ਕੌਮੀ ਮਾਰਗਾਂ ’ਤੇ ਵਾਹਨਾਂ ਦੀ ਚੈਕਿੰਗ ਨਹੀਂ ਕਰ ਸਕੇਗੀ ਟਰੈਫ਼ਿਕ ਪੁਲੀਸ !    ਇਮਤਿਹਾਨਾਂ ਵਿਚ ਸੌ ਫ਼ੀਸਦੀ ਅੰਕਾਂ ਦਾ ਮਾਇਆਜਾਲ਼ !    ਟਰੈਕਟਰ ਟੋਚਨ ਮੁਕਾਬਲੇ ਬਨਾਮ ਕਿਸਾਨ ਖ਼ੁਦਕੁਸ਼ੀਆਂ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੱਚੇ ਆਪਣੇ ਹਾਣੀਆਂ ਕੋਲੋਂ ਸਿੱਖਦੇ ਨੇ ਨਵੇਂ ਸ਼ਬਦ !    ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ !    ਕੁੱਲੂ ’ਚ ਬਰਫ਼ ਦਾ ਤੋਦਾ ਡਿੱਗਣ ਕਾਰਨ 5 ਸ਼ਰਧਾਲੂ ਜ਼ਖ਼ਮੀ !    ਸਿੰਧ ਅਸੈਂਬਲੀ ’ਚ ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਮਤਾ ਪਾਸ !    ਮੀਟਰ ਘੁਟਾਲਾ: ਸਹਾਇਕ ਕਾਰਜਕਾਰੀ ਇੰਜਨੀਅਰ ਸਮੇਤ 6 ਅਧਿਕਾਰੀ ਮੁਅੱਤਲ !    ਦੋ ਦਿਨ ਪਏ ਮੀਂਹ ਨੇ ਕਿਸਾਨਾਂ ਦੀ ਮਿਹਨਤ ’ਤੇ ਫੇਰਿਆ ਪਾਣੀ !    

ਮਾਇਆਵਤੀ ਨੇ ਬਸਪਾ ਉਮੀਦਵਾਰਾਂ ਦੀ ਸੂਚੀ ਨੂੰ ਆਖ਼ਰੀ ਛੋਹਾਂ ਦਿੱਤੀਆਂ

Posted On March - 15 - 2019

ਲਖਨਊ, 14 ਮਾਰਚ
ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਅੱਜ ਇੱਥੇ ਪਾਰਟੀ ਦੀ ਇਕ ਮੀਟਿੰਗ ਦੌਰਾਨ ਲੋਕ ਸਭਾ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀ ਸੂਚੀ ਨੂੰ ਆਖ਼ਰੀ ਛੋਹਾਂ ਦਿੱਤੀਆਂ ਅਤੇ ਚੋਣਾਂ ਸਬੰਧੀ ਅਹਿਮ ਮੁੱਦਿਆਂ ਬਾਰੇ ਚਰਚਾ ਕੀਤੀ। ਪਾਰਟੀ ਵੱਲੋਂ ਜਾਰੀ ਬਿਆਨ ਅਨੁਸਾਰ ਬਸਪਾ ਪ੍ਰਧਾਨ ਨੇ ਇੱਥੇ ਪਾਰਟੀ ਦੇ ਜ਼ਿਲ੍ਹਾ ਤੇ ਮੰਡਲ ਪੱਧਰੀ ਉੱਘੇ ਆਗੂਆਂ ਨਾਲ ਇਕ ਮੀਟਿੰਗ ਕੀਤੀ। ਮੀਟਿੰਗ ਵਿੱਚ ਪਾਰਟੀ ਦੇ ਉਮੀਦਵਾਰਾਂ ਦੇ ਨਾਵਾਂ ਅਤੇ ਚੋਣਾਂ ਸਬੰਧੀ ਹੋਰ ਅਹਿਮ ਮੁੱਦਿਆਂ ’ਤੇ ਗੱਲਬਾਤ ਹੋਈ। ਪਾਰਟੀ ਵਿੱਚ ਲਏ ਗਏ ਫ਼ੈਸਲਿਆਂ ਨੂੰ ਗੱਠਜੋੜ ਵਿੱਚ ਭਾਈਵਾਲ ਸਮਾਜਵਾਦੀ ਪਾਰਟੀ ਦੇ ਸਿਖ਼ਰਲੇ ਆਗੂਆਂ ਨਾਲ ਵਿਚਾਰਨ ਮਗਰੋਂ ਅੱਗੇ ਅਮਲ ਵਿੱਚ ਲਿਆਂਦਾ ਜਾਵੇਗਾ। ਮੀਟਿੰਗ ਵਿੱਚ ਫੀਡਬੈਕ ਲੈਣ ਤੋਂ ਬਾਅਦ ਬਸਪਾ ਸੁਪਰੀਮੋ ਨੇ ਪਾਰਟੀ ਦੇ ਕਾਰਕੁਨਾਂ ਨੂੰ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪਾਰਟੀ ਦੇ ਵਿਚਾਰਕਾਂ ਕਾਂਸ਼ੀ ਰਾਮ ਤੇ ਡਾ. ਭੀਮਰਾਓ ਅੰਬੇਦਕਰ ਦੀਆਂ ਜਨਮ ਸ਼ਤਾਬਦੀਆਂ ਵੀ ਚੋਣ ਜ਼ਾਬਤੇ ਅਨੁਸਾਰ ਮਨਾਉਣ ਲਈ ਕਿਹਾ।
-ਪੀਟੀਆਈ

ਅਸੀਂ ਨਹੀਂ ਚਾਹੁੰਦੇ ਕਿ ਸਮਾਜਵਾਦੀ ਪਾਰਟੀ-ਬਸਪਾ ਗੱਠਜੋੜ ਹਾਰੇ: ਮੋਇਲੀ

ਹੈਦਰਾਬਾਦ: ਸੀਨੀਅਰ ਕਾਂਗਰਸੀ ਆਗੂ ਐੱਮ ਵੀਰੱਪਾ ਮੋਇਲੀ ਨੇ ਅੱਜ ਇੱਥੇ ਟੈਲੀਫੋਨ ’ਤੇ ਕੀਤੀ ਇਕ ਇੰਟਰਵਿਊ ਵਿੱਚ ਕਿਹਾ ਕਿ ਉਨ੍ਹਾਂ ਦੀ ਪਾਰਟੀ ਨਹੀਂ ਚਾਹੁੰਦੀ ਹੈ ਕਿ ਉੱਤਰ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ-ਬਸਪਾ-ਆਰਐੱਲਡੀ ਦਾ ਗੱਠਜੋੜ ਹਾਰੇ, ਇਸ ਵਾਸਤੇ ਜਿੱਥੇ ਪਾਰਟੀ ਮਜ਼ਬੂਤ ਨਹੀਂ ਹੈ ਉੱਥੇ ਗੱਠਜੋੜ ਨਾਲ ਇਕ ਸਮਝੌਤਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਮੈਦਾਨ ’ਚ ਉਤਾਰਨ ਵੇਲੇ ਕਈ ਸੀਟਾਂ ’ਤੇ ਗੱਠਜੋੜ ਤੋਂ ਬਿਨਾਂ ਵੀ ਤਾਲਮੇਲ ਬਣਾ ਕੇ ਰੱਖਿਆ ਜਾਵੇਗਾ।
-ਪੀਟੀਆਈ


Comments Off on ਮਾਇਆਵਤੀ ਨੇ ਬਸਪਾ ਉਮੀਦਵਾਰਾਂ ਦੀ ਸੂਚੀ ਨੂੰ ਆਖ਼ਰੀ ਛੋਹਾਂ ਦਿੱਤੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.