ਭਾਰਤੀ ਭਾਸ਼ਾਵਾਂ ਦੇ ਇਸਤੇਮਾਲ ਨਾਲ ਸ਼ਾਸਨ ਵਧੇਰੇ ਲੋਕ ਕੇਂਦਰਿਤ ਬਣੇਗਾ: ਨਾਇਡੂ !    ਨੇਪਾਲ ਦਾ ਸ਼ਾਹ ਦਰਬਾਰ ਸਾਹਿਬ ਵਿਖੇ ਨਤਮਸਤਕ !    ਮਾਂ ਬੋਲੀ ਦੀ ਵਿਰਾਸਤ !    ਹੱਡੀਆਂ ਦੇ ਕੈਂਸਰ ਦੀਆਂ ਕਿਸਮਾਂ !    ਕਰੋਨਾਵਾਇਰਸ ਦੀ ਸ਼ੱਕੀ ਮਰੀਜ਼ ਹਸਪਤਾਲ ਦਾਖਲ !    ਕਰੋਨਾਵਾਇਰਸ: ਕਰੂਜ਼ ਬੇੜੇ ’ਤੇ ਸਵਾਰ ਇਕ ਹੋਰ ਭਾਰਤੀ ਦਾ ਟੈਸਟ ਪਾਜ਼ੇਟਿਵ !    ਪੁਲੀਸ ਸੁਧਾਰਾਂ ਦੀ ਲੋੜ !    ਐ ਜ਼ਿੰਦਗੀ... !    ਨੌਜਵਾਨ ਪੀੜ੍ਹੀ ਦਾ ਸਾਹਿਤ ਤੋਂ ਟੁੱਟਣਾ ਚਿੰਤਾਜਨਕ !    ਨੌਜਵਾਨ, ਸਰਕਾਰੀ ਨੀਤੀਆਂ ਤੇ ਸੋਸ਼ਲ ਨੈਟਵਰਕ !    

ਪੰਜਾਬ ’ਚ ਨਸ਼ੇ ਤੇ ਬੇਰੁਜ਼ਗਾਰੀ ਵੱਡੀਆਂ ਸਮੱਸਿਆਵਾਂ: ਸਿਸੋਦੀਆ

Posted On May - 15 - 2019

ਮੁਹਾਲੀ ਵਿੱਚ ਰੋਡ ਸ਼ੋਅ ਕਰਦੇ ਹੋਏ ‘ਆਪ’ ਆਗੂ ਮਨੀਸ਼ ਸਿਸੋਦੀਆ, ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਤੇ ਵਾਲੰਟੀਅਰ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 14 ਮਈ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ ਗਿਆ। ਇਸ ਮੌਕੇ ‘ਆਪ’ ਅਤੇ ਅਰਵਿੰਦ ਕੇਜਰੀਵਾਲ ਦੇ ਹੱਕ ’ਚ ਨਾਅਰੇ ਲਗਾਏ ਗਏ। ਇੱਥੋਂ ਦੇ ਫੇਜ਼-11 ਤੋਂ ਸ਼ੁਰੂ ਹੋਇਆ ਰੋਡ ਸ਼ੋਅ ਖਰੜ, ਕੁਰਾਲੀ, ਮੋਰਿੰਡਾ, ਚਮਕੌਰ ਸਾਹਿਬ, ਕਾਠਗੜ੍ਹ ਤੇ ਹੋਰਾਂ ਥਾਵਾਂ ਤੋਂ ਲੰਘਦਾ ਹੋਇਆ ਸ੍ਰੀ ਆਨੰਦਪੁਰ ਸਾਹਿਬ ਪਹੁੰਚ ਕੇ ਸਮਾਪਤ ਹੋਇਆ। ਰੋਡ ਸ਼ੋਅ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ‘ਆਮ ਲੋਕਾਂ’ ਦਾ ਅੰਦੋਲਨ ਹੈ ਅਤੇ ਉਨ੍ਹਾਂ ਦੀ ਪਾਰਟੀ ਚੋਣ ਵਾਅਦਿਆਂ ਦੀ ਬਜਾਏ ਕੰਮ ਕਰਨ ਵਿੱਚ ਭਰੋਸਾ ਰੱਖਦੀ ਹੈ ਜਦੋਂਕਿ ਰਵਾਇਤੀ ਪਾਰਟੀਆਂ ਨੇ ਹਰ ਵਰਗ ਦਾ ਸ਼ੋਸ਼ਣ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਹਤ, ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ’ਤੇ ਤਿੱਖੇ ਵਾਰ ਕਰਦਿਆਂ ਕਿਹਾ ਕਿ ਮੋਦੀ ਤੇ ਰਾਹੁਲ ਦੇਸ਼ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਹੋਣ ਤੋਂ ਬਚਾਅ ਨਹੀਂ ਸਕੇ ਭਾਵੇਂ ਐਨਡੀਏ ਅਤੇ ਯੂਪੀਏ ਲੰਮਾ ਸਮਾਂ ਦੇਸ਼ ਵਿੱਚ ਰਾਜ ਕਰ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਅਤੇ ਬੇਰੁਜ਼ਗਾਰ ਵੱਡੀਆਂ ਸਮੱਸਿਆਵਾਂ ਹਨ। ਇਸ ਲਈ ਭਾਜਪਾ ਅਤੇ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਸਹੀ ਸਮਾਂ ਹੈ।
ਰੂਪਨਗਰ (ਬਹਾਦਰਜੀਤ ਸਿੰਘ) : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪਾਰਟੀ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਹੱਕ ਕੀਤੇ ਰੋਡ ਸ਼ੋਅ ਦਾ ਅੱਜ ਬੇਲਾ ਚੌਕ ਰੂਪਨਗਰ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ’ਆਪ’ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਹਰਦਿਆਲ ਸਿੰਘ, ’ਆਪ’ ਦੇ ਸੂਬਾ ਬੁਲਾਰੇ ਬਲਵਿੰਦਰ ਸਿੰਘ ਗਿੱਲ, ਸ਼ਹਿਰੀ ਪ੍ਰਧਾਨ ਸਰਬਜੀਤ ਸਿੰਘ ਹੁੰਦਲ, ਰਣਜੀਤ ਸਿੰਘ ਪਤਿਆਲਾ ‘ਆਪ’ ਵਾਲੰਟੀਅਰਾਂ ਨਾਲ ਹਾਜ਼ਰ ਸਨ । ਸ੍ਰੀ ਸਿਸੋਦੀਆ ਨੇ ਕਿਹਾ ਕਿ ਪੰਜਾਬ ਵਿਚ ਬੇਰੁਜ਼ਗਾਰੀ ਲਈ ਤਤਕਾਲੀ ਅਕਾਲੀ-ਭਾਜਪਾ ਸਰਕਾਰ ਜ਼ਿੰਮੇਵਾਰ ਹੈ ਅਤੇ ਕਾਂਗਰਸ ਸਰਕਾਰ ਪਿਛਲੇ ਦੋ ਸਾਲਾਂ ਤੋਂ ਪੰਜਾਬ ਦਾ ਵਿਕਾਸ, ਨਸ਼ਿਆਂ ਨੂੰ ਰੋਕਣ, ਕਿਸਾਨੀ ਕਰਜ਼ੇ ਮੁਆਫ ਕਰਨ ਵਿਚ ਅਸਫਲ ਰਹੀ ਹੈ। ਇਸ ਮੌਕੇ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਹਲਕੇ ਦੇ ਵੋਟਰਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ।
ਇਸ ਮੌਕੇ ਵਿਧਾਇਕ ਜੈ ਕ੍ਰਿਸ਼ਨ ਰੋੜੀ, ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਡਾ. ਚਰਨਜੀਤ ਸਿੰਘ ਚੰਨੀ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਹਰੀਸ਼ ਕੌਸ਼ਲ, ਚੋਣ ਇੰਚਾਰਜ ਦਿਲਾਵਰ ਸਿੰਘ, ਜਨਰਲ ਸਕੱਤਰ ਬੀਐਸ ਚਾਹਲ ਮੌਜੂਦ ਸਨ।


Comments Off on ਪੰਜਾਬ ’ਚ ਨਸ਼ੇ ਤੇ ਬੇਰੁਜ਼ਗਾਰੀ ਵੱਡੀਆਂ ਸਮੱਸਿਆਵਾਂ: ਸਿਸੋਦੀਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.