ਕੌਮੀ ਮਾਰਗਾਂ ’ਤੇ ਵਾਹਨਾਂ ਦੀ ਚੈਕਿੰਗ ਨਹੀਂ ਕਰ ਸਕੇਗੀ ਟਰੈਫ਼ਿਕ ਪੁਲੀਸ !    ਇਮਤਿਹਾਨਾਂ ਵਿਚ ਸੌ ਫ਼ੀਸਦੀ ਅੰਕਾਂ ਦਾ ਮਾਇਆਜਾਲ਼ !    ਟਰੈਕਟਰ ਟੋਚਨ ਮੁਕਾਬਲੇ ਬਨਾਮ ਕਿਸਾਨ ਖ਼ੁਦਕੁਸ਼ੀਆਂ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੱਚੇ ਆਪਣੇ ਹਾਣੀਆਂ ਕੋਲੋਂ ਸਿੱਖਦੇ ਨੇ ਨਵੇਂ ਸ਼ਬਦ !    ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ !    ਕੁੱਲੂ ’ਚ ਬਰਫ਼ ਦਾ ਤੋਦਾ ਡਿੱਗਣ ਕਾਰਨ 5 ਸ਼ਰਧਾਲੂ ਜ਼ਖ਼ਮੀ !    ਸਿੰਧ ਅਸੈਂਬਲੀ ’ਚ ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਮਤਾ ਪਾਸ !    ਮੀਟਰ ਘੁਟਾਲਾ: ਸਹਾਇਕ ਕਾਰਜਕਾਰੀ ਇੰਜਨੀਅਰ ਸਮੇਤ 6 ਅਧਿਕਾਰੀ ਮੁਅੱਤਲ !    ਦੋ ਦਿਨ ਪਏ ਮੀਂਹ ਨੇ ਕਿਸਾਨਾਂ ਦੀ ਮਿਹਨਤ ’ਤੇ ਫੇਰਿਆ ਪਾਣੀ !    

ਚੀਨ ਦੇ ਸ਼ੀ ਤੋਂ ਡਰਦੇ ਨੇ ਮੋਦੀ: ਰਾਹੁਲ

Posted On March - 15 - 2019

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤਿ੍ਰਸੂਰ ਵਿੱਚ ਮਛੇਰਿਆਂ ਦੇ ਸਮਾਰੋਹ ਦੌਰਾਨ ਸਨਮਾਨ ਹਾਸਲ ਕਰਦੇ ਹੋਏ। -ਫੋਟੋ: ਪੀਟੀਆਈ

ਨਵੀਂ ਦਿੱਲੀ, 14 ਮਾਰਚ
ਚੀਨ ਵੱਲੋਂ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੂੰ ਆਲਮੀ ਦਹਿਸ਼ਤਗਰਦ ਨਾਮਜ਼ਦ ਕੀਤੇ ਜਾਣ ਦੇ ਸੰਯੁਕਤ ਰਾਸ਼ਟਰ ’ਚ ਮਤੇ ਨੂੰ ਵੀਟੋ ਕੀਤੇ ਜਾਣ ਮਗਰੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵਰ੍ਹਦਿਆਂ ਕਿਹਾ ਹੈ ਕਿ ਉਹ ਕਮਜ਼ੋਰ ਹਨ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਤੋਂ ਡਰਦੇ ਹਨ। ਟਵਿੱਟਰ ’ਤੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਚੀਨ ਵੱਲੋਂ ਉਠਾਏ ਗਏ ਕਦਮ ਬਾਰੇ ਅਜੇ ਤਕ ਕੁਝ ਵੀ ਨਹੀਂ ਕਿਹਾ ਹੈ। ਕਾਂਗਰਸ ਵੱਲੋਂ ਭਾਜਪਾ ’ਤੇ ਦੋਸ਼ ਲਾਇਆ ਜਾਂਦਾ ਹੈ ਕਿ ਉਸ ਨੇ ਮਸੂਦ ਨੂੰ ਦੁਬਾਰਾ ਕੁੜਿੱਕੀ ’ਚੋਂ ਬਾਹਰ ਕੱਢ ਦਿੱਤਾ ਅਤੇ ਸਵਾਲ ਕੀਤਾ ਕਿ ਮੋਦੀ ਵੱਲੋਂ ਸ਼ੀ ਨਾਲ ‘ਝੂਟੇ’ ਲੈਣ ਦਾ ਕੀ ਫਾਇਦਾ ਹੋਇਆ। ਕਾਂਗਰਸ ਤਰਜਮਾਨ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਅਤਿਵਾਦ ਖ਼ਿਲਾਫ਼ ਆਲਮੀ ਜੰਗ ’ਚ ਇਹ ਨਿਰਾਸ਼ਾ ਭਰਿਆ ਦਿਨ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਚੀਨ ਨੇ ਸਾਬਿਤ ਕਰ ਦਿੱਤਾ ਹੈ ਕਿ ਉਹ ਅਤਿਵਾਦ ਫੈਲਾਉਣ ਵਾਲੇ ਪਾਕਿਸਤਾਨ ਦਾ ਅਨਿੱਖੜਵਾਂ ਹਿੱਸਾ ਹੈ।
ਇਸ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਸਾਲੇ ‘ਦਿ ਵੀਕ’ ਨੂੰ ਦਿੱਤੇ ਇੰਟਰਵਿਊ ’ਚ ਕਿਹਾ ਕਿ ਭਾਜਪਾ ਮੁਲਕ ’ਚ ਅੰਧ ਰਾਸ਼ਟਰਵਾਦ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜਿਥੇ ਭਾਜਪਾ ਨਾਲ ਅਸਹਿਮਤੀ ਪ੍ਰਗਟਾਉਣ ਵਾਲੇ ਨੂੰ ਰਾਸ਼ਟਰ ਵਿਰੋਧੀ ਗਰਦਾਨ ਦਿੱਤਾ ਜਾਂਦਾ ਹੈ ਤਾਂ ਜੋ ਬੇਰੁਜ਼ਗਾਰੀ, ਖੇਤੀ ਸੰਕਟ, ਹਿੰਸਾ ਅਤੇ ਸਰਕਾਰ ਦੀ ਹਰ ਮੁਹਾਜ਼ ’ਤੇ ਨਾਕਾਮੀ ਤੋਂ ਲੋਕਾਂ ਦਾ ਧਿਆਨ ਹਟਾਇਆ ਜਾ ਸਕੇ। ਉਨ੍ਹਾਂ ਰਾਫ਼ਾਲ ਜੈੱਟ ਸੌਦੇ, ਅਰਥਚਾਰੇ, ਕਾਂਗਰਸ ਦੇ ਚੋਣ ਮਨੋਰਥ ਪੱਤਰ ਅਤੇ ਭਾਜਪਾ ਖ਼ਿਲਾਫ਼ ਮਹਾਗਠਜੋੜ ਬਣਾਉਣ ਜਿਹੇ ਵਿਸ਼ਿਆਂ ’ਤੇ ਵੀ ਖੁੱਲ੍ਹ ਕੇ ਆਪਣੇ ਵਿਚਾਰ ਰੱਖੇ। ਕਾਂਗਰਸ ਪ੍ਰਧਾਨ ਨੇ ਦਾਅਵਾ ਕੀਤਾ ਕਿ ਸ੍ਰੀ ਮੋਦੀ ਨੇ ਰਾਫ਼ਾਲ ਸੌਦੇ ਰਾਹੀਂ ਮੋਟੀ ਰਕਮ ਆਪਣੇ ਹੀ ਦੋਸਤਾਂ ਨੂੰ ਦਿਵਾ ਦਿੱਤੀ। ਪ੍ਰਧਾਨ ਮੰਤਰੀ ਬਣਨ ਦੀਆਂ ਸੰਭਾਵਨਾਵਾਂ ਬਾਰੇ ਉਨ੍ਹਾਂ ਕਿਹਾ ਕਿ ਜੇਕਰ ਮੁਲਕ ਦੇ ਲੋਕ ਚਾਹੁਣਗੇ ਤਾਂ ਉਹ ਗੱਦੀ ’ਤੇ ਬੈਠਣਗੇ ਪਰ ਇਸ ਸਮੇਂ ਉਨ੍ਹਾਂ ਦਾ ਸਾਰਾ ਧਿਆਨ ਭਾਜਪਾ ਨਾਲ ਵਿਚਾਰਧਾਰਾ ਦੀ ਲੜਾਈ ਲੜਨ ’ਚ ਲੱਗਾ ਹੋਇਆ ਹੈ। -ਪੀਟੀਆਈ


Comments Off on ਚੀਨ ਦੇ ਸ਼ੀ ਤੋਂ ਡਰਦੇ ਨੇ ਮੋਦੀ: ਰਾਹੁਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.