ਛੱਪੜ ਵਿੱਚ ਨਹਾਉਂਦੇ ਸਮੇਂ ਦੋ ਚਚੇਰੇ ਭਰਾ ਡੁੱਬੇ, ਇੱਕ ਦੀ ਮੌਤ !    ਕੈਨੇਡਾ ’ਚ ਪੰਜ ਸਾਲਾਂ ਦੌਰਾਨ 15 ਕੌਮਾਂਤਰੀ ਵਿਦਿਆਰਥੀਆਂ ਵੱਲੋਂ ਖ਼ੁਦਕੁਸ਼ੀ !    ਫਾਂਸੀ ਦੀ ਮੰਗ ਕਰਨ ’ਤੇ ਰਾਜੋਆਣਾ ਵੱਲੋਂ ਬਿੱਟੂ ਨੂੰ ਮੋੜਵਾਂ ਜਵਾਬ !    ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਾਉਣ ਦੀ ਤਾਰੀਖ ਵਧਾਈ: ਸਰਕਾਰੀਆ !    ਪੰਜਾਬ ’ਚ ਪਰਮਾਣੂ ਬਿਜਲੀ ਪਲਾਂਟ ਲਗਾਏ ਜਾਣ ਦਾ ਮਾਮਲਾ ਮੁੜ ਭਖਿਆ !    ਚੌਟਾਲਾ ਨੂੰ ਸੱਤ ਦਿਨ ਦੀ ਪੈਰੋਲ !    ਹਾਈ ਕੋਰਟ ਵੱਲੋਂ ਨੰਨੂ ਦੀ ਗ੍ਰਿਫ਼ਤਾਰੀ ’ਤੇ ਰੋਕ !    ਅਨੁਸੂਈਆ ਛੱਤੀਸਗੜ੍ਹ ਤੇ ਹਰੀਚੰਦਨ ਆਂਧਰਾ ਦੇ ਰਾਜਪਾਲ ਨਿਯੁਕਤ !    ਤੇਂਦੁਲਕਰ ਨੇ ਵਿਸ਼ਵ ਕੱਪ ਟੀਮ ਵਿੱਚ ਪੰਜ ਭਾਰਤੀਆਂ ਨੂੰ ਰੱਖਿਆ !    ਸਟੋਕਸ ਨੂੰ ਮਿਲ ਸਕਦੀ ਹੈ ‘ਨਾਈਟਹੁੱਡ’ ਦੀ ਉਪਾਧੀ !    

ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਯਾਤਰੀਆਂ ਦੀ ਗਿਣਤੀ ਵਧੀ

Posted On March - 15 - 2019

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਅੰਦਰੂਨੀ ਦ੍ਰਿਸ਼।

ਪੱਤਰ ਪ੍ਰੇਰਕ
ਅੰਮ੍ਰਿਤਸਰ, 14 ਮਾਰਚ
ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਮੁਹਿੰਮ ਦੇ ਕਨਵੀਨਰ ਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਹਾਲ ਹੀ ਵਿਚ ਏਅਰਪੋਰਟ ਅਥਾਰਿਟੀ ਆਫ ਇੰਡੀਆ ਵੱਲੋਂ ਜਾਰੀ ਜਨਵਰੀ, 2019 ਦੇ ਅੰਕੜਿਆਂ ਦਾ ਵਿਸ਼ਲੇਸ਼ਣ ਇਹ ਦਰਸਾਉਂਦਾ ਹੈ ਕਿ ਅੰਮ੍ਰਿਤਸਰ ਹਵਾਈ ਅੱਡੇ ਦੇ ਚਾਲੂ ਵਿੱਤੀ ਸਾਲ 2018-19 ਦੇ ਪਹਿਲੇ ਦਸ ਮਹੀਨਿਆਂ (ਅਪਰੈਲ ਤੋਂ ਜਨਵਰੀ) ਵਿਚ ਅੰਤਰਰਾਸ਼ਟਰੀ ਯਾਤਰੀਆਂ ਦੀ ਆਵਾਜਾਈ ਵਿਚ 28.7 ਫ਼ੀਸਦੀ ਵਾਧਾ ਹੋਇਆ ਹੈ।
ਇਥੋਂ ਇਸ ਵਰ੍ਹੇ ਹੁਣ ਤਕ ਅੰਤਰਰਾਸ਼ਟਰੀ ਮੁਸਾਫ਼ਰਾਂ ਦੀ ਗਿਣਤੀ ਤਕਰੀਬਨ 6.48 ਲੱਖ ਹੋ ਗਈ ਹੈ, ਜੋ ਪਿਛਲੇ ਸਾਲ ਇਸ ਅਰਸੇ ਦੌਰਾਨ 5.03 ਲੱਖ ਸੀ। ਸ੍ਰੀ ਗੁਮਟਾਲਾ ਨੇ ਕਿਹਾ ਕਿ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਕਿ ਜਨਵਰੀ 2019 ਵਿਚ ਅੰਤਰਰਾਸ਼ਟਰੀ ਯਾਤਰੀਆਂ ਦੀ ਗਿਣਤੀ ਜਨਵਰੀ 2018 ਦੇ ਮੁਕਾਬਲੇ 47.6 ਫ਼ੀਸਦੀ ਵਧੀ ਹੈ, ਜਿਸ ਨਾਲ ਹਵਾਈ ਅੱਡਾ ਦੇਸ਼ ਦੇ ਸਾਰੇ ਅੰਤਰਰਾਸ਼ਟਰੀ ਹਵਾਈ ਅੱਡਿਆਂ ਵਿਚੋਂ ਦੂਜੇ ਸਥਾਨ ’ਤੇ ਰਿਹਾ। ਜਨਵਰੀ 2018 ਵਿਚ ਇਹ ਗਿਣਤੀ 59,256 ਯਾਤਰੀ ਸੀ ਤੇ ਜਨਵਰੀ 2019 ਵਿਚ ਵਧ ਕੇ 87,462 ਹੋ ਗਈ ਹੈ, ਜਿਸ ਨੇ ਕਿ ਪਿਛਲੇ ਮਹੀਨੇ ਦਸੰਬਰ 2018 ਵਿਚ 83.276 ਦੇ ਅੰਕੜੇ ਨੂੰ ਵੀ ਮਾਤ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵਾਰਾਨਸੀ 73.3 ਫ਼ੀਸਦੀ ਦੀ ਵਿਕਾਸ ਦਰ ਨਾਲ ਜਨਵਰੀ 2019 ਵਿਚ ਚੋਟੀ ‘ਤੇ ਰਿਹਾ। ਉਨ੍ਹਾਂ ਕਿਹਾ ਕਿ ਭਾਵੇਂ ਕੁੱਲ ਯਾਤਰੀਆਂ ਦੇ ਵਾਧੇ ਦਾ ਮੁੱਖ ਕਾਰਨ ਅੰਤਰਰਾਸ਼ਟਰੀ ਯਾਤਰੀ ਹਨ ਪਰ ਘਰੇਲੂ ਆਵਾਜਾਈ ਵਿਚ ਵਾਧੇ ਲਈ ਯੋਗਦਾਨ ਨੂੰ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਇਸ ਵਾਧੇ ਨਾਲ ਅੰਮ੍ਰਿਤਸਰ ਹਵਾਈ ਅੱਡੇ ਦੀ ਆਮਦਨ, ਕਾਰਗੋ ਦੇ ਕਾਰੋਬਾਰ ਵਿਚ ਵਾਧਾ ਤੇ ਪੰਜਾਬ ਵਿਚ ਨੌਕਰੀਆਂ ਦੀ ਉਪਲੱਬਧਤਾ ਵਧੇਗੀ। ਮੰਚ ਵਿਦੇਸ਼ੀ ਅਤੇ ਭਾਰਤੀ ਹਵਾਈ ਕੰਪਨੀਆਂ ਨੂੰ ਇਸ ਵਾਧੇ ਤੇ ਹੋਰ ਅੰਕੜਿਆਂ ਬਾਰੇ ਜਾਣਕਾਰੀ ਦੇ ਕੇ ਉਨ੍ਹਾਂ ਨੂੰ ਇੱਥੋਂ ਹੋਰ ਉਡਾਣਾਂ ਸ਼ੁਰੂ ਕਰਨ ਲਈ ਬੇਨਤੀ ਕਰ ਰਿਹਾ ਹੈ।
ਫਲਾਈ ਅੰਮ੍ਰਿਤਸਰ ਮੁਹਿੰਮ ਦੇ ਭਾਤਰ ਵਿਚ ਕਨਵੀਨਰ ਤੇ ਮੰਚ ਦੇ ਵਧੀਕ ਸਕੱਤਰ ਯੋਗੇਸ਼ ਕਾਮਰਾ ਨੇ ਦੱਸਿਆ ਕਿ ਇਸ ਵੇਲੇ ਅੰਮ੍ਰਿਤਸਰ ਤੋਂ ਸਿੱਧੀਆਂ ਅੱਠ ਮੁਲਕਾਂ ਲਈ ਅੰਤਰਰਾਸ਼ਟਰੀ ਉਡਾਣਾਂ ਹਨ। ਉਨ੍ਹਾਂ ਕਿਹਾ ਕਿ ਯਾਤਰੀਆਂ ਦੀ ਗਿਣਤੀ ਹੋਰ ਬਿਹਤਰ ਹੋ ਸਕਦੀ ਸੀ, ਜੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਹਵਾਈ ਅੱਡੇ ਨੂੰ ਬੱਸ ਸੇਵਾ ਦੇ ਨਾਲ ਜੋੜਿਆ ਗਿਆ ਹੁੰਦਾ।


Comments Off on ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਯਾਤਰੀਆਂ ਦੀ ਗਿਣਤੀ ਵਧੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.