ਸ੍ਰੀ ਸ੍ਰੀ ਰਵੀਸ਼ੰਕਰ ਦੀ ਫ਼ਰੀਦਕੋਟ ਫੇਰੀ ਵਿਵਾਦਾਂ ’ਚ ਘਿਰੀ !    ਸਿੱਖਿਆ ਮੰਤਰੀ ਅਤੇ ਅਧਿਆਪਕ ਯੂਨੀਅਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ !    ਕੈਨੇਡਾ ਵਿਚ ਅੱਜ ਬਣੇਗੀ ਜਸਟਿਨ ਟਰੂਡੋ ਦੀ ਸਰਕਾਰ !    ਗੁੰਡਾ ਟੈਕਸ: ਮੁਬਾਰਿਕਪੁਰ ਚੌਕੀ ਵਿੱਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ !    ਬਾਲਾ ਸਾਹਿਬ ਮਾਮਲਾ: ਡੀਸੀਪੀ ਕ੍ਰਾਈਮ ਬਰਾਂਚ ਨੂੰ ਸੌਂਪੀ ਜਾਂਚ !    ਮਹਾਰਾਸ਼ਟਰ ’ਚ ਅਗਲੇ ਹਫ਼ਤੇ ਸਰਕਾਰ ਬਣਨ ਦੇ ਅਸਾਰ !    ਕੋਲਾ ਖਾਣ ਧਮਾਕੇ ’ਚ 15 ਹਲਾਕ !    ਗ਼ਦਰੀ ਸੱਜਣ ਸਿੰਘ ਨਾਰੰਗਵਾਲ !    ਔਖੇ ਵੇਲਿਆਂ ਦਾ ਆਗੂ ਮਾਸਟਰ ਤਾਰਾ ਸਿੰਘ !    ਵਿਰਾਸਤ ਦੀ ਸੰਭਾਲ ਲਈ ਪ੍ਰੋ. ਪ੍ਰੀਤਮ ਸਿੰਘ ਦਾ ਯੋਗਦਾਨ !    

ਕਰਤਾਰਪੁਰ ਲਾਂਘੇ ਲਈ ਕਿਸਾਨ ਨੇ 16 ਏਕੜ ਜ਼ਮੀਨ ਦਿੱਤੀ

Posted On March - 19 - 2019

ਪੰਜਾਬ ਸਰਕਾਰ ਵੱਲੋਂ ਜ਼ਮੀਨ ਲੈਂਡ ਪੋਰਟ ਅਥਾਰਿਟੀ ਹਵਾਲੇ;
ਹੋਰ ਕਿਸਾਨਾਂ ਨੂੰ ਵੀ ਪਹਿਲ ਕਰਨ ਦੀ ਅਪੀਲ

ਸਰਹੱਦ ’ਤੇ ਕੰਮ ਦੀ ਸ਼ੁਰੂਆਤ ਮੌਕੇ ਬਜ਼ੁਰਗ ਕਿਸਾਨ ਲੱਖਾ ਸਿੰਘ (ਸਫੈਦ ਪਗੜੀ) ਅਤੇ ਐਸਡੀਐਮ ਢਿੱਲੋਂ ਸਮੇਤ ਹੋਰ ਅਧਿਕਾਰੀ।

ਦਲਬੀਰ ਸੱਖੋਵਾਲੀਆ
ਬਟਾਲਾ, 18 ਮਾਰਚ
ਭਾਰਤ-ਪਾਕਿ ਸਰਹੱਦ ’ਤੇ ਕਿਸਾਨ ਲੱਖਾ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਰਤਾਰਪੁਰ ਲਾਂਘੇ ਲਈ ਸਾਢੇ 16 ਏਕੜ ਜ਼ਮੀਨ ਬਿਨਾਂ ਸ਼ਰਤ ਦੇਣ ਦੇ ਨਾਲ ਹੀ ਆਈਸੀਪੀ (ਇੰਟੇਗ੍ਰੇਟਿਡ ਚੈੱਕ ਪੋਸਟ) ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਹਾਜ਼ਰ ਸਨ। ਉਨ੍ਹਾਂ ਕਿਸਾਨ ਵੱਲੋਂ ਕੀਤੀ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰਨਾਂ ਕਿਸਾਨਾਂ ਨੂੰ ਵੀ ਅਜਿਹਾ ਉੱਦਮ ਕਰਨਾ ਚਾਹੀਦਾ ਹੈ। ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਜ਼ਮੀਨ ਦਾ ਬਣਦਾ ਹੱਕ ਲਾਜ਼ਮੀ ਅਦਾ ਕਰੇਗੀ। ਪਿੰਡ ਪੱਖੋਕੇ ਟਾਹਲੀ ਸਾਹਿਬ (ਨੇੜੇ ਡੇਰਾ ਬਾਬਾ ਨਾਨਕ) ਦੇ ਕਿਸਾਨ ਲੱਖਾ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਬਿਨਾਂ ਕਿਸੇ ਲਾਲਚ ਤੋਂ ਇਹ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਲਾਂਘਾ ਖੁੱਲ੍ਹਣ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਸੰਗਤ ਦੀ ਆਸ ਨੂੰ ਬੂਰ ਪਏਗਾ ਤੇ ਇਸ ਨਾਲ ਉਨ੍ਹਾਂ ਨੂੰ ਖੁਸ਼ੀ ਹੈ। ਕਿਸਾਨ ਦੇ ਪੁੱਤਰ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ 15 ਏਕੜ ਜ਼ਮੀਨ ਵੀ ਇਸ ਬਣ ਰਹੇ ਲਾਂਘੇ ਦੇ ਦਾਇਰੇ ’ਚ ਆਉਂਦੀ ਹੈ। ਪੰਜਾਬ ਸਰਕਾਰ ਤੇ ਲੈਂਡ ਪੋਰਟ ਅਥਾਰਿਟੀ ਨੇ ਇਸ ਜ਼ਮੀਨ ’ਤੇ ਆਈਸੀਪੀ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਕੈਬਨਿਟ ਮੰਤਰੀ ਰੰਧਾਵਾ ਨੇ ਅਪੀਲ ਕੀਤੀ ਕਿ ਹੋਰ ਕਿਸਾਨ, ਜਿਹੜੇ ਲੰਘੇ ਕਈ ਮਹੀਨਿਆਂ ਤੋਂ ਸ਼ਰਤਾਂ ਤਹਿਤ ਜ਼ਮੀਨ ਦੇਣ ਬਾਰੇ ਕਹਿ ਰਹੇ ਹਨ, ਉਹ ਵੀ ਦਰਿਆਦਿਲੀ ਦਿਖਾਉਣ। ਮੰਤਰੀ ਨੇ ਕਿਹਾ ਕਿ ਬਣਦਾ ਹੱਕ ਅਦਾ ਕੀਤਾ ਜਾਵੇਗਾ। ਐੱਸਡੀਐਮ ਗੁਰਸਿਮਰਨ ਸਿੰਘ ਢਿੱਲੋਂ ਨੇ ਆਈਸੀਪੀ ਦਾ ਕੰਮ ਸ਼ੁਰੂ ਹੋਣ ਦੀ ਪੁਸ਼ਟੀ ਕੀਤੀ ਹੈ।

ਪਾਕਿ ਨੂੰ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਬੇਨਤੀ

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇੱਥੇ ਡੇਰਾ ਬਾਬਾ ਨਾਨਕ ਕੌਮਾਂਤਰੀ ਸਰਹੱਦ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਲੈਂਡ ਪੋਰਟ ਅਥਾਰਿਟੀ ਨੂੰ 50 ਏਕੜ ਜ਼ਮੀਨ ਸੌਂਪ ਦਿੱਤੀ ਗਈ ਹੈ। ਇੱਥੇ ਆਈਸੀਪੀ ਦਾ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਾਕਿਸਤਾਨ ਨੂੰ ਅਪੀਲ ਕੀਤੀ ਗਈ ਹੈ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਕੇ ਇਸ ਦੀ ਥਾਂ ਹੋਰ ਦਸਤਾਵੇਜ਼ ਲਏ ਜਾਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇੱਥੇ ‘ਲਾਈਟ ਐਂਡ ਸਾਊਂਡ ਸ਼ੋਅ’ ਲਈ 50 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਰੰਧਾਵਾ ਨੇ ਦੱਸਿਆ ਕਿ ਕੌਮੀ ਮਾਰਗ ਅਥਾਰਿਟੀ ਵੱਲੋਂ ਲਾਂਘੇ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੂਰਬੀਨ ਰਾਹੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਤੇ ਪਾਕਿਸਤਾਨ ਸਰਕਾਰ ਵੱਲੋਂ ਬਣਾਏ ਜਾ ਰਹੇ ਲਾਂਘੇ ਦੇ ਕੰਮ ਨੂੰ ਵੀ ਦੇਖਿਆ।


Comments Off on ਕਰਤਾਰਪੁਰ ਲਾਂਘੇ ਲਈ ਕਿਸਾਨ ਨੇ 16 ਏਕੜ ਜ਼ਮੀਨ ਦਿੱਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.