ਛੱਪੜ ਵਿੱਚ ਨਹਾਉਂਦੇ ਸਮੇਂ ਦੋ ਚਚੇਰੇ ਭਰਾ ਡੁੱਬੇ, ਇੱਕ ਦੀ ਮੌਤ !    ਕੈਨੇਡਾ ’ਚ ਪੰਜ ਸਾਲਾਂ ਦੌਰਾਨ 15 ਕੌਮਾਂਤਰੀ ਵਿਦਿਆਰਥੀਆਂ ਵੱਲੋਂ ਖ਼ੁਦਕੁਸ਼ੀ !    ਫਾਂਸੀ ਦੀ ਮੰਗ ਕਰਨ ’ਤੇ ਰਾਜੋਆਣਾ ਵੱਲੋਂ ਬਿੱਟੂ ਨੂੰ ਮੋੜਵਾਂ ਜਵਾਬ !    ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਾਉਣ ਦੀ ਤਾਰੀਖ ਵਧਾਈ: ਸਰਕਾਰੀਆ !    ਪੰਜਾਬ ’ਚ ਪਰਮਾਣੂ ਬਿਜਲੀ ਪਲਾਂਟ ਲਗਾਏ ਜਾਣ ਦਾ ਮਾਮਲਾ ਮੁੜ ਭਖਿਆ !    ਚੌਟਾਲਾ ਨੂੰ ਸੱਤ ਦਿਨ ਦੀ ਪੈਰੋਲ !    ਹਾਈ ਕੋਰਟ ਵੱਲੋਂ ਨੰਨੂ ਦੀ ਗ੍ਰਿਫ਼ਤਾਰੀ ’ਤੇ ਰੋਕ !    ਅਨੁਸੂਈਆ ਛੱਤੀਸਗੜ੍ਹ ਤੇ ਹਰੀਚੰਦਨ ਆਂਧਰਾ ਦੇ ਰਾਜਪਾਲ ਨਿਯੁਕਤ !    ਤੇਂਦੁਲਕਰ ਨੇ ਵਿਸ਼ਵ ਕੱਪ ਟੀਮ ਵਿੱਚ ਪੰਜ ਭਾਰਤੀਆਂ ਨੂੰ ਰੱਖਿਆ !    ਸਟੋਕਸ ਨੂੰ ਮਿਲ ਸਕਦੀ ਹੈ ‘ਨਾਈਟਹੁੱਡ’ ਦੀ ਉਪਾਧੀ !    

ਬਰਤਾਨਵੀ ਵੀਜ਼ਾ ਸ਼ਰਤਾਂ ਨਰਮ ਹੋਣ ਦਾ ਭਾਰਤੀਆਂ ਨੂੰ ਹੋਵੇਗਾ ਫਾਇਦਾ

Posted On March - 15 - 2019

ਲੰਡਨ, 14 ਮਾਰਚ
ਬਰਤਾਨੀਆ ਵੱਲੋਂ ਪੀਐੱਚਡੀ ਪੱਧਰ ਦੇ ਵਰਕ ਵੀਜ਼ੇ ਦੇਣ ਬਾਰੇ ਮਿੱਥੀ ਹੱਦ ਖਤਮ ਕਰਨ ਦੇ ਫੈਸਲੇ ਨਾਲ ਜਿਨ੍ਹਾਂ ਪੇਸ਼ੇਵਰਾਂ ਨੂੰ ਮੌਕਾ ਮਿਲੇਗਾ, ਉਨ੍ਹਾਂ ਵਿੱਚ ਭਾਰਤੀ ਵੀ ਸ਼ਾਮਲ ਹਨ।
ਬਰਤਾਨੀਆ ਦੇ ਚਾਂਸਲਰ ਫਿਲਿਪ ਹੇਮੰਡ ਨੇ ਬੁੱਧਵਾਰ ਨੂੰ ਬਜਟ ਬਾਰੇ ਜਾਣਕਾਰੀ ਦਿੰਦਿਆਂ ਸੰਸਦ ਵਿੱਚ ਦੱਸਿਆ ਕਿ ਇਸ ਸਾਲ ਦੇ ਅਖ਼ੀਰ ਤੋਂ ਉੱਚ ਯੋਗਤਾ ਹਾਸਲ ਲੋਕਾਂ ਨੂੰ ਵੀਜ਼ਾ ਸ਼ਰਤਾਂ ’ਚ ਢਿੱਲ ਦਿੱਤੀ ਜਾਵੇਗੀ ਅਤੇ ਜਿੰਨੇ ਵੀ ਬਿਨੈਕਾਰ ਯੋਗ ਪਾਏ ਗਏ, ਉਹ ਬਰਤਾਨੀਆ ਵਿੱਚ ਆ ਸਕਣਗੇ। ਉਨ੍ਹਾਂ ਕਿਹਾ ਕਿ ਤਕਨੀਕੀ ਕ੍ਰਾਂਤੀ ਵਿੱਚ ਬਰਤਾਨੀਆ ਨੂੰ ਮੋਹਰੀ ਬਣਾਉਣ ਦੇ ਲਈ ਉਲੀਕੀ ਯੋਜਨਾ ਦਾ ਇਹ ਨੀਤੀਗਤ ਹਿੱਸਾ ਹੈ। ਇਸ ਦੇ ਤਹਿਤ ਵਿਦੇਸ਼ਾਂ ਤੋਂ ਉੱਚ ਯੋਗਤਾ ਪ੍ਰਾਪਤ ਪੇਸ਼ੇਵਰਾਂ ਦੇ ਦੇਸ਼ ਵਿੱਚ ਆਉਣ ਉੱਤੇ ਕਿਸੇ ਪ੍ਰਕਾਰ ਦੀ ਕੋਈ ਰੋਕ ਨਹੀਂ ਹੋਵੇਗੀ। ਇਹ ਪ੍ਰਗਟਾਵਾ ਸ੍ਰੀ ਹੇੰਮਡ ਨੇ ਬਰਤਾਨੀਆਂ ਦੇ ਹੇਠਲੇ ਸਦਨ ‘ਹਾਊਸ ਆਫ ਕਾਮਨਜ਼’ ਵਿੱਚ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉੱਚ ਯੋਗਤਾ ਪ੍ਰਾਪਤ ਪੇਸ਼ੇਵਰਾਂ ਨੂੰ ਟਾਇਰ-2(ਜਨਰਲ) ਹੱਦ ਤੋਂ ਛੋਟ ਮਿਲੇਗੀ। ਇਸ ਦੇ ਨਾਲ ਹੀ ਸਰਕਾਰ 180 ਦਿਨ ਦੇ ਗੈਰਹਾਜ਼ਰੀ ਵਾਲੇ ਨਿਯਮ ਵਿੱਚ ਵੀ ਸੋਧ ਕਰੇਗੀ।
ਬਰਤਾਨੀਆ ਦੇ ਗ੍ਰਹਿ ਵਿਭਾਗ ਦੇ ਅੰਕੜਿਆਂ ਦੇ ਅਨੁਸਾਰ ਇਸ ਯੋਜਨਾ ਦਾ ਲਾਭ ਸਭ ਤੋਂ ਵੱਧ ਭਾਰਤੀਆਂ ਨੂੰ ਪੁੱਜੇਗਾ।
ਪੀਟੀਆਈ


Comments Off on ਬਰਤਾਨਵੀ ਵੀਜ਼ਾ ਸ਼ਰਤਾਂ ਨਰਮ ਹੋਣ ਦਾ ਭਾਰਤੀਆਂ ਨੂੰ ਹੋਵੇਗਾ ਫਾਇਦਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.