1975 ਦੀ ਐਮਰਜੈਂਸੀ : ਜੇਲ੍ਹ ਯਾਤਰਾ ਦੀਆਂ ਯਾਦਾਂ !    ਪਾਵਰਕਾਮ: ਫ਼ੈਸਲੇ ਤੇ ਪ੍ਰਭਾਵ !    ਭਾਰਤੀ ਸਮਾਜ ਅਤੇ ਔਰਤ !    ਡਰਾਈਵਰ ਦਾ ਕਮਿਊਨਿਜ਼ਮ !    ਫੀਫਾ ਮਹਿਲਾ ਵਿਸ਼ਵ ਕੱਪ: ਬ੍ਰਾਜ਼ੀਲ ਤੇ ਇੰਗਲੈਂਡ ਕੁਆਰਟਰਜ਼ ’ਚ !    ਸੁਖਬੀਰ ਬਾਦਲ ਨੇ ਫਿਰੋਜ਼ਪੁਰ ਪੀਜੀਆਈ ਬਾਰੇ ਕੇਂਦਰ ਨੂੰ ਪੱਤਰ ਲਿਖਿਆ !    ਭਾਜਪਾ ਦੀ ਜੰਮੂ-ਕਸ਼ਮੀਰ ਇਕਾਈ ਵੱਲੋਂ ਹੁਰੀਅਤ ਨਾਲ ਗੱਲਬਾਤ ਦਾ ਵਿਰੋਧ !    ਮੈਡੀਕਲ ਸਮੂਹਾਂ ਵੱਲੋਂ ਵਾਤਾਵਰਨ ਤਬਦੀਲੀ ‘ਸਿਹਤ ਐਮਰਜੈਂਸੀ’ ਕਰਾਰ !    ਪੰਚਾਇਤ ਮੀਟਿੰਗ ’ਚ ਹੋਏ ਝਗੜੇ ਦੌਰਾਨ ਦੋ ਦੀ ਮੌਤ !    ਮੈਰਿਟ ’ਚ ਆਉਣ ਵਾਲਿਆਂ ਨੂੰ ਮਿਲਣਗੇ ਲੈਪਟਾਪ !    

ਦਿੱਲੀ ਪੁਲੀਸ ਵਲੋਂ ਜੈਸ਼ ਅਤਿਵਾਦੀ ਕਾਬੂ

Posted On May - 15 - 2019

ਨਵੀਂ ਦਿੱਲੀ, 14 ਮਈ
ਦਿੱਲੀ ਪੁਲੀਸ ਨੇ ਜੈਸ਼-ਏ-ਮੁਹੰਮਦ ਦੇ ਕਥਿਤ ਦਹਿਸ਼ਤਗਰਦ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਦਹਿਸ਼ਤਗਰਦ ਦੇ ਸਿਰ ’ਦੇ ਦੋ ਲੱਖ ਰੁਪਏ ਦਾ ਇਨਾਮ ਸੀ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਅਬਦੁਲ ਮਜੀਦ ਬਾਬਾ ਵਜੋਂ ਹੋਈ ਹੈ, ਜੋ ਸੋਪੋਰ ਦੇ ਜ਼ਿਲ੍ਹਾ ਮਗਰੇਪੋਰਾ ਦਾ ਵਸਨੀਕ ਹੈ। ਪੁਲੀਸ ਦੇ ਡਿਪਟੀ ਕਮਿਸ਼ਨਰ (ਵਿਸ਼ੇਸ਼ ਸੈੱਲ) ਸੰਜੀਵ ਕੁਮਾਰ ਯਾਦਵ ਨੇ ਦੱਸਿਆ ਕਿ ਮੁਲਜ਼ਮ ਨੂੰ ਸ਼ਨਿਚਰਵਾਰ ਦੀ ਸ਼ਾਮ ਸ੍ਰੀਨਗਰ ਦੇ ਸੌਰਾ ਖੇਤਰ ਵਿੱਚੋਂ ਕਾਬੂ ਕੀਤਾ ਗਿਆ ਹੈ। ਉਸ ਨੂੰ ਪਹਿਲਾਂ ਸ੍ਰੀਨਗਰ ਦੇ ਚੀਫ ਜੁਡੀਸ਼ਲ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਫਿਰ ਟਰਾਂਜ਼ਿਟ ਰਿਮਾਂਡ ’ਤੇ ਦਿੱਲੀ ਲਿਆਂਦਾ ਜਾਵੇਗਾ। -ਪੀਟੀਆਈ


Comments Off on ਦਿੱਲੀ ਪੁਲੀਸ ਵਲੋਂ ਜੈਸ਼ ਅਤਿਵਾਦੀ ਕਾਬੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.