ਛੱਪੜ ਵਿੱਚ ਨਹਾਉਂਦੇ ਸਮੇਂ ਦੋ ਚਚੇਰੇ ਭਰਾ ਡੁੱਬੇ, ਇੱਕ ਦੀ ਮੌਤ !    ਕੈਨੇਡਾ ’ਚ ਪੰਜ ਸਾਲਾਂ ਦੌਰਾਨ 15 ਕੌਮਾਂਤਰੀ ਵਿਦਿਆਰਥੀਆਂ ਵੱਲੋਂ ਖ਼ੁਦਕੁਸ਼ੀ !    ਫਾਂਸੀ ਦੀ ਮੰਗ ਕਰਨ ’ਤੇ ਰਾਜੋਆਣਾ ਵੱਲੋਂ ਬਿੱਟੂ ਨੂੰ ਮੋੜਵਾਂ ਜਵਾਬ !    ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਾਉਣ ਦੀ ਤਾਰੀਖ ਵਧਾਈ: ਸਰਕਾਰੀਆ !    ਪੰਜਾਬ ’ਚ ਪਰਮਾਣੂ ਬਿਜਲੀ ਪਲਾਂਟ ਲਗਾਏ ਜਾਣ ਦਾ ਮਾਮਲਾ ਮੁੜ ਭਖਿਆ !    ਚੌਟਾਲਾ ਨੂੰ ਸੱਤ ਦਿਨ ਦੀ ਪੈਰੋਲ !    ਹਾਈ ਕੋਰਟ ਵੱਲੋਂ ਨੰਨੂ ਦੀ ਗ੍ਰਿਫ਼ਤਾਰੀ ’ਤੇ ਰੋਕ !    ਅਨੁਸੂਈਆ ਛੱਤੀਸਗੜ੍ਹ ਤੇ ਹਰੀਚੰਦਨ ਆਂਧਰਾ ਦੇ ਰਾਜਪਾਲ ਨਿਯੁਕਤ !    ਤੇਂਦੁਲਕਰ ਨੇ ਵਿਸ਼ਵ ਕੱਪ ਟੀਮ ਵਿੱਚ ਪੰਜ ਭਾਰਤੀਆਂ ਨੂੰ ਰੱਖਿਆ !    ਸਟੋਕਸ ਨੂੰ ਮਿਲ ਸਕਦੀ ਹੈ ‘ਨਾਈਟਹੁੱਡ’ ਦੀ ਉਪਾਧੀ !    

ਪੰਜ ਮਰਲੇ ਤੱਕ ਮਕਾਨਾਂ ਵਾਲੇ ਪਾਣੀ ਤੇ ਸੀਵਰੇਜ ਦੇ ਬਿੱਲ ਨਾ ਭਰਨ: ਭਗਵੰਤ ਮਾਨ

Posted On March - 15 - 2019

ਧਨੌਲਾ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਭਗਵੰਤ ਮਾਨ। -ਫੋਟੋ: ਅਜੀਤਪਾਲ

ਅਜੀਤਪਾਲ ਸਿੰਘ
ਧਨੌਲਾ, 14 ਮਾਰਚ
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜ ਮਰਲੇ ਤੱਕ ਦੇ ਮਕਾਨ ਮਾਲਕਾਂ ਨੂੰ ਪਾਣੀ ਤੇ ਸੀਵਰੇਜ ਦੇ ਬਿੱਲ ਨਾ ਭਰਨ ਲਈ ਆਖਿਆ ਹੈ। ਇਥੇ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਆਖਿਆ ਕਿ 11 ਜੁਲਾਈ 2006 ਨੂੰ ਜਾਰੀ ਨੋਟੀਫਿਕੇਸ਼ਨ ਮੁਤਾਬਿਕ 5 ਮਰਲੇ ਤੱਕ ਦੇ ਘਰਾਂ ਦੇ ਪਾਣੀ ਅਤੇ ਸੀਵਰੇਜ ਦੇ ਬਿੱਲ ਮੁਆਫ ਕੀਤੇ ਗਏ ਸਨ ਪਰ ਜ਼ਿਲ੍ਹਾ ਬਰਨਾਲਾ ਦੀਆਂ ਨਗਰ ਕੌਂਸਲਾਂ ਤੇ ਪੰਚਾਇਤਾਂ ਵੱਲੋਂ ਪੌਣੇ 13 ਸਾਲਾਂ ਤੋਂ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਗਰੀਬ ਵਰਗ ਦੀ ਵਿਆਜ ‘ਤੇ ਵਿਆਜ ਲਗਾ ਕੇ ਲੁੱਟ ਕੀਤੀ ਗਈ। ਹਲਕਾ ਵਿਧਾਇਕ ਮੀਤ ਹੇਅਰ ਵੱਲੋਂ ਮਾਮਲਾ ਉਠਾਉਣ ਤੋਂ ਬਾਅਦ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਵੱਲੋਂ ਪਹਿਲਾਂ ਹੀ ਅਜਿਹੇ ਲੋਕਾਂ ਦੇ ਬਿੱਲ ਮੁਆਫ਼ ਹਨ ਅਤੇ ਹੁਣ ਨਗਰ ਕੌਂਸਲਾਂ ਤੇ ਪੰਚਾਇਤਾਂ ਵੱਲੋਂ ਹੀ ਮਤੇ ਪਾ ਕੇ ਇਨ੍ਹਾਂ ਬਿੱਲਾਂ ਨੂੰ ਮੁਆਫ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਹੰਢਿਆਇਆ ਵਿਚ ਇਨ੍ਹਾਂ ਬਿੱਲਾਂ ਨੂੰ ਮੁਆਫ ਕਰਵਾ ਦਿੱਤਾ ਗਿਆ ਹੈ ਅਤੇ ਹੁਣ ਧਨੌਲਾ ਦੇ ਲੋਕਾਂ ਨੂੰ ਵੀ ਰਾਹਤ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਨਗਰ ਕੌਂਸਲ ਦੇ ਮੁਲਾਜ਼ਮਾਂ ਨਾਲ ਵੀ ਇਸ ਸਬੰਧੀ ਗੱਲਬਾਤ ਕੀਤੀ ਅਤੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰ ਕੇ ਨਗਰ ਕੌਂਸਲ ਧਨੌਲਾ ਵਿੱਚ ਮਤਾ ਪਵਾ ਕੇ ਬਿੱਲ ਮੁਆਫ ਕਰਵਾਉਣ ਦਾ ਲੋਕਾਂ ਨੂੰ ਭਰੋਸਾ ਦਿਵਾਇਆ।
ਅਕਾਲੀ ਦਲ ਟਕਸਾਲੀ ਨਾਲ ਗੱਠਜੋੜ ਨੂੰ ਲੈ ਕੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਸ ਸਬੰਧੀ ਗੱਲਬਾਤ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਧਨੌਲਾ ਨਗਰ ਕੌਂਸਲ ਵੱਲੋਂ ਪਾਵਰਕੌਮ ਦਾ ਪਹਿਲਾਂ ਹੀ ਕਰੋੜਾਂ ਰੁਪਏ ਬਕਾਇਆ ਹੈ ਅਤੇ ਇਨ੍ਹਾਂ ਬਿੱਲਾਂ ਦੀ ਵਸੂਲੀ ਬੰਦ ਹੋਣ ਕਾਰਨ ਇਸ ਦੀ ਆਰਥਿਕ ਹਾਲਤ ਹੋਰ ਵੀ ਪਤਲੀ ਹੋ ਜਾਵੇਗੀ ਇਸ ਮੌਕੇ ਅਭਿਨਾਸ ਕੁਮਾਰ, ਬਲਾਕ ਪ੍ਰਧਾਨ ਜਸਵੰਤ ਸਿੰਘ ਕਾਹਲੋਂ, ਕੇਵਲ ਕਿਸ਼ਨ ਸ਼ਾਹੀ ਮੁੱਖ ਬੁਲਾਰਾ, ਗੁਰਲਾਲ ਸਿੰਘ ਧਨੌਲਾ ਪ੍ਰਧਾਨ ਅਤੇ ਹਰਦੀਪ ਸਿੰਘ ਹਾਜ਼ਰ ਸਨ।


Comments Off on ਪੰਜ ਮਰਲੇ ਤੱਕ ਮਕਾਨਾਂ ਵਾਲੇ ਪਾਣੀ ਤੇ ਸੀਵਰੇਜ ਦੇ ਬਿੱਲ ਨਾ ਭਰਨ: ਭਗਵੰਤ ਮਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.