ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਕੁੱਲ ਹਿੰਦ ਕਿਸਾਨ ਸਭਾ

Posted On May - 11 - 2019

ਦਵਿੰਦਰ ਪਾਲ
ਪੰਜਾਬ ਦੇ ਕਿਸਾਨੀ ਸੰਘਰਸ਼ ਦੌਰਾਨ ਭਾਰਤੀ ਕਮਿਊਨਿਸਟ ਪਾਰਟੀ ਨਾਲ ਸਬੰਧਤ ਕਿਸਾਨ ਵਿੰਗ ਕੁੱਲ ਹਿੰਦ ਕਿਸਾਨ ਸਭਾ ਦੀ ਰਣਨੀਤੀ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲੋਂ ਕੁਝ ਵੱਖਰੀ ਤਰਜ਼ ਦੀ ਰਹੀ ਹੈ। ਇਸ ਦੀ ਸਥਾਪਨਾ 1936 ਵਿਚ ਹੋਈ। ਸਵਾਮੀ ਸਹਜਾਨੰਦ ਸਰਸਵਤੀ ਇਸ ਦੇ ਪਹਿਲੇ ਪ੍ਰਧਾਨ ਸਨ। ਸਭਾ ਦੇ ਸੂਬਾਈ ਸਕੱਤਰ ਕਾਮਰੇਡ ਭੁਪਿੰਦਰ ਸਿੰਘ ਸਾਂਭਰ ਦਾ ਕਹਿਣਾ ਹੈ ਕਿ ਸਭਾ ਵੱਲੋਂ ਕੌਮੀ ਪੱਧਰ ’ਤੇ ਕਿਸਾਨਾਂ ਦੀਆਂ ਮੰਗਾਂ ਖਾਤਰ ਕੇਂਦਰ ਸਰਕਾਰ ’ਤੇ ਦਬਾਅ ਪਾਉਣ ਲਈ ਹੀ ਰਣਨੀਤੀ ਉਲੀਕੀ ਜਾਂਦੀ ਹੈ। ਇਸ ਆਗੂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਜਥੇਬੰਦੀ ਸੜਕਾਂ ਜਾਂ ਹੋਰ ਤਰ੍ਹਾਂ ਦਾ ਸੰਘਰਸ਼ ਕਰਨ ਦੀ ਥਾਂ ਮੁੱਦਿਆਂ ’ਤੇ ਆਧਾਰਤ ਜਥੇਬੰਦਕ ਲੜਾਈ ਲੜਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਜਦੋਂ ਕਦੇ ਸਥਾਨਕ ਪੱਧਰ ’ਤੇ ਕਿਸਾਨਾਂ ਦੀ ਸਮੱਸਿਆ ਦੀ ਗੱਲ ਆਉਂਦੀ ਹੈ ਤਾਂ ਸਭਾ ਮੂਹਰੇ ਹੋ ਕੇ ਲੜਦੀ ਹੈ। ਇਸ ਦੀ ਤਾਜ਼ਾ ਮਿਸਾਲ ਗੁਰਦਾਸਪੁਰ ਵਿਚਲੀਆਂ ਨਿੱਜੀ ਖੇਤਰ ਦੀਆਂ ਖੰਡਾ ਮਿੱਲਾਂ ਦੇ ਖ਼ਿਲਾਫ਼ ਲਗਾਤਾਰ 20 ਦਿਨ ਦਿੱਤੇ ਧਰਨੇ ਤੋਂ ਦਿੱਤੀ ਜਾ ਸਕਦੀ ਹੈ।
ਸ੍ਰੀ ਸਾਂਭਰ ਨੇ ਕਿਹਾ ਕਿ ਦੇਸ਼ ਅੰਦਰ ਸੰਸਦੀ ਚੋਣਾਂ ਦਾ ਮਾਹੌਲ ਗਰਮ ਹੈ। ਇਸ ਲਈ ਪੰਜਾਬ ਦੇ ਕਿਸਾਨਾਂ ਨੂੰ ਚਾਹੀਦਾ ਹੈ ਕਿ ਆਮ ਲੋਕਾਂ ਅਤੇ ਕਿਸਾਨਾਂ ਦੇ ਬੁਨਿਆਦੀ ਮੁੱਦਿਆਂ ’ਤੇ ਮੁੱਖ ਧਾਰਾ ਨਾਲ ਜੁੜੀਆਂ ਸਿਆਸੀ ਪਾਰਟੀਆਂ ਦੀ ਜਵਾਬਦੇਹੀ ਬਣਾਈ ਜਾਵੇ ਤੇ ਆਪਣੀ ਵੋਟ ਦੀ ਤਾਕਤ ਨੂੰ ਪਛਾਣ ਕੇ ਰਾਜਸੀ ਪਾਰਟੀਆਂ ਨੂੰ ਲੋਕ-ਪੱਖੀ ਫ਼ੈਸਲੇ ਲੈਣ ਲਈ ਮਜਬੂਰ ਕੀਤਾ ਜਾਵੇ। ਪਿਛੋਕੜ ’ਚ ਜਿਨ੍ਹਾਂ ਨੇ ਲਾਰੇ ਲਾਏ ਉਨ੍ਹਾਂ ਨੂੰ ਸਵਾਲ ਪੁੱਛੇ ਜਾਣ।

ਭੁਪਿੰਦਰ ਸਿੰਘ ਸਾਂਭਰ

ਭੁਪਿੰਦਰ ਸਿੰਘ ਸਾਂਭਰ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਜੇ ਫ਼ਸਲਾਂ ਦਾ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਹੀ ਦੇ ਦਿੱਤਾ ਜਾਵੇ ਤਾਂ ਕਿਸਾਨੀ ਦੀ ਸਮੱਸਿਆ ਦਾ ਮੁੱਢਲੇ ਤੌਰ ’ਤੇ ਹੱਲ ਨਿੱਕਲ ਆਵੇਗਾ। ਉਨ੍ਹਾਂ ਕਿਹਾ ਕਿ ਇਸ ਸਮੇਂ ਤਾਂ ਲਾਗਤ ਕੀਮਤਾਂ ਹੀ ਏਨੀਆਂ ਜ਼ਿਆਦਾ ਵਧ ਗਈਆਂ ਹਨ ਕਿ ਸੀਮਾਂਤ ਤੇ ਛੋਟਾ ਕਿਸਾਨ ਤਾਂ ਭੁੱਖਾ ਮਰ ਰਿਹਾ ਹੈ। ਉਨ੍ਹਾਂ ਕਿਹਾ ਕਿ 90ਵਿਆਂ (1991-92) ਦੇ ਆਰੰਭ ਵਿੱਚ ਖੇਤੀ ਲਈ ਬਜਟ 34 ਫ਼ੀਸਦੀ ਰੱਖਿਆ ਜਾਂਦਾ ਸੀ। ਉਸ ਤੋਂ ਬਾਅਦ 90ਵਿਆਂ ਦੇ ਅੱਧ ਤੋਂ ਬਾਅਦ ਵੱਡੀ ਕਟੌਤੀ ਕਰ ਦਿੱਤੀ ਗਈ। 90ਵਿਆਂ ਦੇ ਅੰਤ ਤੱਕ ਕਿਸਾਨਾਂ ਵੱਲੋਂ ਕਰਜ਼ੇ ਦੇ ਭਾਰ ਕਾਰਨ ਖ਼ੁਦਕੁਸ਼ੀਆਂ ਦੀਆਂ ਰਿਪੋਰਟਾਂ ਸਾਹਮਣੇ ਆਉਣ ਲੱਗ ਪਈਆਂ।
ਕਿਸਾਨ ਸਭਾ ਦੇ ਆਗੂ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਛੇ ਹਜ਼ਾਰ ਰੁਪਏ ਪ੍ਰਤੀ ਸਾਲ ਦਾ ਵਿੱਤੀ ਲਾਭ ਦੇਣ ਦਾ ਐਲਾਨ ਕਰਕੇ ਇੱਕ ਤਰ੍ਹਾਂ ਨਾਲ ਚੋਣਾਂ ਦੇ ਨੇੜੇ ਵੋਟਾਂ ਖ਼ਰੀਦਣ ਦੀ ਚਾਲ ਚੱਲੀ ਹੈ ਕਿ ਕਿਸਾਨ ਪੈਸੇ ਲੈ ਕੇ ਭਾਜਪਾ ਦੇ ਪੱਖ ਵਿਚ ਭੁਗਤਣ। ਉਨ੍ਹਾਂ ਕਿਹਾ ਕਿ ਖੇਤੀ ਲਾਗਤਾਂ ਨੂੰ ਜੀਐਸਟੀ ਦੇ ਦਾਇਰੇ ਵਿਚ ਲਿਆ ਕੇ ਮੋਦੀ ਸਰਕਾਰ ਨੇ ਪਹਿਲਾਂ ਕਿਸਾਨਾਂ ਦੀਆਂ ਜੇਬਾਂ ਖਾਲੀ ਕੀਤੀਆਂ ਤੇ ਹੁਣ 6 ਹਜ਼ਾਰ ਰੁਪਏ ਸਾਲਾਨਾ ਦੇਣ ਦਾ ਡਰਾਮਾ ਰਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਪਿਛਲੀਆਂ ਚੋਣਾਂ ਤੋਂ ਪਹਿਲਾਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ ਜੋ ਵਫ਼ਾ ਨਹੀਂ ਹੋਇਆ। ਭਾਜਪਾ ਸਰਕਾਰ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਤਾਂ ਕੀ ਕਰਨੀ ਸੀ ਬਲਕਿ ਪਹਿਲਾਂ ਹੋ ਰਹੀ ਆਮਦਨ ਵਿਚ ਵੀ ਕਟੌਤੀ ਕਰ ਦਿੱਤੀ। ਫ਼ਸਲਾਂ ’ਤੇ ਵਰਤੀਆਂ ਜਾਣ ਵਾਲੀਆਂ ਵਸਤਾਂ ਦੇ ਭਾਅ ਅਸਮਾਨ ਛੂਹ ਰਹੇ ਹਨ ਜਦੋਂਕਿ ਫ਼ਸਲਾਂ ਦੇ ਭਾਅ ਵਿਚ ਮਾਮੂਲੀ ਵਾਧਾ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਨੇ ਕਿਹਾ ਕਿ ਜੇ ਕਿਸਾਨਾਂ ਨੂੰ ਫ਼ਸਲਾਂ ਦਾ ਲਾਭਕਾਰੀ ਭਾਅ ਮਿਲੇ ਤੇ ਸਰਕਾਰ ਖੇਤੀ ਖੇਤਰ ਵਿੱਚ ਨਿਵੇਸ਼ ਵਧਾ ਦੇਵੇ ਤਾਂ ਕਿਸਾਨਾਂ ਸਿਰ ਕਰਜ਼ੇ ਦਾ ਭਾਰ ਵੀ ਘਟੇਗਾ ਤੇ ਖ਼ੁਦਕੁਸ਼ੀਆਂ ਨੂੰ ਵੀ ਰੋਕ ਲੱਗ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਣਕ-ਝੋਨਾ ਫ਼ਸਲੀ ਚੱਕਰ ਵੀ ਛੱਡਣ ਲਈ ਤਿਆਰ ਹਨ ਪਰ ਸਰਕਾਰ ਬਦਲਵੀਆਂ ਫ਼ਸਲਾਂ

ਜਥੇਬੰਦੀ ਦੇ ਅਹਿਮ ਆਗੂ

ਦੇ ਭਾਅ ਨਹੀਂ ਮਿਥਦੀ ਜਿਸ ਕਾਰਨ ਪ੍ਰਾਈਵੇਟ ਵਪਾਰੀ ਮਨਮਰਜ਼ੀ ਦੇ ਭਾਅ ’ਤੇ ਫ਼ਸਲਾਂ ਦੀ ਖ਼ਰੀਦ ਕਰਕੇ ਕਿਸਾਨ ਦੀ ਲੁੱਟ ਕਰਦੇ ਹਨ।
ਭੁਪਿੰਦਰ ਸਿੰਘ ਸਾਂਭਰ ਨੇ ਕਿਹਾ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਸਟੇਜਾਂ ਤੋਂ ਆਖਦੇ ਸਨ ਕਿ ਕਿਸਾਨਾਂ ਸਿਰ 80 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ, ਜੋ ਸਾਰਾ ਮੁਆਫ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਹੁਣ ਦਾਅਵਾ ਕਰਦੀ ਹੈ ਕਿ ਕਿਸਾਨਾਂ ਦਾ 4500 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰ ਦਿੱਤਾ ਹੈ। ਕਿਸਾਨ ਆਗੂ ਨੇ ਕਿਹਾ ਕਿ ਇਹ ਵੀ ਤੱਥ ਸਭ ਦੇ ਸਾਹਮਣੇ ਹੈ ਕਿ ਪੰਜਾਬ ਦੇ ਕਿਸਾਨਾਂ ਸਿਰ ਹੁਣ ਕਰਜ਼ੇ ਦੀ ਪੰਡ ਦਾ ਭਾਰ ਵਧ ਕੇ ਇੱਕ ਲੱਖ ਕਰੋੜ ਰੁਪਏ ਹੋ ਗਿਆ ਹੈ। ਇਨ੍ਹਾਂ ਤੱਥਾਂ ਤੋਂ ਸਪਸ਼ਟ ਹੈ ਕਿ ਕਿਸਾਨਾਂ ਸਿਰ 20 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੋਰ ਵਧ ਗਿਆ। ਭੁਪਿੰਦਰ ਸਿੰਘ ਸਾਂਭਰ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਘੱਟੋ-ਘੱਟ ਆਮਦਨ ਦੇ ਦਿੱਤੇ ਨਾਅਰੇ ਦੀ ਹਮਾਇਤ ਤੇ ਸ਼ਲਾਘਾ ਕਰਦਿਆਂ ਕਿਹਾ ਕਿ ਜੇ ਭਾਰਤ ਵਿੱਚ ਵੀ ‘ਯੂਨੀਵਰਸਲ ਮਿਨੀਮਮ ਇਨਕਮ’ ਦਾ ਨਿਯਮ ਲਾਗੂ ਹੋ ਜਾਵੇ ਤਾਂ ਕੋਈ ਭੁੱਖਾ ਨਾ ਮਰੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਮਸ਼ੀਨਾਂ ਸਹਿਕਾਰੀ ਸਭਾਵਾਂ ਰਾਹੀਂ ਕਿਰਾਏ ’ਤੇ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੀ ਠੀਕ ਤਰੀਕੇ ਨਾਲ ਸੰੰਭਾਲ ਕਰਨ ਲਈ ਮਸ਼ੀਨਾਂ ਵੱਡੀ ਗਿਣਤੀ ਵਿਚ ਚਾਹੀਦੀਆਂ ਹਨ। ਇਨ੍ਹਾਂ ਮਸ਼ੀਨਾਂ ਦੀ ਕੀਮਤ ਆਮ ਕਿਸਾਨ ਦੇ ਵੱਸ ਤੋਂ ਬਾਹਰ ਹੈ।


Comments Off on ਕੁੱਲ ਹਿੰਦ ਕਿਸਾਨ ਸਭਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.