ਛੱਪੜ ਵਿੱਚ ਨਹਾਉਂਦੇ ਸਮੇਂ ਦੋ ਚਚੇਰੇ ਭਰਾ ਡੁੱਬੇ, ਇੱਕ ਦੀ ਮੌਤ !    ਕੈਨੇਡਾ ’ਚ ਪੰਜ ਸਾਲਾਂ ਦੌਰਾਨ 15 ਕੌਮਾਂਤਰੀ ਵਿਦਿਆਰਥੀਆਂ ਵੱਲੋਂ ਖ਼ੁਦਕੁਸ਼ੀ !    ਫਾਂਸੀ ਦੀ ਮੰਗ ਕਰਨ ’ਤੇ ਰਾਜੋਆਣਾ ਵੱਲੋਂ ਬਿੱਟੂ ਨੂੰ ਮੋੜਵਾਂ ਜਵਾਬ !    ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਾਉਣ ਦੀ ਤਾਰੀਖ ਵਧਾਈ: ਸਰਕਾਰੀਆ !    ਪੰਜਾਬ ’ਚ ਪਰਮਾਣੂ ਬਿਜਲੀ ਪਲਾਂਟ ਲਗਾਏ ਜਾਣ ਦਾ ਮਾਮਲਾ ਮੁੜ ਭਖਿਆ !    ਚੌਟਾਲਾ ਨੂੰ ਸੱਤ ਦਿਨ ਦੀ ਪੈਰੋਲ !    ਹਾਈ ਕੋਰਟ ਵੱਲੋਂ ਨੰਨੂ ਦੀ ਗ੍ਰਿਫ਼ਤਾਰੀ ’ਤੇ ਰੋਕ !    ਅਨੁਸੂਈਆ ਛੱਤੀਸਗੜ੍ਹ ਤੇ ਹਰੀਚੰਦਨ ਆਂਧਰਾ ਦੇ ਰਾਜਪਾਲ ਨਿਯੁਕਤ !    ਤੇਂਦੁਲਕਰ ਨੇ ਵਿਸ਼ਵ ਕੱਪ ਟੀਮ ਵਿੱਚ ਪੰਜ ਭਾਰਤੀਆਂ ਨੂੰ ਰੱਖਿਆ !    ਸਟੋਕਸ ਨੂੰ ਮਿਲ ਸਕਦੀ ਹੈ ‘ਨਾਈਟਹੁੱਡ’ ਦੀ ਉਪਾਧੀ !    

ਦੋਰਾਹਾ ਨੇੜੇ ਕਾਰ ਪਲਟੀ; ਔਰਤ ਹਲਾਕ, ਚਾਰ ਜ਼ਖ਼ਮੀ

Posted On March - 15 - 2019

ਦੋਰਾਹੇ ਨੇੜੇ ਹਾਦਸਾਗ੍ਰਸਤ ਹੋਈ ਕਾਰ।

ਜੋਗਿੰਦਰ ਸਿੰਘ ਓਬਰਾਏ
ਦੋਰਾਹਾ, 14 ਮਾਰਚ
ਕੱਲ੍ਹ ਸ਼ਾਮ ਦੋਰਾਹਾ ਜੀ.ਟੀ.ਰੋਡ ਤੇ ਪਿੰਡ ਮੱਲ੍ਹੀਪੁਰ ਦੇ ਟੀ-ਪੁਆਇੰਟ ਕੋਲ ਉਸ ਸਮੇਂ ਇਕ ਕਾਰ ਦੁਰਘਟਨਾਗ੍ਰਸਤ ਹੋ ਗਈ, ਜਦੋਂ ਕਾਰ ਚਾਲਕ ਨੇ ਕਾਰ ਦੀ ਸਪੀਡ ’ਤੇ ਕੰਟਰੋਲ ਗੁਆ ਦਿੱਤਾ। ਇਸ ਕਾਰਨ ਕਾਰ ਕਈ ਵਾਰ ਰੋਡ ’ਤੇ ਪਲਟਣ ਤੋਂ ਬਾਅਦ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਟਕਰਾ ਗਈ। ਇਸੇ ਕਾਰਨ ਕਾਰ ਵਿਚ ਸਵਾਰ ਪਤੀ ਪਤਨੀ ਤੇ ਉਨ੍ਹਾਂ ਦੇ ਦੋ ਬੱਚੇ ਜਖ਼ਮੀ ਹੋ ਗਏ। ਜਖ਼ਮੀਆਂ ਨੂੰ ਸਿੱਧੂ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਔਰਤ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਗਈ।
ਪੀੜਤ ਜਤਿੰਦਰ ਮੋਹਨ ਕਾਲੀਆ ਵਾਸੀ ਸ਼ਿਮਲਾਪੁਰੀ ਲੁਧਿਆਣਾ ਨੇ ਦੱਸਿਆ ਕਿ ਉਹ ਆਪਣੀ ਪਤਨੀ ਮਮਤਾ ਕਾਲੀਆ, ਪੁੱਤਰ ਕੁਸ਼ ਤੇ ਲੜਕੀ ਆਰੂਸ਼ੀ ਨਾਲ ਇੰਡੀਗੋ ਕਾਰ, ਜਿਸ ਨੂੰ ਰਮਨਦੀਪ ਸਿੰਘ ਚਲਾ ਰਿਹਾ ਸੀ, ਨਾਲ ਮੁਹਾਲੀ ਵਿਆਹ ਸਮਾਰੋਹ ਤੋਂ ਵਾਪਸ ਆ ਰਹੇ ਸੀ। ਕਾਰ ਚਾਲਕ ਤੇਜ਼ ਗਤੀ ਨਾਲ ਗੱਡੀ ਚਲਾ ਰਿਹਾ ਸੀ ਅਤੇ ਜਿਵੇਂ ਹੀ ਪਿੰਡ ਮੱਲ੍ਹੀਪੁਰ ਟੀ-ਪੁਆਇੰਟ ਕੋਲ ਪੁੱਜੇ ਤਾਂ ਅਚਾਨਕ ਕਾਰ ਜੀ.ਟੀ. ਰੋਡ ਤੋਂ ਉਤਰ ਕੇ ਪਲਟੀਆਂ ਖਾਂਦੀ ਹੋਈ ਦਰੱਖਤ ਨਾਲ ਜਾ ਟਕਰਾਈ। ਉਨ੍ਹਾਂ ਕਾਰ ਚਾਲਕ ਤੇ ਗੱਡੀ ਤੇਜ਼ ਚਲਾਉਣ ਦਾ ਦੋਸ਼ ਲਾਇਆ। ਜਾਣਕਾਰੀ ਮੁਤਾਬਿਕ ਜਤਿੰਦਰ ਮੋਹਨ ਕਾਲੀਆ ਦਾ ਪੂਰਾ ਪਰਿਵਾਰ ਜ਼ਖ਼ਮੀ ਹੋ ਗਿਆ, ਜਿਨ੍ਹਾਂ ਨੂੰ ਸਿੱਧੂ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਮਮਤਾ ਕਾਲੀਆ ਨੇ ਦਮ ਤੋੜ ਦਿੱਤਾ ਅਤੇ ਬਾਕੀਆਂ ਨੂੰ ਮਾਮੂਲੀ ਸੱਟਾਂ ਆਈਆਂ।

ਬੱਸ ਨੇ ਐਕਟਿਵਾ ਸਵਾਰ ਬਜ਼ੁਰਗ ਦਰੜਿਆ
ਸਮਰਾਲਾ (ਪੱਤਰ ਪੇ੍ਰਕ): ਪਿੰਡ ਚਹਿਲਾਂ ਨੇੜੇ ਨਿੱਜੀ ਕੰਪਨੀ ਦੀ ਬੱਸ ਨੇ ਐਕਟਿਵਾ ਸਵਾਰ ਇੱਕ ਬਜ਼ੁਰਗ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਜਾਣਕਾਰੀ ਅਨੁਸਾਰ ਦੁਪਹਿਰ ਕਰੀਬ 2:30 ਵਜੇ ਦਰਬਾਰਾ ਸਿੰਘ (61) ਪੁੱਤਰ ਗੁਰਦੇਵ ਸਿੰਘ ਵਾਸੀ ਬੇਰ ਖੁਰਦ ਮਲੌਦ ਆਪਣੀ ਐਕਟਿਵਾ ’ਤੇ ਨੀਲੋਂ ਪੁਲ ਤੋਂ ਸਮਰਾਲੇ ਵੱਲ ਆ ਰਿਹਾ ਸੀ। ਜਦੋਂ ਉਹ ਪਿੰਡ ਚਹਿਲਾਂ ਲਾਗੇ ਪਹੁੰਚਿਆ ਤਾਂ ਸਾਹਮਣੇ ਤੋਂ ਇੱਕ ਨਿੱਜੀ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਬਜ਼ੁਰਗ ਦੀ ਮੌਤ ਹੋ ਗਈ ਅਤੇ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲੀਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।


Comments Off on ਦੋਰਾਹਾ ਨੇੜੇ ਕਾਰ ਪਲਟੀ; ਔਰਤ ਹਲਾਕ, ਚਾਰ ਜ਼ਖ਼ਮੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.