ਭਾਰਤੀ ਭਾਸ਼ਾਵਾਂ ਦੇ ਇਸਤੇਮਾਲ ਨਾਲ ਸ਼ਾਸਨ ਵਧੇਰੇ ਲੋਕ ਕੇਂਦਰਿਤ ਬਣੇਗਾ: ਨਾਇਡੂ !    ਨੇਪਾਲ ਦਾ ਸ਼ਾਹ ਦਰਬਾਰ ਸਾਹਿਬ ਵਿਖੇ ਨਤਮਸਤਕ !    ਮਾਂ ਬੋਲੀ ਦੀ ਵਿਰਾਸਤ !    ਹੱਡੀਆਂ ਦੇ ਕੈਂਸਰ ਦੀਆਂ ਕਿਸਮਾਂ !    ਕਰੋਨਾਵਾਇਰਸ ਦੀ ਸ਼ੱਕੀ ਮਰੀਜ਼ ਹਸਪਤਾਲ ਦਾਖਲ !    ਕਰੋਨਾਵਾਇਰਸ: ਕਰੂਜ਼ ਬੇੜੇ ’ਤੇ ਸਵਾਰ ਇਕ ਹੋਰ ਭਾਰਤੀ ਦਾ ਟੈਸਟ ਪਾਜ਼ੇਟਿਵ !    ਪੁਲੀਸ ਸੁਧਾਰਾਂ ਦੀ ਲੋੜ !    ਐ ਜ਼ਿੰਦਗੀ... !    ਨੌਜਵਾਨ ਪੀੜ੍ਹੀ ਦਾ ਸਾਹਿਤ ਤੋਂ ਟੁੱਟਣਾ ਚਿੰਤਾਜਨਕ !    ਨੌਜਵਾਨ, ਸਰਕਾਰੀ ਨੀਤੀਆਂ ਤੇ ਸੋਸ਼ਲ ਨੈਟਵਰਕ !    

ਨਹਿਰੀ ਪਟੜੀ ’ਤੇ ਗੈਰਕਾਨੂੰਨੀ ਢੰਗ ਨਾਲ ਪਾਈਪਾਂ ਪਾਉਣ ਦਾ ਮਾਮਲਾ ਆਇਆ ਸਾਹਮਣੇ

Posted On May - 15 - 2019

ਨਹਿਰ ਦੀ ਪਟੜੀ ’ਤੇ ਪਾਈਪਾਂ ਪਾਉਣ ਲਈ ਪੁੱਟੀ ਗਈ ਨਾਲੀ।

ਬਲਜੀਤ ਸਿੰਘ
ਸਰਦੂਲਗੜ੍ਹ 14 ਮਈ
ਸਬ ਡਿਵੀਜ਼ਨ ਸਰਦੂਲਗੜ੍ਹ ਦੇ ਪਿੰਡ ਭਗਵਾਨਪੁਰ ਹੀਂਗਣਾ ਵਿੱਚ ਕਾਂਗਰਸੀ ਪਰਿਵਾਰ ਵੱਲੋਂ ਰਾਜਨੀਤਕ ਸ਼ਹਿ ਉਪਰ ਨਿਊ ਢੰਡਾਲ ਨਹਿਰ ਦੀ ਪਟੜੀ ਉਪਰ ਦੀ ਪਾਈਪ ਲਾਈਨ ਪਾਈ ਜਾ ਰਹੀ ਸੀ। ਪਿੰਡ ਵਾਸੀਆਂ ਵੱਲੋਂ ਇਸ ਦੀ ਸ਼ਿਕਾਇਤ ਨਹਿਰੀ ਵਿਭਾਗ ਨੂੰ ਕੀਤੀ ਗਈ।
ਭਗਵਾਨਪੁਰ ਹੀਂਗਣਾ, ਮਾਨਖੇੜਾ, ਨਹਾਰਾਂ, ਝੰਡਾ ਕਲਾਂ ਆਦਿ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ ਨਹਿਰੀ ਟੇਲ ’ਤੇ ਪੈਂਦੇ ਹਨ, ਜਿਸ ਕਾਰਨ ਉਨ੍ਹਾਂ ਕੋਲ ਪਾਣੀ ਘੱਟ ਆਉਂਦਾ ਹੈ। ਨਹਿਰ ਦੀ ਪਟੜੀ ਉਪਰ ਪਾਈਪ ਲਾਈਨ ਪਾਉਣਾ ਗੈਰਕਾਨੂੰਨੀ ਹੈ ਅਤੇ ਇਸ ਨਾਲ ਨਹਿਰ ਟੁੱਟਣ ਦਾ ਡਰ ਹੈ। ਇਸ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਦਾ ਕਾਫੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗ਼ੈਰ ਕਾਨੂੰਨੀ ਢੰਗ ਨਾਲ ਨਹਿਰੀ ਪਟੜੀ ’ਤੇ ਪਾਈਪ ਪਾਉਣ ਵਾਲੇ ਕਿਸਾਨ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਨਹਿਰੀ ਵਿਭਾਗ ਦੇ ਐਸ.ਡੀ.ਓ. ਗੁਣਦੀਪ ਸਿੰਘ ਨੇ ਕਿਹਾ ਉਨ੍ਹਾਂ ਨੂੰ ਪਿੰਡ ਭਗਵਾਨਪੁਰ ਹੀਂਗਣੇ ਦੇ ਕਿਸਾਨ ਅਨੰਤਵੀਰ ਸਿੰਘ ਖ਼ਿਲਾਫ਼ ਸ਼ਿਕਾਇਤ ਮਿਲੀ ਸੀ। ਮੌਕਾ ਦੇਖਣ ਬਾਅਦ ਉਨ੍ਹਾਂ ਕੰਮ ਬੰਦ ਕਰਵਾ ਦਿੱਤਾ ਅਤੇ ਤੇ 30 ਫੁੱਟ ਲੰਬਾਈ ਵਾਲੀਆਂ 27 ਪਾਈਪਾਂ ਜ਼ਬਤ ਕਰ ਲਈਆਂ ਹਨ ਤੇ ਪੁਲੀਸ ਨੂੰ ਉਸ ਖ਼ਿਲਾਫ਼ ਕਾਰਵਾਈ ਦੀ ਦਰਖਾਸਤ ਦਿੱਤੀ ਹੈ। ਥਾਣਾ ਸਰਦੂਲਗੜ੍ਹ ਦੇ ਐਸ.ਐਚ.ਓ. ਭੁਪਿੰਦਰ ਸਿੰਘ ਦਾ ਕਹਿਣਾ ਹੈ ਕਿ ਅਨੰਤਵੀਰ ਸਿੰਘ ਵਿੱਰੁਧ ਦਰਖਾਸਤ ਆਈ ਹੋਈ ਹੈ। ਪੁਲੀਸ ਨੇ ਜਾਂਚ ਆਰੰਭ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।


Comments Off on ਨਹਿਰੀ ਪਟੜੀ ’ਤੇ ਗੈਰਕਾਨੂੰਨੀ ਢੰਗ ਨਾਲ ਪਾਈਪਾਂ ਪਾਉਣ ਦਾ ਮਾਮਲਾ ਆਇਆ ਸਾਹਮਣੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.