀ। ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਤੇ ਲੀਗਲ ਵਿੰਗ ਦੇ ਪ੍ਰਧਾਨ ਐਡਵੋਕੇਟ ਜਸਤੇਜ ਸਿੰਘ ਨੇ ਕਿਹਾ ਕਿ ਸਰਕਾਰ ਅਤੇ ਪੁਲੀਸ ਦੀ ਨਾਲਾਇਕੀ ਕਾਰਨ ਪੰਜਾਬ ਦੀਆਂ ਧੀਆਂ ਭੈਣਾਂ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਰ ਰੋਜ਼ ਲੁੱਟ-ਖਸੁੱਟ, ਛੇੜਛਾੜ ਅਤੇ ਬਲਾਤਕਾਰ ਵਰਗੀਆਂ ਘਟਨਾਵਾਂ ਨਾਲ ਸੂਬੇ ਦਾ ਹਰ ਨਾਗਰਿਕ ਡਰ ਦੇ ਮਾਹੌਲ ਵਿਚ ਜਿਊਣ ਲਈ ਮਜਬੂਰ ਹੋ ਰਿਹਾ ਹੈ। ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਇਹ ਅਜਿਹੀ ਕੋਈ ਪਹਿਲੀ ਘਟਨਾ ਨਹੀਂ ਹੈ, ਜਿਸ ਵਿਚ ਕਾਨੂੰਨ ਅਤੇ ਪੁਲੀਸ ਦੇ ਡਰ ਤੋਂ ਬੇਖ਼ੌਫ ਗੁੰਡਿਆਂ ਵੱਲੋਂ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।


Comments Off on ਅਗਵਾ ਕਰਨ ਤੋਂ ਰੋਕਣ ਵਾਲੇ ਦੇ ਗੋਲੀਆਂ ਮਾਰੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.