ਕੌਮੀ ਮਾਰਗਾਂ ’ਤੇ ਵਾਹਨਾਂ ਦੀ ਚੈਕਿੰਗ ਨਹੀਂ ਕਰ ਸਕੇਗੀ ਟਰੈਫ਼ਿਕ ਪੁਲੀਸ !    ਇਮਤਿਹਾਨਾਂ ਵਿਚ ਸੌ ਫ਼ੀਸਦੀ ਅੰਕਾਂ ਦਾ ਮਾਇਆਜਾਲ਼ !    ਟਰੈਕਟਰ ਟੋਚਨ ਮੁਕਾਬਲੇ ਬਨਾਮ ਕਿਸਾਨ ਖ਼ੁਦਕੁਸ਼ੀਆਂ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੱਚੇ ਆਪਣੇ ਹਾਣੀਆਂ ਕੋਲੋਂ ਸਿੱਖਦੇ ਨੇ ਨਵੇਂ ਸ਼ਬਦ !    ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ !    ਕੁੱਲੂ ’ਚ ਬਰਫ਼ ਦਾ ਤੋਦਾ ਡਿੱਗਣ ਕਾਰਨ 5 ਸ਼ਰਧਾਲੂ ਜ਼ਖ਼ਮੀ !    ਸਿੰਧ ਅਸੈਂਬਲੀ ’ਚ ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਮਤਾ ਪਾਸ !    ਮੀਟਰ ਘੁਟਾਲਾ: ਸਹਾਇਕ ਕਾਰਜਕਾਰੀ ਇੰਜਨੀਅਰ ਸਮੇਤ 6 ਅਧਿਕਾਰੀ ਮੁਅੱਤਲ !    ਦੋ ਦਿਨ ਪਏ ਮੀਂਹ ਨੇ ਕਿਸਾਨਾਂ ਦੀ ਮਿਹਨਤ ’ਤੇ ਫੇਰਿਆ ਪਾਣੀ !    

ਨੈਸ਼ਨਲ ਕਾਨਫ਼ਰੰਸ ਵੱਲੋਂ ਚੋਣ ਕਮਿਸ਼ਨ ਨੂੰ ਮਿਲਣ ਤੋਂ ਇਨਕਾਰ

Posted On March - 15 - 2019

ਸ੍ਰੀਨਗਰ, 14 ਮਾਰਚ
ਨੈਸ਼ਨਲ ਕਾਨਫ਼ਰੰਸ ਨੇ ਜੰਮੂ ਕਸ਼ਮੀਰ ਆਉਣ ਵਾਲੇ ਭਾਰਤੀ ਚੋਣ ਕਮਿਸ਼ਨ ਦੇ ਵਫ਼ਦ ਨੂੰ ਮਿਲਣ ਤੋਂ ਇਹ ਕਹਿ ਕੇ ਨਾਂਹ ਕਰ ਦਿੱਤੀ ਹੈ ਕਿ ਉਨ੍ਹਾਂ ਦੀ ਮੰਗ ਰਾਜ ਵਿੱਚ ਲੋਕ ਸਭ ਤੇ ਵਿਧਾਨ ਸਭਾ ਚੋਣਾਂ ਇਕੋ ਸਮੇਂ ਕਰਾਉਣ ਦੀ ਹੈ, ਇਸ ਤੋਂ ਵੱਧ ਕੁਝ ਨਹੀਂ। ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਤਿੰਨ ਵਿਸ਼ੇਸ਼ ਅਬਜ਼ਰਵਰਾਂ ਨੇ ਵਿਧਾਨ ਸਭਾ ਚੋਣਾਂ ਕਰਾਉਣ ਲਈ ਜ਼ਮੀਨੀ ਪੱਧਰ ’ਤੇ ਹਾਲਾਤ ਦੀ ਸਮੀਖਿਆ ਕਰਨ ਵਾਸਤੇ ਅੱਜ ਇੱਥੇ ਪਹੁੰਚਣਾ ਸੀ। ਵਫ਼ਦ ਵੱਲੋਂ ਇਸ ਦੋ ਦਿਨਾਂ ਦੌਰੇ ਦੌਰਾਨ ਪ੍ਰਮੁੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾਵੇਗੀ। ਨੈਸ਼ਨਲ ਕਾਨਫ਼ਰੰਸ ਦੇ ਬੁਲਾਰੇ ਨੇ ਦੱਸਿਆ ਕਿ ਪਾਰਟੀ ਨੇ ਚੋਣ ਕਮਿਸ਼ਨ ਦੇ ਵਫ਼ਦ ਨੂੰ ਨਾ ਮਿਲਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨਾਲ ਹੋਈਆਂ ਪਹਿਲਾਂ ਮੀਟਿੰਗਾਂ ਵਿੱਚ ਉਨ੍ਹਾਂ ਵੱਲੋਂ ਰਾਜ ’ਚ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇਕੋ ਸਮੇਂ ਕਰਾਉਣ ਦੀ ਮੰਗ ਰੱਖੀ ਗਈ ਸੀ ਜੋ ਅੱਜ ਵੀ ਕਾਇਮ ਹੈ। ਇਸ ਤੋਂ ਇਲਾਵਾ ਉਹ ਹੋਰ ਕੁਝ ਨਹੀਂ ਕਹਿਣਾ ਚਾਹੁੰਦੇ ਹਨ। ਜਾਰੀ ਬਿਆਨ ਵਿੱਚ ਪਾਰਟੀ ਦੇ ਜਨਰਲ ਸਕੱਤਰ ਅਲੀ ਮੁਹੰਮਦ ਸਾਗਰ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਮੁਲਤਵੀ ਕੀਤੇ ਜਾਣ ਦੇ ਸੂਬੇ ਵਿੱਚ ਗੰਭੀਰ ਸਿੱਟੇ ਨਿਕਲਣਗੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਸੂਬੇ ਵਿੱਚ ਅਜਿਹੀ ਸਰਕਾਰ ਚਾਹੁੰਦੀ ਹੈ ਜੋ ਭਾਜਪਾ ਆਗੂਆਂ ਦੀ ਮਰਜ਼ੀ ਮੁਤਾਬਕ ਕੰਮ ਕਰੇ, ਪਰ ਉਹ ਉਨ੍ਹਾਂ ਨੂੰ ਇਸ ਵਿੱਚ ਸਫ਼ਲ ਨਹੀਂ ਹੋਣ ਦੇਣਗੇ।
ਉੱਧਰ, ਨੈਸ਼ਨਲ ਕਾਨਫ਼ਰੰਸ ਦੇ ਆਗੂ ਉਮਰ ਅਬਦੁੱਲਾ ਨੇ ਅੱਜ ਟਵੀਟ ਕੀਤਾ ਕਿ ਜੈੇਸ਼ ਮੁਖੀ ਮਸੂਦ ਅਜ਼ਹਰ ਨੂੰ ਆਲਮੀ ਦਹਿਸ਼ਤਗਰਦ ਐਲਾਨਣ ਖ਼ਿਲਾਫ਼ ਚੀਨ ਦਾ ਵੀਟੋ ਅਤੇ ਜੰਮੂ ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਨਾ ਕਰਾਉੁਣਾ ਮੋਦੀ ਸਰਕਾਰ ਦੀ ਵੱਡੀ ਅਸਫ਼ਲਤਾ ਹੈ।
-ਪੀਟੀਆਈ


Comments Off on ਨੈਸ਼ਨਲ ਕਾਨਫ਼ਰੰਸ ਵੱਲੋਂ ਚੋਣ ਕਮਿਸ਼ਨ ਨੂੰ ਮਿਲਣ ਤੋਂ ਇਨਕਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.