ਛੱਪੜ ਵਿੱਚ ਨਹਾਉਂਦੇ ਸਮੇਂ ਦੋ ਚਚੇਰੇ ਭਰਾ ਡੁੱਬੇ, ਇੱਕ ਦੀ ਮੌਤ !    ਕੈਨੇਡਾ ’ਚ ਪੰਜ ਸਾਲਾਂ ਦੌਰਾਨ 15 ਕੌਮਾਂਤਰੀ ਵਿਦਿਆਰਥੀਆਂ ਵੱਲੋਂ ਖ਼ੁਦਕੁਸ਼ੀ !    ਫਾਂਸੀ ਦੀ ਮੰਗ ਕਰਨ ’ਤੇ ਰਾਜੋਆਣਾ ਵੱਲੋਂ ਬਿੱਟੂ ਨੂੰ ਮੋੜਵਾਂ ਜਵਾਬ !    ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਾਉਣ ਦੀ ਤਾਰੀਖ ਵਧਾਈ: ਸਰਕਾਰੀਆ !    ਪੰਜਾਬ ’ਚ ਪਰਮਾਣੂ ਬਿਜਲੀ ਪਲਾਂਟ ਲਗਾਏ ਜਾਣ ਦਾ ਮਾਮਲਾ ਮੁੜ ਭਖਿਆ !    ਚੌਟਾਲਾ ਨੂੰ ਸੱਤ ਦਿਨ ਦੀ ਪੈਰੋਲ !    ਹਾਈ ਕੋਰਟ ਵੱਲੋਂ ਨੰਨੂ ਦੀ ਗ੍ਰਿਫ਼ਤਾਰੀ ’ਤੇ ਰੋਕ !    ਅਨੁਸੂਈਆ ਛੱਤੀਸਗੜ੍ਹ ਤੇ ਹਰੀਚੰਦਨ ਆਂਧਰਾ ਦੇ ਰਾਜਪਾਲ ਨਿਯੁਕਤ !    ਤੇਂਦੁਲਕਰ ਨੇ ਵਿਸ਼ਵ ਕੱਪ ਟੀਮ ਵਿੱਚ ਪੰਜ ਭਾਰਤੀਆਂ ਨੂੰ ਰੱਖਿਆ !    ਸਟੋਕਸ ਨੂੰ ਮਿਲ ਸਕਦੀ ਹੈ ‘ਨਾਈਟਹੁੱਡ’ ਦੀ ਉਪਾਧੀ !    

ਥਰਮਲ ਪਲਾਂਟ ਦੇ ਕੱਚੇ ਕਾਮਿਆਂ ਨੇ ਕੌਮੀ ਸ਼ਾਹਰਾਹ ਡੱਕਿਆ

Posted On March - 15 - 2019

ਸਰਕਾਰ ਅਤੇ ਬਿਜਲੀ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਉਂਦੇ ਹੋਏ ਕੱਚੇ ਕਾਮੇ।

ਪਵਨ ਗੋਇਲ
ਭੁੱਚੋ ਮੰਡੀ, 14 ਮਾਰਚ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਅੱਠ ਕੱਚੇ ਕਾਮਿਆਂ ਨੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਕੀਤੀ ਗਈ ਵਾਅਦਾਖ਼ਿਲਾਫ਼ੀ ਤੇ ਪੱਕੀ ਭਰਤੀ ਦੀ ਮੰਗ ਨੂੰ ਲੈ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹਰਾਹ ‘ਤੇ ਜਾਮ ਲਗਾਇਆ ਅਤੇ ਪੰਜਾਬ ਸਰਕਾਰ ਤੇ ਬਿਜਲੀ ਮੰਤਰੀ ਦਾ ਪੁਤਲ ਫੂਕ ਕੇ ਰੋਸ ਪ੍ਰਗਟਾਇਆ। ਇਸ ਤੋਂ ਪਹਿਲਾਂ ਵੱਡੀ ਗਿਣਤੀ ਕਾਮਿਆਂ ਨੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਮੁੱਖ ਗੇਟ ਅੱਗੇ ਰੈਲੀ ਕੀਤੀ। ਰੈਲੀ ਦੀ ਅਗਵਾਈ ਮੋਰਚੇ ਦੇ ਸੂਬਾਈ ਆਗੂ ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂੰ ਅਤੇ ਰਜੇਸ਼ ਕੁਮਾਰ ਨੇ ਕੀਤੀ। ਉਨ੍ਹਾਂ ਕਿਹਾ ਕਿ ਥਰਮਲ ਪਲਾਂਟ ਲਹਿਰਾ ਮੁਹੱਬਤ, ਬਠਿੰਡਾ ਅਤੇ ਪਾਵਰਕੌਮ ਤੇ ਟਰਾਂਸਕੋ ਦੇ ਕੱਚੇ ਕਾਮੇ ਪੱਕੀ ਭਰਤੀ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਅਤੇ ਪਾਵਰਕੌਮ ਪ੍ਰਬੰਧਕਾਂ ਨੇ ਇਸ ਨੂੰ ਅਣਗੌਲਿਆ ਕੀਤਾ ਹੋਇਆ ਹੈ। ਸਰਕਾਰ ਅਤੇ ਪਾਵਰਕੌਮ ਮੀਟਿੰਗਾਂ ਦਾ ਭਰੋਸਾ ਦੇ ਕੇ ਵਾਰ-ਵਾਰ ਮੁੱਕਰ ਰਹੇ ਹਨ।
ਜੀਐਚਟੀਪੀ ਕੰਟਰੈਕਟ ਵਰਕਰਜ਼ ਯੂਨੀਅਨ (ਅਜ਼ਾਦ) ਲਹਿਰਾ ਮੁਹੱਬਤ ਦੇ ਪ੍ਰਧਾਨ ਜਗਰੂਪ ਸਿੰਘ ਅਤੇ ਜਨਰਲ ਸਕੱਤਰ ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਕਾਮਿਆਂ ਦੇ 1 ਮਾਰਚ ਦੇ ਸੰਘਰਸ਼ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ 7 ਮਾਰਚ ਨੂੰ ਬਿਜਲੀ ਮੰਤਰੀ ਅਤੇ ਪਾਵਰਕੌਮ ਦੇ ਉੱਚ ਅਧਿਕਾਰੀਆਂ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ, ਜੋ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ। ਇਸ ਦੇ ਰੋਸ ਵਜੋਂ ਅਰਥੀ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ ਅਤੇ 30 ਮਾਰਚ ਨੂੰ ਲੁਧਿਆਣਾ ਵਿੱਚ ਸੂਬਾ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਾਮੇ ਸ਼ਮੂਲੀਅਤ ਕਰਨਗੇ। ਜਾਮ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।
ਇਸ ਮੌਕੇ ਖੁਸ਼ਦੀਪ ਸਿੰਘ ਬਠਿੰਡਾ, ਬਲਜਿੰਦਰ ਸਿੰਘ ਮਾਨ, ਖੇਮਪਾਲ, ਨੈਬ ਸਿੰਘ, ਬਲਵਿੰਦਰ ਲਹਿਰਾ, ਗੁਰਪ੍ਰੀਤ ਲਹਿਰਾ, ਸੁਖਜੀਤ ਲਹਿਰਾ, ਯਾਦਵਿੰਦਰ ਮਹਿਰਾਜ, ਗੁਰਸ਼ਰਨ ਕੋਟੜਾ, ਜਸਵਿੰਦਰ ਭੁੱਚੋ, ਸੇਵਕ ਬਾਠ, ਸੁਖਵੰਤ ਕੋਟੜਾ, ਅੰਮ੍ਰਿਤ ਲਹਿਰਾ, ਜਗਤਾਰ ਕੋਟੜਾ ਅਤੇ ਪਰਮਜੀਤ ਮਹਿਰਾਜ ਸਮੇਤ ਵੱਡੀ ਗਿਣਤੀ ਵਿੱਚ ਕਾਮੇ ਹਾਜ਼ਰ ਸਨ।


Comments Off on ਥਰਮਲ ਪਲਾਂਟ ਦੇ ਕੱਚੇ ਕਾਮਿਆਂ ਨੇ ਕੌਮੀ ਸ਼ਾਹਰਾਹ ਡੱਕਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.