ਛੱਪੜ ਵਿੱਚ ਨਹਾਉਂਦੇ ਸਮੇਂ ਦੋ ਚਚੇਰੇ ਭਰਾ ਡੁੱਬੇ, ਇੱਕ ਦੀ ਮੌਤ !    ਕੈਨੇਡਾ ’ਚ ਪੰਜ ਸਾਲਾਂ ਦੌਰਾਨ 15 ਕੌਮਾਂਤਰੀ ਵਿਦਿਆਰਥੀਆਂ ਵੱਲੋਂ ਖ਼ੁਦਕੁਸ਼ੀ !    ਫਾਂਸੀ ਦੀ ਮੰਗ ਕਰਨ ’ਤੇ ਰਾਜੋਆਣਾ ਵੱਲੋਂ ਬਿੱਟੂ ਨੂੰ ਮੋੜਵਾਂ ਜਵਾਬ !    ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਾਉਣ ਦੀ ਤਾਰੀਖ ਵਧਾਈ: ਸਰਕਾਰੀਆ !    ਪੰਜਾਬ ’ਚ ਪਰਮਾਣੂ ਬਿਜਲੀ ਪਲਾਂਟ ਲਗਾਏ ਜਾਣ ਦਾ ਮਾਮਲਾ ਮੁੜ ਭਖਿਆ !    ਚੌਟਾਲਾ ਨੂੰ ਸੱਤ ਦਿਨ ਦੀ ਪੈਰੋਲ !    ਹਾਈ ਕੋਰਟ ਵੱਲੋਂ ਨੰਨੂ ਦੀ ਗ੍ਰਿਫ਼ਤਾਰੀ ’ਤੇ ਰੋਕ !    ਅਨੁਸੂਈਆ ਛੱਤੀਸਗੜ੍ਹ ਤੇ ਹਰੀਚੰਦਨ ਆਂਧਰਾ ਦੇ ਰਾਜਪਾਲ ਨਿਯੁਕਤ !    ਤੇਂਦੁਲਕਰ ਨੇ ਵਿਸ਼ਵ ਕੱਪ ਟੀਮ ਵਿੱਚ ਪੰਜ ਭਾਰਤੀਆਂ ਨੂੰ ਰੱਖਿਆ !    ਸਟੋਕਸ ਨੂੰ ਮਿਲ ਸਕਦੀ ਹੈ ‘ਨਾਈਟਹੁੱਡ’ ਦੀ ਉਪਾਧੀ !    

ਹਰਿਮੰਦਰ ਸਾਹਿਬ ਦੇ ਚੌਗਿਰਦੇ ਵਿੱਚ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ

Posted On March - 15 - 2019

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਮਾਰਚ
ਸਿੱਖ ਜਥੇਬੰਦੀ ‘ਅਕਾਲ ਪੁਰਖ ਕੀ ਫ਼ੌਜ’ ਨੇ ਅੱਜ ਸਿੱਖ ਵਾਤਾਵਰਨ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਨੂੰ ਹਰਾ-ਭਰਾ ਬਣਾਉਣ ਲਈ ਛੱਤਾਂ ’ਤੇ ਗਮਲਿਆਂ ਵਿਚ ਬੂਟੇ ਲਾਉਣ ਦੀ ਮੁਹਿੰਮ ਆਰੰਭ ਕੀਤੀ ਹੈ। ਮੁਹਿੰਮ ਦੀ ਆਰੰਭਤਾ ਅਰਦਾਸ ਕਰਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ, ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਜਥੇਬੰਦੀ ਦੇ ਮੁਖੀ ਜਸਵਿੰਦਰ ਸਿੰਘ ਐਡਵੋਕੇਟ ਵਲੋਂ ਕੀਤੀ ਗਈ। ਪਹਿਲੇ ਪੜਾਅ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ 35 ਇਮਾਰਤਾਂ ਦੀਆਂ ਛੱਤਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿਨ੍ਹਾਂ ’ਚੋਂ 7 ਛੱਤਾਂ ਇਥੇ ਬਣਾਏ ਗਏ ‘ਟਾਇਲਟਸ ਬਲਾਕਾਂ’ ਦੀਆਂ ਹਨ। ਅੱਜ ਲਗਭਗ 250 ਵੱਡੇ ਗਮਲਿਆਂ, ਜੋ 14 ਇੰਚ ਆਕਾਰ ਦੇ ਹਨ, ਵਿਚ ਫਾਇਕਸ ਦੇ ਬੂਟੇ ਲਾਏ ਗਏ। ਡਿਪਟੀ ਕਮਿਸ਼ਨਰ ਨੇ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਨੂੰ ਪ੍ਰਦੂਸ਼ਣ ਮੁਕਤ ਅਤੇ ਹਰਿਆ ਭਰਿਆ ਬਣਾਉਣ ਦੀ ਮੁਹਿੰਮ ’ਚ ਜ਼ਿਲ੍ਹਾ ਪ੍ਰਸ਼ਾਸਨ ਵੀ ਸਹਿਯੋਗ ਕਰੇਗਾ। ਉਨ੍ਹਾਂ ਸਿੱਖ ਜਥੇਬੰਦੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਆਖਿਆ ਕਿ ਗੁਰੂ ਸਾਹਿਬ ਨੇ ਵੀ ਵਾਤਾਵਰਨ ਸਾਂਭ ਸੰਭਾਲ ਦਾ ਸੰਦੇਸ਼ ਦਿੱਤਾ ਹੈ, ਜਿਸ ਨੂੰ ਹਰ ਸਿੱਖ ਨੂੰ ਆਪਣੇ ਜੀਵਨ ਵਿਚ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਪ੍ਰਦੂਸ਼ਣ ਦਾ ਵੱਡਾ ਘੇਰਾ ਹੈ ਅਤੇ ਇਸ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਾਂਝੇ ਉਪਰਾਲੇ ਦੀ ਲੋੜ ਹੈ। ਜਥੇਬੰਦੀ ਦੇ ਮੁਖੀ ਜਸਵਿੰਦਰ ਸਿੰਘ ਨੇ ਆਖਿਆ ਕਿ ਰੂਹਾਨੀ ਅਸਥਾਨ ਦੇ ਆਲੇ ਦੁਆਲੇ ਨੂੰ ਹਰਿਆ ਭਰਿਆ ਬਣਾਇਆ ਜਾਵੇਗਾ। ਇਸ ਮੌਕੇ ਕੁਲਜੀਤ ਸਿੰਘ ‘ਸਿੰਘ ਬ੍ਰਦਰਜ਼’, ਅਮਰਜੀਤ ਸਿੰਘ ਭਾਟੀਆ, ਗੁਰਵਿੰਦਰ ਸਿੰਘ ਵਾਲੀਆ, ਬਰਿੰਦਰਪਾਲ ਸਿੰਘ, ਸਰਬਜੀਤ ਸਿੰਘ, ਹਰਪ੍ਰੀਤ ਸਿੰਘ ਅਤੇ ਜਥੇਬੰਦੀ ਦੇ ਹੋਰ ਕਾਰਕੁਨ ਹਾਜ਼ਰ ਸਨ।


Comments Off on ਹਰਿਮੰਦਰ ਸਾਹਿਬ ਦੇ ਚੌਗਿਰਦੇ ਵਿੱਚ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.