ਕੌਮੀ ਮਾਰਗਾਂ ’ਤੇ ਵਾਹਨਾਂ ਦੀ ਚੈਕਿੰਗ ਨਹੀਂ ਕਰ ਸਕੇਗੀ ਟਰੈਫ਼ਿਕ ਪੁਲੀਸ !    ਇਮਤਿਹਾਨਾਂ ਵਿਚ ਸੌ ਫ਼ੀਸਦੀ ਅੰਕਾਂ ਦਾ ਮਾਇਆਜਾਲ਼ !    ਟਰੈਕਟਰ ਟੋਚਨ ਮੁਕਾਬਲੇ ਬਨਾਮ ਕਿਸਾਨ ਖ਼ੁਦਕੁਸ਼ੀਆਂ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੱਚੇ ਆਪਣੇ ਹਾਣੀਆਂ ਕੋਲੋਂ ਸਿੱਖਦੇ ਨੇ ਨਵੇਂ ਸ਼ਬਦ !    ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ !    ਕੁੱਲੂ ’ਚ ਬਰਫ਼ ਦਾ ਤੋਦਾ ਡਿੱਗਣ ਕਾਰਨ 5 ਸ਼ਰਧਾਲੂ ਜ਼ਖ਼ਮੀ !    ਸਿੰਧ ਅਸੈਂਬਲੀ ’ਚ ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਮਤਾ ਪਾਸ !    ਮੀਟਰ ਘੁਟਾਲਾ: ਸਹਾਇਕ ਕਾਰਜਕਾਰੀ ਇੰਜਨੀਅਰ ਸਮੇਤ 6 ਅਧਿਕਾਰੀ ਮੁਅੱਤਲ !    ਦੋ ਦਿਨ ਪਏ ਮੀਂਹ ਨੇ ਕਿਸਾਨਾਂ ਦੀ ਮਿਹਨਤ ’ਤੇ ਫੇਰਿਆ ਪਾਣੀ !    

ਕਾਂਗਰਸੀ ਆਗੂ ਟੌਮ ਵਡੱਕਨ ਭਾਜਪਾ ’ਚ ਸ਼ਾਮਲ

Posted On March - 15 - 2019

ਬਾਲਾਕੋਟ ਹਵਾਈ ਹਮਲੇ ’ਤੇ ਕਾਂਗਰਸ ਦੇ ਸਟੈਂਡ ਦੀ ਕੀਤੀ ਆਲੋਚਨਾ

ਟੌਮ ਵੜੱਕਨ ਵੀਰਵਾਰ ਨੂੰ ਨਵੀਂ ਦਿੱਲੀ ਵਿਚ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸ਼ਾਦ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕਰਦੇ ਹੋਏ। -ਫੋਟੋ: ਮੁਕੇਸ਼ ਅਗਰਵਾਲ

ਨਵੀਂ ਦਿੱਲੀ, 14 ਮਾਰਚ
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਉਸ ਸਮੇਂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਯੂਪੀਏ ਚੇਅਰਪਰਸਨ ਸੋਨੀਆ ਗਾਂਧੀ ਦੇ ਨਜ਼ਦੀਕੀ ਰਹੇ ਅਤੇ ਪਾਰਟੀ ਦੇ ਤਰਜਮਾਨ ਟੌਮ ਵਡੱਕਨ ਵੀਰਵਾਰ ਨੂੰ ਭਾਜਪਾ ’ਚ ਸ਼ਾਮਲ ਹੋ ਗਏ। ਉਨ੍ਹਾਂ ਬਾਲਾਕੋਟ ਹਵਾਈ ਹਮਲਿਆਂ ਬਾਰੇ ਕਾਂਗਰਸ ਵੱਲੋਂ ਲਏ ਗਏ ਸਟੈਂਡ ਦੀ ਨਿਖੇਧੀ ਕੀਤੀ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦੀ ਹਾਜ਼ਰੀ ’ਚ ਭਗਵਾ ਪਾਰਟੀ ’ਚ ਸ਼ਾਮਲ ਹੋਏ ਵਡੱਕਨ ਨੇ ਪ੍ਰਧਾਨ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ।
ਬਾਅਦ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਡੱਕਨ ਨੇ ਕਿਹਾ ਕਿ ਬਾਲਾਕੋਟ ’ਚ ਹਵਾਈ ਹਮਲੇ ਦੀ ਹਮਾਇਤ ਕਰਨ ਦੀ ਬਜਾਏ ਕਾਂਗਰਸ ਵੱਲੋਂ ਦਿੱਤੇ ਗਏ ਪ੍ਰਤੀਕਰਮਾਂ ਤੋਂ ਉਹ ਨਿਰਾਸ਼ ਹਨ ਅਤੇ ਉਨ੍ਹਾਂ ਭਰੇ ਮਨ ਨਾਲ ਪਾਰਟੀ ਛੱਡੀ ਹੈ। ‘ਜਦੋਂ ਪਾਰਟੀ ਕੌਮੀ ਹਿੱਤਾਂ ਖ਼ਿਲਾਫ਼ ਕੰਮ ਕਰਦੀ ਹੈ ਤਾਂ ਉਸ ਨੂੰ ਛੱਡਣ ਤੋਂ ਇਲਾਵਾ ਕੋਈ ਰਾਹ ਨਹੀਂ ਬਚਦਾ।’ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਉਹ ਹੁਣ ‘ਵਰਤੋ ਅਤੇ ਸੁੱਟ ਦਿਉ’ ਦੀ ਨੀਤੀ ’ਤੇ ਚਲ ਰਹੇ ਹਨ। ਉਨ੍ਹਾਂ ਕਿਹਾ ਕਿ ਕੁਨਬਾਪ੍ਰਸਤੀ ਦੀ ਸਿਆਸਤ ਕਾਂਗਰਸ ’ਚ ਸਿਖਰਾਂ ’ਤੇ ਹੈ ਅਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੀ ਵਿਕਾਸ ਪਹਿਲਕਦਮੀ ’ਤੇ ਪੂਰਾ ਭਰੋਸਾ ਹੈ। ਮੰਨਿਆ ਜਾ ਰਿਹਾ ਹੈ ਕਿ ਭਾਜਪਾ ਵਡੱਕਨ ਨੂੰ ਕੇਰਲ ਦੀ ਕਿਸੇ ਸੀਟ ਤੋਂ ਲੋਕ ਸਭਾ ਦਾ ਉਮੀਦਵਾਰ ਬਣਾ ਸਕਦੀ ਹੈ।
-ਪੀਟੀਆਈ

ਹੁਣ ਤੱਕ ਤਾਂ ਵਡੱਕਨ ਮੋਦੀ ਨੂੰ ਭੰਡਦੇ ਸਨ: ਕਾਂਗਰਸ

ਨਵੀਂ ਦਿੱਲੀ: ਭਾਜਪਾ ’ਚ ਸ਼ਾਮਲ ਹੋਣ ਮਗਰੋਂ ਟੌਮ ਵਡੱਕਨ ਵੱਲੋਂ ਕਾਂਗਰਸ ਦੀ ਆਲੋਚਨਾ ਕੀਤੇ ਜਾਣ ’ਤੇ ਕਾਂਗਰਸ ਪਾਰਟੀ ਨੇ ਕਿਹਾ ਹੈ ਕਿ ਹੁਣ ਤਕ ਤਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੰਡਦੇ ਸਨ। ਕਾਂਗਰਸ ਦੇ ਮੁੱਖ ਤਰਜਮਾਨ ਰਣਦੀਪ ਸੁਰਜੇਵਾਲਾ ਨੇ ਵਡੱਕਨ ਨੂੰ ਸ਼ੁਭ ਇੱਛਾਵਾਂ ਦਿੰਦਿਆਂ ਕਿਹਾ ਕਿ ਕਿਸੇ ਹੋਰ ਪਾਰਟੀ ’ਚ ਸ਼ਾਮਲ ਹੋਣ ਲਈ ਆਗੂਆਂ ਨੂੰ ਬਹਾਨਾ ਤਾਂ ਦੇਣਾ ਹੀ ਪੈਂਦਾ ਹੈ ਜਿਸ ਕਰਕੇ ਉਨ੍ਹਾਂ ਬਾਲਾਕੋਟ ਦੇ ਮੁੱਦੇ ’ਤੇ ਕਾਂਗਰਸ ਪਾਰਟੀ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਸਵਾਲ ਕੀਤਾ ਕਿ ਭਾਜਪਾ ’ਚ ਸ਼ਾਮਲ ਹੋਣ ਮਗਰੋਂ ਹੁਣ ਸ੍ਰੀ ਵਡੱਕਨ ਦੀ ਮੋਦੀ ਅਤੇ ਰਵੀ ਸ਼ੰਕਰ ਬਾਰੇ ਕੀ ਰਾਏ ਹੋਵੇਗੀ।
-ਪੀਟੀਆਈ


Comments Off on ਕਾਂਗਰਸੀ ਆਗੂ ਟੌਮ ਵਡੱਕਨ ਭਾਜਪਾ ’ਚ ਸ਼ਾਮਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.