ਛੱਪੜ ਵਿੱਚ ਨਹਾਉਂਦੇ ਸਮੇਂ ਦੋ ਚਚੇਰੇ ਭਰਾ ਡੁੱਬੇ, ਇੱਕ ਦੀ ਮੌਤ !    ਕੈਨੇਡਾ ’ਚ ਪੰਜ ਸਾਲਾਂ ਦੌਰਾਨ 15 ਕੌਮਾਂਤਰੀ ਵਿਦਿਆਰਥੀਆਂ ਵੱਲੋਂ ਖ਼ੁਦਕੁਸ਼ੀ !    ਫਾਂਸੀ ਦੀ ਮੰਗ ਕਰਨ ’ਤੇ ਰਾਜੋਆਣਾ ਵੱਲੋਂ ਬਿੱਟੂ ਨੂੰ ਮੋੜਵਾਂ ਜਵਾਬ !    ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਾਉਣ ਦੀ ਤਾਰੀਖ ਵਧਾਈ: ਸਰਕਾਰੀਆ !    ਪੰਜਾਬ ’ਚ ਪਰਮਾਣੂ ਬਿਜਲੀ ਪਲਾਂਟ ਲਗਾਏ ਜਾਣ ਦਾ ਮਾਮਲਾ ਮੁੜ ਭਖਿਆ !    ਚੌਟਾਲਾ ਨੂੰ ਸੱਤ ਦਿਨ ਦੀ ਪੈਰੋਲ !    ਹਾਈ ਕੋਰਟ ਵੱਲੋਂ ਨੰਨੂ ਦੀ ਗ੍ਰਿਫ਼ਤਾਰੀ ’ਤੇ ਰੋਕ !    ਅਨੁਸੂਈਆ ਛੱਤੀਸਗੜ੍ਹ ਤੇ ਹਰੀਚੰਦਨ ਆਂਧਰਾ ਦੇ ਰਾਜਪਾਲ ਨਿਯੁਕਤ !    ਤੇਂਦੁਲਕਰ ਨੇ ਵਿਸ਼ਵ ਕੱਪ ਟੀਮ ਵਿੱਚ ਪੰਜ ਭਾਰਤੀਆਂ ਨੂੰ ਰੱਖਿਆ !    ਸਟੋਕਸ ਨੂੰ ਮਿਲ ਸਕਦੀ ਹੈ ‘ਨਾਈਟਹੁੱਡ’ ਦੀ ਉਪਾਧੀ !    

ਈਵੀਐਮ ਬਾਰੇ ਵਿਰੋਧੀ ਧਿਰਾਂ ਦੀ ਅਰਜ਼ੀ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ

Posted On March - 15 - 2019

ਨਵੀਂ ਦਿੱਲੀ, 14 ਮਾਰਚ
ਦੇਸ਼ ਦੀਆਂ 21 ਵਿਰੋਧੀ ਧਿਰਾਂ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਖ਼ਲ ਕਰਕੇ ਮੰਗ ਕੀਤੀ ਹੈ ਕਿ ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਪਹਿਲਾਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਦੇ 50 ਫ਼ੀਸਦੀ ਨਤੀਜਿਆਂ ਦਾ ਵੋਟਰ ਪਰਚੀਆਂ ਵਾਲੀਆਂ ਵੀਵੀਪੈਟ ਨਾਲ ਮਿਲਾਣ ਕੀਤਾ ਜਾਵੇ। ਸੁਪਰੀਮ ਕੋਰਟ ਵੱਲੋਂ ਸ਼ੁੱਕਰਵਾਰ ਨੂੰ ਇਸ ਅਰਜ਼ੀ ’ਤੇ ਸੁਣਵਾਈ ਕੀਤੀ ਜਾਵੇਗੀ। ਇਹ ਅਰਜ਼ੀ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ (ਟੀਡੀਪੀ), ਸ਼ਰਦ ਪਵਾਰ (ਐਨਸੀਪੀ), ਫਾਰੂਕ ਅਬਦੁੱਲਾ (ਨੈਸ਼ਨਲ ਕਾਨਫਰੰਸ), ਸ਼ਰਦ ਯਾਦਵ (ਐਲਜੇਡੀ), ਅਰਵਿੰਦ ਕੇਜਰੀਵਾਲ (ਆਪ), ਅਖਿਲੇਸ਼ ਯਾਦਵ (ਸਮਾਜਵਾਦੀ ਪਾਰਟੀ), ਡੈਰੇਕ ਓਬ੍ਰਾਇਨ (ਤ੍ਰਿਣਮੂਲ ਕਾਂਗਰਸ) ਅਤੇ ਐਮ ਕੇ ਸਟਾਲਿਨ (ਡੀਐਮਕੇ) ਸਮੇਤ ਕਈ ਹੋਰ ਆਗੂਆਂ ਨੇ ਦਾਖ਼ਲ ਕੀਤੀ ਹੈ। ਕੇਸ ਦੀ ਸੁਣਵਾਈ ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਹੇਠਲੇ ਬੈਂਚ ਵੱਲੋਂ ਕੀਤੀ ਜਾਵੇਗੀ।
-ਆਈਏਐਨਐਸ


Comments Off on ਈਵੀਐਮ ਬਾਰੇ ਵਿਰੋਧੀ ਧਿਰਾਂ ਦੀ ਅਰਜ਼ੀ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.