ਭਾਰਤੀ ਭਾਸ਼ਾਵਾਂ ਦੇ ਇਸਤੇਮਾਲ ਨਾਲ ਸ਼ਾਸਨ ਵਧੇਰੇ ਲੋਕ ਕੇਂਦਰਿਤ ਬਣੇਗਾ: ਨਾਇਡੂ !    ਨੇਪਾਲ ਦਾ ਸ਼ਾਹ ਦਰਬਾਰ ਸਾਹਿਬ ਵਿਖੇ ਨਤਮਸਤਕ !    ਮਾਂ ਬੋਲੀ ਦੀ ਵਿਰਾਸਤ !    ਹੱਡੀਆਂ ਦੇ ਕੈਂਸਰ ਦੀਆਂ ਕਿਸਮਾਂ !    ਕਰੋਨਾਵਾਇਰਸ ਦੀ ਸ਼ੱਕੀ ਮਰੀਜ਼ ਹਸਪਤਾਲ ਦਾਖਲ !    ਕਰੋਨਾਵਾਇਰਸ: ਕਰੂਜ਼ ਬੇੜੇ ’ਤੇ ਸਵਾਰ ਇਕ ਹੋਰ ਭਾਰਤੀ ਦਾ ਟੈਸਟ ਪਾਜ਼ੇਟਿਵ !    ਪੁਲੀਸ ਸੁਧਾਰਾਂ ਦੀ ਲੋੜ !    ਐ ਜ਼ਿੰਦਗੀ... !    ਨੌਜਵਾਨ ਪੀੜ੍ਹੀ ਦਾ ਸਾਹਿਤ ਤੋਂ ਟੁੱਟਣਾ ਚਿੰਤਾਜਨਕ !    ਨੌਜਵਾਨ, ਸਰਕਾਰੀ ਨੀਤੀਆਂ ਤੇ ਸੋਸ਼ਲ ਨੈਟਵਰਕ !    

ਅਕਾਲੀਆਂ ਦੀ ਬੇੜੀ ਡੁੱਬੀ, ਕਾਂਗਰਸ ਵੈਂਟੀਲੇਟਰ ’ਤੇ: ਬੈਂਸ

Posted On May - 15 - 2019

ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸਨਮਾਨਿਤ ਕਰਦੇ ਹੋਏ ਇਲਾਕਾ ਵਾਸੀ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 14 ਮਈ
ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਸਾਂਝੇ ਉਮੀਦਵਾਰ ਅਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਦਵਈ ਨਗਰ ਇਲਾਕੇ ਵਿੱਚ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਬੇੜੀ ਤਾਂ ਅੱਧ ਵਿਚਕਾਰ ਹੀ ਡੁੱਬ ਚੁੱਕੀ ਹੈ ਅਤੇ ਕਾਂਗਰਸ ਵੀ ਆਪਣੇ ਅੰਤਿਮ ਸਾਹਾਂ ’ਤੇ ਚੱਲ ਰਹੀ ਹੈ। ਵਿਧਾਇਕ ਬੈਂਸ ਅੱਜ ਹਲਕਾ ਕੇਂਦਰੀ ਦੇ ਕਿਦਵਾਈ ਨਗਰ ਵਿੱਤ ਚੋਣ ਮੀਟਿੰਗ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਵਿਧਾਇਕ ਬੈਂਸ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਅਕਾਲੀ ਦਲ ਤੋਂ ਲੋਕਾਂ ਦਾ ਪਹਿਲਾਂ ਹੀ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਗੁੱਸੇ ਵਿੱਚ ਹਨ ਜਦਕਿ ਕਾਂਗਰਸ ਵੀ ਲੋਕਾਂ ਨਾਲ ਵਾਅਦੇ ਕਰ ਕੇ ਕੋਈ ਵੀ ਵਾਅਦਾ ਪੂਰਾ ਨਾ ਕਰ ਸਕੀ। ਉਨ੍ਹਾਂ ਕਿਹਾ ਕਿ ਉਹ ਚੋਣ ਮੈਦਾਨ ਵਿੱਚ ਆਏ ਹਨ ਪਰ ਕਿਸੇ ਨਾਲ ਵੀ ਕੋਈ ਵਾਅਦਾ ਨਹੀਂ ਕਰਦੇ ਪਰ ਇਨ੍ਹਾਂ ਜ਼ਰੂਰ ਹੈ ਕਿ ਉਨ੍ਹਾਂ ਵਲੋਂ ਪਾਈ ਗਈ ਇੱਕ-ਇੱਕ ਵੋਟ ਦਾ ਇਮਾਨਦਾਰੀ ਨਾਲ ਮੁੱਲ ਮੋੜਨ ਦੀ ਕੋਸ਼ਿਸ਼ ਕੀਤੀ ਜਾਏਗੀ। ਇਸ ਤੋਂ ਬਾਅਦ ਵਿਧਾਇਕ ਬੈਂਸ ਨੇ ਬਾਰਨਹਾੜਾ ਤੇ ਹੋਰ ਪਿੰਡਾਂ ਵਿੱਚ ਚੋਣ ਮੀਟਿਗਾਂ ਕੀਤੀਆਂ।ਇਸ ਦੌਰਾਨ ਪਿੰਡ ਵਾਸੀਆਂ ਨੇ ਵਿਧਾਇਕ ਬੈਂਸ ਨੂੰ ਲੱਡੂਆਂ ਨਾਲ ਤੋਲਿਆ ਅਤੇ ਸਨਮਾਨਿਤ ਕੀਤਾ।


Comments Off on ਅਕਾਲੀਆਂ ਦੀ ਬੇੜੀ ਡੁੱਬੀ, ਕਾਂਗਰਸ ਵੈਂਟੀਲੇਟਰ ’ਤੇ: ਬੈਂਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.