ਛੱਪੜ ਵਿੱਚ ਨਹਾਉਂਦੇ ਸਮੇਂ ਦੋ ਚਚੇਰੇ ਭਰਾ ਡੁੱਬੇ, ਇੱਕ ਦੀ ਮੌਤ !    ਕੈਨੇਡਾ ’ਚ ਪੰਜ ਸਾਲਾਂ ਦੌਰਾਨ 15 ਕੌਮਾਂਤਰੀ ਵਿਦਿਆਰਥੀਆਂ ਵੱਲੋਂ ਖ਼ੁਦਕੁਸ਼ੀ !    ਫਾਂਸੀ ਦੀ ਮੰਗ ਕਰਨ ’ਤੇ ਰਾਜੋਆਣਾ ਵੱਲੋਂ ਬਿੱਟੂ ਨੂੰ ਮੋੜਵਾਂ ਜਵਾਬ !    ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਾਉਣ ਦੀ ਤਾਰੀਖ ਵਧਾਈ: ਸਰਕਾਰੀਆ !    ਪੰਜਾਬ ’ਚ ਪਰਮਾਣੂ ਬਿਜਲੀ ਪਲਾਂਟ ਲਗਾਏ ਜਾਣ ਦਾ ਮਾਮਲਾ ਮੁੜ ਭਖਿਆ !    ਚੌਟਾਲਾ ਨੂੰ ਸੱਤ ਦਿਨ ਦੀ ਪੈਰੋਲ !    ਹਾਈ ਕੋਰਟ ਵੱਲੋਂ ਨੰਨੂ ਦੀ ਗ੍ਰਿਫ਼ਤਾਰੀ ’ਤੇ ਰੋਕ !    ਅਨੁਸੂਈਆ ਛੱਤੀਸਗੜ੍ਹ ਤੇ ਹਰੀਚੰਦਨ ਆਂਧਰਾ ਦੇ ਰਾਜਪਾਲ ਨਿਯੁਕਤ !    ਤੇਂਦੁਲਕਰ ਨੇ ਵਿਸ਼ਵ ਕੱਪ ਟੀਮ ਵਿੱਚ ਪੰਜ ਭਾਰਤੀਆਂ ਨੂੰ ਰੱਖਿਆ !    ਸਟੋਕਸ ਨੂੰ ਮਿਲ ਸਕਦੀ ਹੈ ‘ਨਾਈਟਹੁੱਡ’ ਦੀ ਉਪਾਧੀ !    

ਈਡੀ ਨੂੰ ਸਕਸੈਨਾ ਦੇ ਵਾਅਦਾ ਮੁਆਫ਼ ਗਵਾਹ ਬਣਨ ਉੱਤੇ ਨਹੀਂ ਇਤਰਾਜ

Posted On March - 15 - 2019

ਨਵੀਂ ਦਿੱਲੀ, 14 ਮਾਰਚ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੀ ਇੱਕ ਅਦਾਲਤ ਵਿੱਚ ਜਾਣਕਾਰੀ ਦਿੱਤੀ ਹੈ ਕਿ ਜੇ ਅਗਸਤਾ ਵੈਸਟਲੈਂਡ ਹੈਲੀਕਾਪਟਰ ਸੌਦੇ ਦੇ ਦਲਾਲ ਰਾਜੀਵ ਸਕਸੈਨਾ ਨੂੰ ਵਾਅਦਾ ਮੁਆਫ਼ ਗਵਾਹ ਬਣਨ ਦੀ ਅਦਾਲਤ ਆਗਿਆ ਦਿੰਦੀ ਹੈ ਤਾਂ ਉਸ ਨੂੰ ਕੋਈ ਇਤਰਾਜ਼ ਨਹੀਂ ਹੈ। ਇਸ ਸਬੰਧੀ ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਨੇ 25 ਮਾਰਚ ਲਈ ਫੈਸਲਾ ਰਾਖਵਾਂ ਰੱਖ ਲਿਆ ਹੈ। ਈਡੀ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਜੇ ਸਕਸੈਨਾ ਵਾਅਦਾ ਮੁਆਫ ਗਵਾਹ ਬਣ ਜਾਂਦਾ ਹੈ ਤਾਂ ਇਸ ਕੇਸ ਦੇ ਵਿੱਚ ਈਡੀ ਨੂੰ ਕਾਫੀ ਫਾਇਦਾ ਹੋਵੇਗਾ। ਜ਼ਿਕਰਯੋਗ ਹੈ ਕਿ ਅਦਾਲਤ ਨੇ ਰਾਜੀਵ ਸਕਸੈਨਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ ਕਿਉਂਕਿ ਈਡੀ ਦੇ ਵਕੀਲਾਂ ਨੇ ਇਸ ਦਾ ਕੋਈ ਵਿਰੋਧ ਨਹੀਂ ਕੀਤਾ। ਈਡੀ ਦੇ ਵਕੀਲਾਂ ਨੇ ਦੱਸਿਆ ਕਿ ਉਹ ਸਕਸੈਨਾ ਵੱਲੋਂ ਸਰਕਾਰੀ ਗਵਾਹ ਬਣਨ ਦੀ ਆਗਿਆ ਮੰਗਣ ਦੀ ਅਰਜ਼ੀ ਦੀ ਹਮਾਇਤ ਕਰ ਰਹੇ ਹਨ ਕਿਉਂਕਿ ਉਸ ਨੇ ਸ਼ੁਰੂ ਤੋਂ ਹੀ ਜਾਂਚ ਏਜੰਸੀ ਨਾਲ ਸਹਿਯੋਗ ਕੀਤਾ ਹੈ।
-ਪੀਟੀਆਈ


Comments Off on ਈਡੀ ਨੂੰ ਸਕਸੈਨਾ ਦੇ ਵਾਅਦਾ ਮੁਆਫ਼ ਗਵਾਹ ਬਣਨ ਉੱਤੇ ਨਹੀਂ ਇਤਰਾਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.