ਛੱਪੜ ਵਿੱਚ ਨਹਾਉਂਦੇ ਸਮੇਂ ਦੋ ਚਚੇਰੇ ਭਰਾ ਡੁੱਬੇ, ਇੱਕ ਦੀ ਮੌਤ !    ਕੈਨੇਡਾ ’ਚ ਪੰਜ ਸਾਲਾਂ ਦੌਰਾਨ 15 ਕੌਮਾਂਤਰੀ ਵਿਦਿਆਰਥੀਆਂ ਵੱਲੋਂ ਖ਼ੁਦਕੁਸ਼ੀ !    ਫਾਂਸੀ ਦੀ ਮੰਗ ਕਰਨ ’ਤੇ ਰਾਜੋਆਣਾ ਵੱਲੋਂ ਬਿੱਟੂ ਨੂੰ ਮੋੜਵਾਂ ਜਵਾਬ !    ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਾਉਣ ਦੀ ਤਾਰੀਖ ਵਧਾਈ: ਸਰਕਾਰੀਆ !    ਪੰਜਾਬ ’ਚ ਪਰਮਾਣੂ ਬਿਜਲੀ ਪਲਾਂਟ ਲਗਾਏ ਜਾਣ ਦਾ ਮਾਮਲਾ ਮੁੜ ਭਖਿਆ !    ਚੌਟਾਲਾ ਨੂੰ ਸੱਤ ਦਿਨ ਦੀ ਪੈਰੋਲ !    ਹਾਈ ਕੋਰਟ ਵੱਲੋਂ ਨੰਨੂ ਦੀ ਗ੍ਰਿਫ਼ਤਾਰੀ ’ਤੇ ਰੋਕ !    ਅਨੁਸੂਈਆ ਛੱਤੀਸਗੜ੍ਹ ਤੇ ਹਰੀਚੰਦਨ ਆਂਧਰਾ ਦੇ ਰਾਜਪਾਲ ਨਿਯੁਕਤ !    ਤੇਂਦੁਲਕਰ ਨੇ ਵਿਸ਼ਵ ਕੱਪ ਟੀਮ ਵਿੱਚ ਪੰਜ ਭਾਰਤੀਆਂ ਨੂੰ ਰੱਖਿਆ !    ਸਟੋਕਸ ਨੂੰ ਮਿਲ ਸਕਦੀ ਹੈ ‘ਨਾਈਟਹੁੱਡ’ ਦੀ ਉਪਾਧੀ !    

ਗਊਸ਼ਾਲਾ ਵਿੱਚ ਪਸ਼ੂ ਮਰਨ ਦੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ: ਸਿੱਧੂ

Posted On March - 15 - 2019

ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਮੁਹਾਲੀ ਨਿਗਮ ਦੀ ਗਊਸ਼ਾਲਾ ਦਾ ਜਾਇਜ਼ਾ ਲੈਂਦੇ ਹੋਏ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 14 ਮਾਰਚ
ਮੁਹਾਲੀ ਨਗਰ ਨਿਗਮ ਦੀ ਇੱਥੋਂ ਦੇ ਸਨਅਤੀ ਏਰੀਆ ਫੇਜ਼-1 ਵਿੱਚ ਸਥਿਤ ਗਊਸ਼ਾਲਾ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ 279 ਪਸ਼ੂਆਂ ਦੀ ਭੇਤਭਰੀ ਹਾਲਤ ਵਿੱਚ ਮੌਤ ਹੋਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਵਲ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਸਮੇਤ ਗਊਸ਼ਾਲਾ ਦਾ ਦੌਰਾ ਕੀਤਾ। ਉਨ੍ਹਾਂ ਪਸ਼ੂਆਂ ਦੀ ਸੰਭਾਲ ਤੇ ਡਾਕਟਰੀ ਇਲਾਜ ਦਾ ਜਾਇਜ਼ਾ ਲਿਆ। ਦੱਸਣਯੋਗ ਹੈ ਕਿ ਜਨਵਰੀ ਵਿੱਚ 141 ਅਤੇ ਫਰਵਰੀ ਵਿੱਚ 138 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਇਹੀ ਨਹੀਂ ਬੁੱਧਵਾਰ ਸ਼ਾਮ ਨੂੰ ਪਸ਼ੂਆਂ ਦੀ ਗਿਣਤੀ ਕਰਨ ’ਤੇ ਗਊਸ਼ਾਲਾ ਵਿੱਚ 146 ਪਸ਼ੂ ਘੱਟ ਪਾਏ ਗਏ ਹਨ। ਇਨ੍ਹਾਂ ਪਸ਼ੂਆਂ ਬਾਰੇ ਗਊਸ਼ਾਲਾ ਵਿੱਚ ਕੋਈ ਰਿਕਾਰਡ ਨਹੀਂ ਹੈ ਕਿ ਇਹ ਪਸ਼ੂ ਮਰ ਗਏ ਹਨ ਜਾਂ ਇਨ੍ਹਾਂ ਨੂੰ ਛੱਡਿਆ ਗਿਆ ਹੈ। ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਵੱਲੋਂ ਸੈਂਕੜੇ ਪਸ਼ੂਆਂ ਦੀ ਭੇਤਭਰੀ ਹਾਲਤ ਵਿੱਚ ਮੌਤ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਗਿਆ ਸੀ। ਗੌਰੀ ਸ਼ੰਕਰ ਸੇਵਾ ਦਲ ਦੇ ਪ੍ਰਧਾਨ ਰਮੇਸ਼ ਸ਼ਰਮਾ ਨੇ ਮੀਡੀਆ ਨੂੰ ਦੱਸਿਆ ਕਿ ਸੀ ਕਿ ਇਸ ਸਮੇਂ ਗਊਸ਼ਾਲਾ ਵਿੱਚ ਕਰੀਬ 950 ਪਸ਼ੂ ਹਨ ਪ੍ਰੰਤੂ ਸ਼ਾਮ ਨੂੰ ਜਦੋਂ ਗਿਣਤੀ ਕੀਤੀ ਗਈ ਤਾਂ ਗਊਸ਼ਾਲਾ ਵਿੱਚ ਸਿਰਫ਼ 795 ਪਸ਼ੂ ਸਨ ਜਦੋਂਕਿ ਪ੍ਰਬੰਧਕਾਂ ਨੇ ਨਗਰ ਨਿਗਮ ਨੂੰ ਬਿੱਲ 941 ਪਸ਼ੂਆਂ ਦਾ ਭੇਜਿਆ ਗਿਆ ਹੈ।
ਡਿਪਟੀ ਮੇਅਰ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ, ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਪੱਤਰ ਭੇਜ ਕੇ ਸਮੁੱਚੇ ਮਾਮਲੇ ਦੀ ਵਿਜੀਲੈਂਸ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਘਪਲੇਬਾਜ਼ੀ ਹੈ, ਜੋ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਕਥਿਤ ਮਿਲੀਭੁਗਤ ਤੋਂ ਬਿਨਾਂ ਸੰਭਵ ਨਹੀਂ ਹੈ।
ਅੱਜ ਗਊਸ਼ਾਲਾ ਦੇ ਦੌਰੇ ’ਤੇ ਆਏ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਗਊਸ਼ਾਲਾ ਵਿੱਚ ਪਸ਼ੂਆਂ ਦੀ ਮੌਤ ਬਾਰੇ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ ਅਤੇ ਅਣਗਹਿਲੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਪਸ਼ੂਆਂ ਦੀ ਬਿਹਤਰ ਸੰਭਾਲ ਕੀਤੀ ਜਾਵੇ ਅਤੇ ਹਰੇ ਤੇ ਸੁੱਕੇ ਚਾਰੇ ਦੀ ਘਾਟ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਸਖ਼ਤੀ ਨਾਲ ਆਖਿਆ ਕਿ ਪਸ਼ੂਆਂ ਲਈ ਡਾਕਟਰੀ ਸਹੂਲਤ ਵਿੱਚ ਢਿੱਲ-ਮੱਠ ਨਾ ਵਰਤੀ ਜਾਵੇ। ਪਸ਼ੂਆਂ ਦੀ ਮੌਤ ਬਾਰੇ ਮੰਤਰੀ ਨੇ ਨਗਰ ਨਿਗਮ ਤੋਂ ਵਿਸਥਾਰ ਰਿਪੋਰਟ ਤਲਬ ਕੀਤੀ ਹੈ।


Comments Off on ਗਊਸ਼ਾਲਾ ਵਿੱਚ ਪਸ਼ੂ ਮਰਨ ਦੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ: ਸਿੱਧੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.