ਛੱਪੜ ਵਿੱਚ ਨਹਾਉਂਦੇ ਸਮੇਂ ਦੋ ਚਚੇਰੇ ਭਰਾ ਡੁੱਬੇ, ਇੱਕ ਦੀ ਮੌਤ !    ਕੈਨੇਡਾ ’ਚ ਪੰਜ ਸਾਲਾਂ ਦੌਰਾਨ 15 ਕੌਮਾਂਤਰੀ ਵਿਦਿਆਰਥੀਆਂ ਵੱਲੋਂ ਖ਼ੁਦਕੁਸ਼ੀ !    ਫਾਂਸੀ ਦੀ ਮੰਗ ਕਰਨ ’ਤੇ ਰਾਜੋਆਣਾ ਵੱਲੋਂ ਬਿੱਟੂ ਨੂੰ ਮੋੜਵਾਂ ਜਵਾਬ !    ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਾਉਣ ਦੀ ਤਾਰੀਖ ਵਧਾਈ: ਸਰਕਾਰੀਆ !    ਪੰਜਾਬ ’ਚ ਪਰਮਾਣੂ ਬਿਜਲੀ ਪਲਾਂਟ ਲਗਾਏ ਜਾਣ ਦਾ ਮਾਮਲਾ ਮੁੜ ਭਖਿਆ !    ਚੌਟਾਲਾ ਨੂੰ ਸੱਤ ਦਿਨ ਦੀ ਪੈਰੋਲ !    ਹਾਈ ਕੋਰਟ ਵੱਲੋਂ ਨੰਨੂ ਦੀ ਗ੍ਰਿਫ਼ਤਾਰੀ ’ਤੇ ਰੋਕ !    ਅਨੁਸੂਈਆ ਛੱਤੀਸਗੜ੍ਹ ਤੇ ਹਰੀਚੰਦਨ ਆਂਧਰਾ ਦੇ ਰਾਜਪਾਲ ਨਿਯੁਕਤ !    ਤੇਂਦੁਲਕਰ ਨੇ ਵਿਸ਼ਵ ਕੱਪ ਟੀਮ ਵਿੱਚ ਪੰਜ ਭਾਰਤੀਆਂ ਨੂੰ ਰੱਖਿਆ !    ਸਟੋਕਸ ਨੂੰ ਮਿਲ ਸਕਦੀ ਹੈ ‘ਨਾਈਟਹੁੱਡ’ ਦੀ ਉਪਾਧੀ !    

ਸਮਝੌਤਾ ਐਕਸਪ੍ਰੈੱਸ ਧਮਾਕਾ ਕੇਸ ਦੀ ਸੁਣਵਾਈ 18 ਨੂੰ

Posted On March - 15 - 2019

ਪੱਤਰ ਪ੍ਰੇਰਕ
ਪੰਚਕੂਲਾ, 14 ਮਾਰਚ
ਕੌਮੀ ਜਾਂਚ ਏਜੰਸੀ ਦੀ ਵਿਸ਼ੇਸ਼ ਅਦਾਲਤ ਨੇ ਵਕੀਲਾਂ ਦੀ ਹੜਤਾਲ ਕਰਕੇ ਸਮਝੌਤਾ ਐਕਸਪ੍ਰੈਸ ਧਮਾਕਾ ਮਾਮਲੇ ਵਿੱਚ ਅੱਜ ਹੋਣ ਵਾਲੀ ਸੁਣਵਾਈ ਨੂੰ ਅੱਗੇ ਪਾ ਦਿੱਤਾ। ਕੇਸ ਦੀ ਅਗਲੀ ਸੁਣਵਾਈ ਹੁਣ 18 ਮਾਰਚ ਨੂੰ ਹੋਵੇਗੀ। ਉਂਜ ਮੁੱਖ ਮੁਲਜ਼ਮ ਸਵਾਮੀ ਅਸੀਮਾਨੰਦ ਅਤੇ ਉਨ੍ਹਾਂ ਦੇ ਸਾਥੀ ਅੱਜ ਅਦਾਲਤ ਵਿੱਚ ਪੇਸ਼ ਹੋਏ| ਕਾਬਿਲੇਗੌਰ ਹੈ ਕਿ ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਪਿਛਲੇ ਦਿਨੀਂ ਇਸ ਮਾਮਲੇ ਵਿੱਚ ਫੈਸਲਾ ਸੁਣਾਉਣਾ ਸੀ, ਪਰ ਇਕ ਪਾਕਿਸਤਾਨੀ ਔਰਤ ਵੱਲੋਂ ਕੇਸ ਨਾਲ ਸਬੰਧਤ ਹੋਰ ਸਬੂਤ ਹੋਣ ਦਾ ਦਾਅਵਾ ਕੀਤੇ ਜਾਣ ਮਗਰੋਂ ਅਦਾਲਤ ਨੇ ਫੈਸਲਾ ਸੁਣਾਉਣ ਤੋਂ ਨਾਂਹ ਕਰਦਿਆਂ ਸੁਣਵਾਈ ਲਈ ਨਵੀਂ ਤਰੀਕ ਨਿਰਧਾਰਿਤ ਕਰ ਦਿੱਤੀ ਸੀ। 19 ਫਰਵਰੀ 2007 ਨੂੰ ਸਮਝੌਤਾ ਐਕਸਪ੍ਰੈਸ ਰੇਲਗੱਡੀ ਦੇ ਦੋ ਡੱਬਿਆਂ ਵਿੱਚ ਹੋਏ ਧਮਾਕੇ ਵਿੱਚ 66 ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚ ਵੱਡੀ ਗਿਣਤੀ ਪਾਕਿਸਤਾਨੀ ਨਾਗਰਿਕ ਸਨ।


Comments Off on ਸਮਝੌਤਾ ਐਕਸਪ੍ਰੈੱਸ ਧਮਾਕਾ ਕੇਸ ਦੀ ਸੁਣਵਾਈ 18 ਨੂੰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.