ਭਾਰਤੀ ਭਾਸ਼ਾਵਾਂ ਦੇ ਇਸਤੇਮਾਲ ਨਾਲ ਸ਼ਾਸਨ ਵਧੇਰੇ ਲੋਕ ਕੇਂਦਰਿਤ ਬਣੇਗਾ: ਨਾਇਡੂ !    ਨੇਪਾਲ ਦਾ ਸ਼ਾਹ ਦਰਬਾਰ ਸਾਹਿਬ ਵਿਖੇ ਨਤਮਸਤਕ !    ਮਾਂ ਬੋਲੀ ਦੀ ਵਿਰਾਸਤ !    ਹੱਡੀਆਂ ਦੇ ਕੈਂਸਰ ਦੀਆਂ ਕਿਸਮਾਂ !    ਕਰੋਨਾਵਾਇਰਸ ਦੀ ਸ਼ੱਕੀ ਮਰੀਜ਼ ਹਸਪਤਾਲ ਦਾਖਲ !    ਕਰੋਨਾਵਾਇਰਸ: ਕਰੂਜ਼ ਬੇੜੇ ’ਤੇ ਸਵਾਰ ਇਕ ਹੋਰ ਭਾਰਤੀ ਦਾ ਟੈਸਟ ਪਾਜ਼ੇਟਿਵ !    ਪੁਲੀਸ ਸੁਧਾਰਾਂ ਦੀ ਲੋੜ !    ਐ ਜ਼ਿੰਦਗੀ... !    ਨੌਜਵਾਨ ਪੀੜ੍ਹੀ ਦਾ ਸਾਹਿਤ ਤੋਂ ਟੁੱਟਣਾ ਚਿੰਤਾਜਨਕ !    ਨੌਜਵਾਨ, ਸਰਕਾਰੀ ਨੀਤੀਆਂ ਤੇ ਸੋਸ਼ਲ ਨੈਟਵਰਕ !    

ਇੱਕ ਕਿਲੋਮੀਟਰ ਦੇ ਘੇਰੇ ’ਚ ਪੈਂਦੇ ਪਿੰਡ ਤੇ ਕਲੋਨੀਆਂ ਨਿਗਮ ’ਚ ਲਿਆਵਾਂਗੇ: ਬਿੱਟੂ

Posted On May - 15 - 2019

ਚੋਣ ਮੀਟਿੰਗ ਵਿੱਚ ਪੁੱਜੇ ਲੋਕ। -ਫੋਟੋ: ਪੰਜਾਬੀ ਟ੍ਰਿਬਿਊਨ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 14 ਮਈ
ਹਲਕਾ ਗਿੱਲ ਵਿਚ ਸ਼ਹਿਰ ਦੇ ਨਾਲ ਲੱਗਦੇ ਪਿੰਡਾਂ ਅਤੇ ਕਲੋਨੀਆਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਉਮੀਦਵਾਰ ਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਲਿਮਟ ਤੋਂ ਇੱਕ ਕਿਲੋਮੀਟਰ ਘੇਰੇ ਦੇ ਅੰਦਰ ਆਉਂਦੀਆਂ ਸਾਰੀਆਂ ਕਲੋਨੀਆਂ ਅਤੇ ਪਿੰਡਾਂ ਨੂੰ 6 ਮਹੀਨਿਆਂ ਅੰਦਰ ਨਗਰ ਨਿਗਮ ਦੀ ਹੱਦ ਅੰਦਰ ਲਿਆਉਂਦਾ ਜਾਵੇਗਾ। ਇਨ੍ਹਾਂ ਇਲਾਕਿਆਂ ਵਿੱਚ ਸ਼ਹਿਰੀ ਖੇਤਰਾਂ ਦੇ ਬਰਾਬਰ ਸੜਕਾਂ, ਸੀਵਰੇਜ, ਐਲਈਡੀ ਲਾਈਟਾਂ ਤੇ ਸ਼ਾਨਦਾਰ ਪਾਰਕਾਂ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।
ਸ੍ਰੀ ਬਿੱਟੂ ਇੱਥੇ ਪਿੰਡ ਫੁੱਲਾਂਵਾਲ, ਬਸੰਤ ਐਵੇਨਿਊ, ਸ਼ਹੀਦ ਭਗਤ ਸਿੰਘ ਨਗਰ, ਧਾਂਦਰਾ ਰੋਡ, ਹਿੰਮਤ ਸਿੰਘ ਨਗਰ, ਮਾਣਕਵਾਲ, ਬਚਿੱਤਰ ਨਗਰ ਅਤੇ ਮਹਿਮੂਦਪੁਰਾ ਵਿਚ ਵਿਧਾਇਕ ਕੁਲਦੀਪ ਸਿੰਘ ਵੈਦ ਵੱਲੋਂ ਰੱਖੀਆਂ 7 ਚੋਣ ਮੀਟਿੰਗਾਂ ਵਿੱਚ ਪੁੱਜੇ ਸਨ।
ਬਸੰਤ ਐਵਿਨਿਊ ਵਿਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਆਸ਼ੂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੇ ਸਾਰੇ ਵਰਗਾਂ ਦੀ ਜਿਊਣਾ ਮੁਹਾਲ ਕਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਿੱਟੂ ਦੇ ਹੱਕ ਵਿੱਚ ਸਮੁੱਚੇ ਲੁਧਿਆਣਾ ਵਿੱਚ ਜ਼ੋਰਦਾਰ ਲਹਿਰ ਚੱਲ ਰਹੀ ਹੈ ਅਤੇ ਬਿੱਟੂ ਭਾਰੀ ਫਰਕ ਨਾਲ ਚੋਣ ਜਿੱਤਣਗੇ।


Comments Off on ਇੱਕ ਕਿਲੋਮੀਟਰ ਦੇ ਘੇਰੇ ’ਚ ਪੈਂਦੇ ਪਿੰਡ ਤੇ ਕਲੋਨੀਆਂ ਨਿਗਮ ’ਚ ਲਿਆਵਾਂਗੇ: ਬਿੱਟੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.