ਛੱਪੜ ਵਿੱਚ ਨਹਾਉਂਦੇ ਸਮੇਂ ਦੋ ਚਚੇਰੇ ਭਰਾ ਡੁੱਬੇ, ਇੱਕ ਦੀ ਮੌਤ !    ਕੈਨੇਡਾ ’ਚ ਪੰਜ ਸਾਲਾਂ ਦੌਰਾਨ 15 ਕੌਮਾਂਤਰੀ ਵਿਦਿਆਰਥੀਆਂ ਵੱਲੋਂ ਖ਼ੁਦਕੁਸ਼ੀ !    ਫਾਂਸੀ ਦੀ ਮੰਗ ਕਰਨ ’ਤੇ ਰਾਜੋਆਣਾ ਵੱਲੋਂ ਬਿੱਟੂ ਨੂੰ ਮੋੜਵਾਂ ਜਵਾਬ !    ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਾਉਣ ਦੀ ਤਾਰੀਖ ਵਧਾਈ: ਸਰਕਾਰੀਆ !    ਪੰਜਾਬ ’ਚ ਪਰਮਾਣੂ ਬਿਜਲੀ ਪਲਾਂਟ ਲਗਾਏ ਜਾਣ ਦਾ ਮਾਮਲਾ ਮੁੜ ਭਖਿਆ !    ਚੌਟਾਲਾ ਨੂੰ ਸੱਤ ਦਿਨ ਦੀ ਪੈਰੋਲ !    ਹਾਈ ਕੋਰਟ ਵੱਲੋਂ ਨੰਨੂ ਦੀ ਗ੍ਰਿਫ਼ਤਾਰੀ ’ਤੇ ਰੋਕ !    ਅਨੁਸੂਈਆ ਛੱਤੀਸਗੜ੍ਹ ਤੇ ਹਰੀਚੰਦਨ ਆਂਧਰਾ ਦੇ ਰਾਜਪਾਲ ਨਿਯੁਕਤ !    ਤੇਂਦੁਲਕਰ ਨੇ ਵਿਸ਼ਵ ਕੱਪ ਟੀਮ ਵਿੱਚ ਪੰਜ ਭਾਰਤੀਆਂ ਨੂੰ ਰੱਖਿਆ !    ਸਟੋਕਸ ਨੂੰ ਮਿਲ ਸਕਦੀ ਹੈ ‘ਨਾਈਟਹੁੱਡ’ ਦੀ ਉਪਾਧੀ !    

ਜੁਵੇਨਾਈਲ ਦੀ ਉਮਰ ਪਤਾ ਕਰਨ ਲਈ ਮੈਟ੍ਰਿਕ ਦਾ ਸਰਟੀਫਿਕੇਟ ਅਹਿਮ ਨਹੀਂ: ਹਾਈ ਕੋਰਟ

Posted On March - 15 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਮਾਰਚ
ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਸੁਣਾਏ ਗਏ ਅਹਿਮ ਫ਼ੈਸਲੇ ਨਾਲ ਨਾਬਾਲਿਗ ਦੀ ਉਮਰ ਤੈਅ ਕਰਨ ਦੀ ਪ੍ਰਕਿਰਿਆ ਬਦਲ ਜਾਵੇਗੀ। ਹਾਈ ਕੋਰਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਬੱਚੇ ਦੀ ਉਮਰ ਪਤਾ ਕਰਨ ਸਮੇਂ ਮੈਟ੍ਰਿਕ (10ਵੀਂ) ਦਾ ਸਰਟੀਫਿਕੇਟ ਹੁਣ ਅਹਿਮੀਅਤ ਨਹੀਂ ਰੱਖੇਗਾ। ਉਸ ਦੀ ਉਮਰ ਦਾ ਮੁਲਾਂਕਣ ਸਰੀਰਕ ਬਣਤਰ ਜਾਂ ਐਗਜ਼ਾਮੀਨੇਸਨ ਦੇ ਆਧਾਰ ’ਤੇ ਵੀ ਕੀਤਾ ਜਾ ਸਕਦਾ ਹੈ। ਜੇਕਰ ਕੋਈ ਸ਼ੱਕ ਹੋਵੇ ਤਾਂ ਮੈਟ੍ਰਿਕ ਦੇ ਸਰਟੀਫਿਕੇਟ ਜਾਂ ਸਕੂਲ ਸਰਟੀਫਿਕੇਟ ਦਾ ਸਹਾਰਾ ਵੀ ਲਿਆ ਜਾ ਸਕਦਾ ਹੈ। ਬੈਂਚ ਨੇ ਫ਼ੈਸਲੇ ’ਤੇ ਪਹੁੰਚਣ ਲਈ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ, 2015 ’ਚ ਕੀਤੇ ਗਏ ਬਦਲਾਅ ਨੂੰ ਧਿਆਨ ’ਚ ਰੱਖਿਆ। ਜਸਟਿਸ ਰਾਜਬੀਰ ਸਹਿਰਾਵਤ ਨੇ ਕਿਹਾ ਕਿ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਰੂਲਜ਼ 2007 ’ਚ ਮੁਲਜ਼ਮ ਦੀ ਉਮਰ ਦੇ ਸਬੂਤ ਵਜੋਂ ਜਨਮ ਸਰਟੀਫਿਕੇਟ ਸਮੇਤ ਹੋਰ ਸਬੂਤਾਂ ਨਾਲੋਂ ਮੈਟ੍ਰਿਕ ਸਰਟੀਫਿਕੇਟ ਨੂੰ ਤਰਜੀਹ ਦਿੱਤੀ ਗਈ ਸੀ ਪਰ ਇਸ ਦੇ ਪ੍ਰਾਵਧਾਨਾਂ ਨੂੰ 2015 ਦੇ ਐਕਟ ਨਾਲ ਬਦਲ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਦਾਲਤ ਜਾਂ ਬੋਰਡ ਨੂੰ ਜੇਕਰ ਕੋਈ ਸ਼ੱਕ ਹੁੰਦਾ ਹੈ ਤਾਂ ਉਹ ਸਕੂਲ ਸਰਟੀਫਿਕੇਟ ਜਾਂ ਮੈਟ੍ਰਿਕ ਦੇ ਸਰਟੀਫਿਕੇਟ ’ਤੇ ਲਿਖੀ ਜਨਮ ਤਰੀਕ ਨੂੰ ਆਧਾਰ ਬਣਾ ਕੇ ਮੁਲਜ਼ਮ ਦੀ ਉਮਰ ਬਾਰੇ ਸੱਚਾਈ ਜਾਣੀ ਜਾ ਸਕਦੀ ਹੈ।


Comments Off on ਜੁਵੇਨਾਈਲ ਦੀ ਉਮਰ ਪਤਾ ਕਰਨ ਲਈ ਮੈਟ੍ਰਿਕ ਦਾ ਸਰਟੀਫਿਕੇਟ ਅਹਿਮ ਨਹੀਂ: ਹਾਈ ਕੋਰਟ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.