ਕੌਮੀ ਮਾਰਗਾਂ ’ਤੇ ਵਾਹਨਾਂ ਦੀ ਚੈਕਿੰਗ ਨਹੀਂ ਕਰ ਸਕੇਗੀ ਟਰੈਫ਼ਿਕ ਪੁਲੀਸ !    ਇਮਤਿਹਾਨਾਂ ਵਿਚ ਸੌ ਫ਼ੀਸਦੀ ਅੰਕਾਂ ਦਾ ਮਾਇਆਜਾਲ਼ !    ਟਰੈਕਟਰ ਟੋਚਨ ਮੁਕਾਬਲੇ ਬਨਾਮ ਕਿਸਾਨ ਖ਼ੁਦਕੁਸ਼ੀਆਂ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੱਚੇ ਆਪਣੇ ਹਾਣੀਆਂ ਕੋਲੋਂ ਸਿੱਖਦੇ ਨੇ ਨਵੇਂ ਸ਼ਬਦ !    ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ !    ਕੁੱਲੂ ’ਚ ਬਰਫ਼ ਦਾ ਤੋਦਾ ਡਿੱਗਣ ਕਾਰਨ 5 ਸ਼ਰਧਾਲੂ ਜ਼ਖ਼ਮੀ !    ਸਿੰਧ ਅਸੈਂਬਲੀ ’ਚ ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਮਤਾ ਪਾਸ !    ਮੀਟਰ ਘੁਟਾਲਾ: ਸਹਾਇਕ ਕਾਰਜਕਾਰੀ ਇੰਜਨੀਅਰ ਸਮੇਤ 6 ਅਧਿਕਾਰੀ ਮੁਅੱਤਲ !    ਦੋ ਦਿਨ ਪਏ ਮੀਂਹ ਨੇ ਕਿਸਾਨਾਂ ਦੀ ਮਿਹਨਤ ’ਤੇ ਫੇਰਿਆ ਪਾਣੀ !    

ਉਮਰਾਨੰਗਲ ਦੀ ਵਿੱਦਿਅਕ ਯੋਗਤਾ ’ਤੇ ਵੀ ਉੱਠੇ ਸਵਾਲ

Posted On March - 15 - 2019

ਜਸਵੰਤ ਜੱਸ
ਫ਼ਰੀਦਕੋਟ, 14 ਮਾਰਚ
ਪੰਜਾਬ ਪੁਲੀਸ ਦੇ ਮੁਅੱਤਲ ਇੰਸਪੈਕਟਰ ਜਨਰਲ ਪਰਮਰਾਜ ਸਿੰਘ ਉਮਰਾਨੰਗਲ ਦੀਆਂ ਸਮੱਸਿਆਵਾਂ ਹੋਰ ਵਧ ਸਕਦੀਆਂ ਹਨ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਹੀ ਕੋਟਕਪੂਰਾ ਗੋਲੀਕਾਂਡ ਵਿੱਚ ਫ਼ਰੀਦਕੋਟ ਦੀ ਸੈਸ਼ਨ ਕੋਰਟ ਨੇ ਜ਼ਮਾਨਤ ’ਤੇ ਰਿਹਾਅ ਕੀਤਾ ਹੈ।
ਕੋਟਕਪੂਰਾ ਤੇ ਬਹਿਬਲ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਆਈਜੀ ਉਮਰਾਨੰਗਲ ਦੀ ਵਿੱਦਿਅਕ ਯੋਗਤਾ ਪਰਖਣ ਲਈ ਉਸ ਦੇ ਪੁਰਾਣੇ ਰਿਕਾਰਡ ਦੀ ਘੋਖ ਕਰਨੀ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਿਆ ਹੈ ਕਿ ਉਮਰਾਨੰਗਲ ਦੇ ਵਿੱਦਿਅਕ ਦਸਤਾਵੇਜ਼ਾਂ ਵਿੱਚ ਵੀ ਕਾਫੀ ਖਾਮੀਆਂ ਹਨ ਅਤੇ ਇਹ ਮਾਮਲਾ ਪੰਜਾਬ ਦੇ ਗ੍ਰਹਿ ਵਿਭਾਗ ਦੇ ਧਿਆਨ ਵਿੱਚ ਸੀ ਪ੍ਰੰਤੂ ਕਥਿਤ ਤੌਰ ’ਤੇ ਉਮਰਾਨੰਗਲ ਦੀ ਉੱਚੀ ਪਹੁੰਚ ਕਾਰਨ ਪਿਛਲੇ ਕਰੀਬ 15 ਸਾਲਾਂ ਤੋਂ ਇਨ੍ਹਾਂ ਖਾਮੀਆਂ ’ਤੇ ਪਰਦਾ ਪਾਇਆ ਹੋਇਆ ਸੀ। ਜਾਂਚ ਟੀਮ ਦੇ ਸੀਨੀਅਰ ਅਧਿਕਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਜਾ ਕੇ ਉਮਰਾਨੰਗਲ ਦੇ ਵਿੱਦਿਅਕ ਰਿਕਾਰਡ ਦੀ ਘੋਖ ਕੀਤੀ ਹੈ ਅਤੇ ਯੂਨੀਵਰਸਿਟੀ ਵਿੱਚੋਂ ਇਸ ਮੁਅੱਤਲ ਆਈਜੀ ਦੀ ਪੜ੍ਹਾਈ ਨਾਲ ਸਬੰਧਤ ਕੁਝ ਰਿਕਾਰਡ ਕਬਜ਼ੇ ਵਿੱਚ ਲਿਆ ਹੈ। ਆਈਜੀ ਉਮਰਾਨੰਗਲ ਦੀ ਵਿੱਦਿਅਕ ਯੋਗਤਾ ਵਿਵਾਦਾਂ ਵਿੱਚ ਘਿਰੀ ਰਹੀ ਹੈ ਅਤੇ ਇਹ ਮਾਮਲਾ 2004 ਵਿੱਚ ਵੀ ਸਾਹਮਣੇ ਆਇਆ ਸੀ ਜਦੋਂ ਉਨ੍ਹਾਂ ਨੂੰ ਪੀਪੀਐੱਸ ਤੋਂ ਆਈਪੀਐੱਸ ਵਜੋਂ ਤਰੱਕੀ ਦਿੱਤੀ ਗਈ ਸੀ। ਸੂਤਰਾਂ ਅਨੁਸਾਰ ਉਮਰਾਨੰਗਲ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਗਰੈਜੂਏਸ਼ਨ ਕੀਤੀ ਸੀ ਅਤੇ ਉਨ੍ਹਾਂ ਨੇ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਵਿੱਚ ਕਾਨੂੰਨ ਦੀ ਪੜ੍ਹਾਈ ਲਈ ਦਾਖਲਾ ਵੀ ਲਿਆ ਸੀ ਪ੍ਰੰਤੂ ਡਿਗਰੀ ਪੂਰੀ ਕਰਨ ਤੋਂ ਪਹਿਲਾਂ ਹੀ ਉਹ ਪੜ੍ਹਾਈ ਛੱਡ ਗਏ ਸਨ ਅਤੇ ਬਾਅਦ ਵਿੱਚ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਤਰਸ ਦੇ ਆਧਾਰ ’ਤੇ ਪੰਜਾਬ ਪੁਲੀਸ ਵਿੱਚ ਡੀਐੱਸਪੀ ਵਜੋਂ ਨਿਯੁਕਤੀ ਦਿੱਤੀ ਸੀ। ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਮਨਜੀਤ ਸਿੰਘ ਨੇ ਜਾਂਚ ਟੀਮ ਵੱਲੋਂ ਯੂਨੀਵਰਸਿਟੀ ਦਾ ਦੌਰਾ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਕਿ ਜਾਂਚ ਟੀਮ ਨੇ ਯੂਨੀਵਰਸਿਟੀ ਤੋਂ ਜੋ ਜਾਣਕਾਰੀ ਮੰਗੀ ਸੀ, ਉਹ ਟੀਮ ਨੂੰ ਮੁਹੱਈਆ ਕਰਵਾ ਦਿੱਤੀ ਗਈ ਹੈ।


Comments Off on ਉਮਰਾਨੰਗਲ ਦੀ ਵਿੱਦਿਅਕ ਯੋਗਤਾ ’ਤੇ ਵੀ ਉੱਠੇ ਸਵਾਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.