1975 ਦੀ ਐਮਰਜੈਂਸੀ : ਜੇਲ੍ਹ ਯਾਤਰਾ ਦੀਆਂ ਯਾਦਾਂ !    ਪਾਵਰਕਾਮ: ਫ਼ੈਸਲੇ ਤੇ ਪ੍ਰਭਾਵ !    ਭਾਰਤੀ ਸਮਾਜ ਅਤੇ ਔਰਤ !    ਡਰਾਈਵਰ ਦਾ ਕਮਿਊਨਿਜ਼ਮ !    ਫੀਫਾ ਮਹਿਲਾ ਵਿਸ਼ਵ ਕੱਪ: ਬ੍ਰਾਜ਼ੀਲ ਤੇ ਇੰਗਲੈਂਡ ਕੁਆਰਟਰਜ਼ ’ਚ !    ਸੁਖਬੀਰ ਬਾਦਲ ਨੇ ਫਿਰੋਜ਼ਪੁਰ ਪੀਜੀਆਈ ਬਾਰੇ ਕੇਂਦਰ ਨੂੰ ਪੱਤਰ ਲਿਖਿਆ !    ਭਾਜਪਾ ਦੀ ਜੰਮੂ-ਕਸ਼ਮੀਰ ਇਕਾਈ ਵੱਲੋਂ ਹੁਰੀਅਤ ਨਾਲ ਗੱਲਬਾਤ ਦਾ ਵਿਰੋਧ !    ਮੈਡੀਕਲ ਸਮੂਹਾਂ ਵੱਲੋਂ ਵਾਤਾਵਰਨ ਤਬਦੀਲੀ ‘ਸਿਹਤ ਐਮਰਜੈਂਸੀ’ ਕਰਾਰ !    ਪੰਚਾਇਤ ਮੀਟਿੰਗ ’ਚ ਹੋਏ ਝਗੜੇ ਦੌਰਾਨ ਦੋ ਦੀ ਮੌਤ !    ਮੈਰਿਟ ’ਚ ਆਉਣ ਵਾਲਿਆਂ ਨੂੰ ਮਿਲਣਗੇ ਲੈਪਟਾਪ !    

ਗੈਰ-ਭਾਜਪਾ ਗੱਠਜੋੜ ਨੂੰ ਸਮਰਥਨ ਦੇਵੇਗੀ ‘ਆਪ’: ਸਿਸੋਦੀਆ

Posted On May - 15 - 2019

ਤਰਲੋਚਨ ਸਿੰਘ
ਚੰਡੀਗੜ੍ਹ, 14 ਮਈ
ਆਮ ਆਦਮੀ ਪਾਰਟੀ (‘ਆਪ’) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਾ ਮਿਲਣ ਦੀ ਸੂਰਤ ਵਿਚ ‘ਆਪ’ ਵਲੋਂ ਮੋਦੀ-ਸ਼ਾਹ ਦੀ ਜੋੜੀ ਨੂੰ ਰੋਕਣ ਲਈ ਬਿਨਾਂ ਝਿਜਕ ਗੈਰ-ਭਾਜਪਾ ਗਠਜੋੜ ਦੀ ਹਮਾਇਤ ਕੀਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਛੇ ਗੇੜਾਂ ਵਿੱਚ ਪੈ ਚੁੱਕੀਆਂ ਵੋਟਾਂ ਤੋਂ ਸਾਫ਼ ਹੋ ਗਿਆ ਹੈ ਕਿ ਇਸ ਵਾਰ ਭਾਜਪਾ ਨੂੰ ਬਹੁਮਤ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਮੋਦੀ ਅਤੇ ਸ਼ਾਹ ਦੀ ਜੋੜੀ ਨੂੰ ਰੋਕਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਨੇ ਭਾਰਤ ਨੂੰ ਅਫਗਾਨਿਸਤਾਨ ਤੇ ਸੀਰੀਆ ਬਣਾ ਦੇਣਾ ਹੈ ਅਤੇ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਗੈਰ-ਭਾਜਪਾ ਧਿਰਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਮੰਨਿਆ ਕਿ ਉਹ ਇਨ੍ਹਾਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਨਾਲ ਗੱਠਜੋੜ ਕਰਨ ਲਈ ਯਤਨਸ਼ੀਲ ਰਹੇ ਹਨ ਕਿਉਂਕਿ ਉਨ੍ਹਾਂ ਦਾ ਮੁੱਖ ਮਕਸਦ ਮੋਦੀ-ਸ਼ਾਹ ਦੀ ਜੋੜੀ ਨੂੰ ਰੋਕਣਾ ਹੀ ਸੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸਮੇਤ ਪੂਰੇ ਦੇਸ਼ ਦੇ ਲੋਕਾਂ ਨੇ ਭਾਜਪਾ ਅਤੇ ਕਾਂਗਰਸ ਦੀਆਂ ਲੋਕ ਵਿਰੋਧੀ ਸਰਕਾਰਾਂ ਨੂੰ ਲੰਮਾਂ ਸਮਾਂ ਹੰਢਾ ਲਿਆ ਹੈ, ਜਿਸ ਕਾਰਨ ਲੋਕ ਇਸ ਵਾਰ ‘ਆਪ’ ਦਾ ਸਾਥ ਦੇ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਵਿਚ ‘ਆਪ’ ਸਾਰੀਆਂ ਸੱਤ ਸੀਟਾਂ ’ਤੇ ਜਿੱਤੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਥਿਤੀ ਹਾਸੋਹੀਣੀ ਬਣੀ ਹੋਈ ਹੈ ਕਿਉਂਕਿ ਭਾਜਪਾ ਵੱਲੋਂ ਮੋਦੀ ਦੇ ਨਾਮ ’ਤੇ ਵੋਟਾਂ ਮੰਗੀਆਂ ਜਾ ਰਹੀਆਂ ਹਨ ਅਤੇ ਅੱਗੇ ਮੋਦੀ ਵਲੋਂ ਪਾਕਿਸਤਾਨ ਨੂੰ ਹਊਆ ਬਣਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ ਜਦਕਿ ਲੋਕਾਂ ਦੇ ਮੁੱਦੇ ਗਾਇਬ ਹਨ। ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿਚ ਉਹ ਪ੍ਰਾਪਤੀਆਂ ਕੀਤੀਆਂ ਹਨ, ਜੋ ਦੁਨੀਆਂ ਭਰ ਵਿਚ ਮਿਸਾਲ ਬਣ ਰਹੀਆਂ ਹਨ। ਦਿੱਲੀ ਵਾਸੀਆਂ ਨੂੰ ਦੇਸ਼ ਭਰ ਤੋਂ ਸਸਤਾ ਪਾਣੀ ਅਤੇ ਬਿਜਲੀ ਮੁਹਈਆ ਕੀਤੀ ਜਾ ਰਹੀ ਹੈ। ਸ੍ਰੀ ਸਿਸੋਦੀਆ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੰਗਰੂਰ ਹਲਕੇ ਵਿਚ ਨਿਵੇਕਲੇ ਕੰਮ ਕਰਵਾਏ ਹਨ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਕਾਲੀਆਂ ਝੰਡੀਆਂ ਦਿਖਾ ਰਹੇ ਲੋਕਾਂ ਮੂਹਰੇ ਨੱਚ ਕੇ ਸ੍ਰੀ ਮਾਨ ਨੇ ਕੁਝ ਵੀ ਗਲਤ ਨਹੀਂ ਕੀਤਾ। ਉਨ੍ਹਾਂ ਹੋਰ ਕਿਹਾ ਕਿ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਲਕਾ ਸੰਗਰੂਰ ਦੇ ਇਕ ਪਿੰਡ ਵਿਚ ਕਾਲੀਆਂ ਝੰਡੀਆਂ ਦਿਖਾਉਣ ਤੋਂ ਸਾਬਤ ਹੁੰਦਾ ਹੈ ਕਿ ਉਹ ਅਹਿਮ ਸ਼ਖ਼ਸੀਅਤ ਹਨ।
ਸ੍ਰੀ ਸਿਸੋਦੀਆ ਨੇ ਨਿਰੰਤਰ ਅਹਿਮ ਆਗੂਆਂ ਤੇ ਵਿਧਾਇਕਾਂ ਵੱਲੋਂ ਪਾਰਟੀ ਛੱਡਣ ਦੇ ਚੱਲ ਰਹੇ ਵਰਤਾਰੇ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਅਸਲ ਵਿਚ ਉਨ੍ਹਾਂ ਦੀ ਪਾਰਟੀ ਦੇਸ਼ ਵਿਚ ਆਮ ਆਦਮੀ ਦਾ ਰਾਜ ਕਾਇਮ ਕਰਨ ਦਾ ਟੀਚਾ ਮਿਥ ਕੇ ਅੰਦੋਲਨ ਦੇ ਰਾਹ ਪਈ ਹੈ। ਇਸ ਅੰਦੋਲਨ ਦੌਰਾਨ ਜਦੋਂ ਕੁਝ ਲੋਕ ਨਿੱਜ ਦੇ ਪ੍ਰਵਾਹ ਵਿਚ ਫਸ ਕੇ ਉਸ ਵਿੱਚੋਂ ਆਪਣਾ ਭਵਿੱਖ ਖੋਜਣ ਲੱਗ ਪੈਂਦੇ ਹਨ ਤਾਂ ਬੌਖਲਾਹਟ ਵਿਚ ਆ ਕੇ ਪਾਰਟੀ ਛੱਡ ਜਾਂਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਚੰਡੀਗੜ੍ਹ ਤੋਂ ਭਾਜਪਾ ਦੀ ਸੰਸਦ ਮੈਂਬਰ ਨੇ ਪੰਜ ਸਾਲ ਸ਼ਹਿਰ ਦੀ ਸੇਵਾ ਕਰਨ ਦੀ ਥਾਂ ਮਸ਼ੂਹਰੀਆਂ ਬਣਾਉਣ ਦਾ ਵਪਾਰ ਕੀਤਾ ਹੈ ਜਦਕਿ ਉਨ੍ਹਾਂ ਦੇ ਉਮੀਦਵਾਰ ਹਰਮੋਹਨ ਧਵਨ ਹਮੇਸ਼ਾ ਲੋਕ ਮੁੱਦੇ ਉਠਾਉਂਦੇ ਆ ਰਹੇ ਹਨ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਮਹਾਤਮਾ ਗਾਂਧੀ ਦੀ ਹੱਤਿਆ ਕਰਨ ਵਾਲੇ ਨੂੰ ਹਮੇਸ਼ਾ ਹਤਿਆਰਾ ਹੀ ਕਿਹਾ ਜਾਵੇਗਾ।


Comments Off on ਗੈਰ-ਭਾਜਪਾ ਗੱਠਜੋੜ ਨੂੰ ਸਮਰਥਨ ਦੇਵੇਗੀ ‘ਆਪ’: ਸਿਸੋਦੀਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.