ਭਾਰਤੀ ਭਾਸ਼ਾਵਾਂ ਦੇ ਇਸਤੇਮਾਲ ਨਾਲ ਸ਼ਾਸਨ ਵਧੇਰੇ ਲੋਕ ਕੇਂਦਰਿਤ ਬਣੇਗਾ: ਨਾਇਡੂ !    ਨੇਪਾਲ ਦਾ ਸ਼ਾਹ ਦਰਬਾਰ ਸਾਹਿਬ ਵਿਖੇ ਨਤਮਸਤਕ !    ਮਾਂ ਬੋਲੀ ਦੀ ਵਿਰਾਸਤ !    ਹੱਡੀਆਂ ਦੇ ਕੈਂਸਰ ਦੀਆਂ ਕਿਸਮਾਂ !    ਕਰੋਨਾਵਾਇਰਸ ਦੀ ਸ਼ੱਕੀ ਮਰੀਜ਼ ਹਸਪਤਾਲ ਦਾਖਲ !    ਕਰੋਨਾਵਾਇਰਸ: ਕਰੂਜ਼ ਬੇੜੇ ’ਤੇ ਸਵਾਰ ਇਕ ਹੋਰ ਭਾਰਤੀ ਦਾ ਟੈਸਟ ਪਾਜ਼ੇਟਿਵ !    ਪੁਲੀਸ ਸੁਧਾਰਾਂ ਦੀ ਲੋੜ !    ਐ ਜ਼ਿੰਦਗੀ... !    ਨੌਜਵਾਨ ਪੀੜ੍ਹੀ ਦਾ ਸਾਹਿਤ ਤੋਂ ਟੁੱਟਣਾ ਚਿੰਤਾਜਨਕ !    ਨੌਜਵਾਨ, ਸਰਕਾਰੀ ਨੀਤੀਆਂ ਤੇ ਸੋਸ਼ਲ ਨੈਟਵਰਕ !    

ਪੰਜਾਬ ਦੇ ਲੋਕ ਮੁੱਦੇ ਲੈ ਕੇ ਚੋਣਾਂ ’ਚ ਕੁੱਦਿਆ ਟਕਸਾਲੀ ਦਲ

Posted On May - 15 - 2019

ਅੰਮ੍ਰਿਤਸਰ ਵਿੱਚ ਮੈਨੀਫੈਸਟੋ ਜਾਰੀ ਕਰਦੇ ਹੋਏ ਰਣਜੀਤ ਸਿੰਘ ਬ੍ਰਹਮਪੁਰਾ ਤੇ ਹੋਰ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 14 ਮਈ
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਇੱਕ ਉਮੀਦਵਾਰ ਸੰਸਦੀ ਚੋਣ ਲੜ ਰਿਹਾ ਅਤੇ ਇਕ ਉਮੀਦਵਾਰ ਨੂੰ ਸਮਰਥਨ ਦਿੱਤਾ ਜਾ ਰਿਹਾ ਪਰ ਅੱਜ ਸੰਸਦੀ ਚੋਣਾਂ ਤੋਂ ਪਹਿਲਾਂ ਉਨ੍ਹਾਂ ਆਪਣੀ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ, ਜਿਸ ਵਿੱਚ ਪੰਜਾਬ ਦੇ ਹਿੱਤ ਲਈ ਸੂਬੇ ਨੂੰ ਵਧੇਰੇ ਖੁਦਮੁਖਤਿਆਰੀ ਤੇ ਮੁਕੰਮਲ ਸੰਘੀ ਢਾਂਚੇ ਦਾ ਸਮਰਥਨ ਕਰਦਿਆਂ ਚੰਡੀਗੜ੍ਹ ਸਮੇਤ ਪੰਜਾਬੀ ਬੋਲਦੇ ਇਲਾਕਿਆਂ ਦੀ ਪ੍ਰਾਪਤੀ ਅਤੇ ਪਾਣੀਆਂ ’ਤੇ ਮੁਕੰਮਲ ਹੱਕ ਪ੍ਰਾਪਤੀ ਲਈ ਸਮੂਹ ਧਿਰਾਂ ਨੂੰ ਨਾਲ ਲੈ ਕੇ ਸੰਘਰਸ਼ ਕਰਨ ਦਾ ਵਾਅਦਾ ਕੀਤਾ ਹੈ। ਇਹ ਚੋਣ ਮਨੋਰਥ ਪੱਤਰ ਅੱਜ ਇਥੇ ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ, ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਮਨਮੋਹਨ ਸਿੰਘ ਸਠਿਆਲਾ ਨੇ ਜਾਰੀ ਕੀਤਾ। 12 ਸਫਿਆਂ ਦੇ ਕਿਤਾਬਚੇ ਦੇ ਰੂਪ ਵਿੱਚ ਜਾਰੀ ਕੀਤੇ ਪੱਤਰ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਸਿੱਖ ਪੰਥ ਅਤੇ ਸਮੂਹ ਧਿਰਾਂ ਦੀਆਂ ਧਾਰਮਿਕ, ਸਮਾਜਿਕ, ਰਾਜਸੀ, ਆਰਥਿਕ ਅਤੇ ਸਭਿਆਚਾਰਕ ਇਛਾਵਾਂ ਦੀ ਪੂਰਤੀ ਦਾ ਪ੍ਰਤੀਕ ਦੱਸਿਆ ਹੈ, ਜਿਸ ਦਾ ਮੁੱਖ ਮੰਤਵ ਗੁਰਮਤਿ ਅਨੁਸਾਰ ਅਨਪੜ੍ਹਤਾ ਤੇ ਜਾਤ ਪਾਤ ਦੇ ਵਿਤਕਰੇ ਨੂੰ ਖਤਮ ਕਰਨਾ ਹੈ। ਅਨੰਦਪੁਰ ਸਾਹਿਬ ਦੇ ਮਤੇ ਮੁਤਾਬਿਕ ਰਾਜ ਲਈ ਵਧੇਰੇ ਖੁਦਮੁਖਤਿਆਰੀ ਅਤੇ ਸੰਘੀ ਢਾਂਚਾ ਲਾਗੂ ਕਰਵਾਉਣ ਲਈ ਸ਼ਾਂਤਮਈ ਢੰਗ ਤਰੀਕੇ ਨਾਲ ਸੰਘਰਸ਼ ਕਰਨ ਦਾ ਵਾਅਦਾ ਕੀਤਾ ਹੈ। ਰਾਜਧਾਨੀ ਚੰਡੀਗੜ੍ਹ ਸਮੇਤ ਪੰਜਾਬੀ ਬੋਲਦੇ ਇਲਾਕੇ ਪੰਜਾਬ ਵਿੱਚ ਸ਼ਾਮਲ ਕਰਵਾਉਣ, ਸੂਬੇ ਦੇ ਹੈੱਡਵਰਕਸ ਦਾ ਕੰਟਰੋਲ ਕੇਂਦਰ ਕੋਲੋ ਵਾਪਸ ਲੈਣ, ਪੰਜਾਬ ਦੇ ਪਾਣੀਆਂ ਦਾ ਹੱਕ ਲੈਣ ਵਾਸਤੇ ਸਮੂਹ ਧਿਰਾਂ ਨੂੰ ਨਾਲ ਲੈ ਕੇ ਸੰਘਰਸ਼ ਕਰਨ ਦਾ ਵਾਅਦਾ ਕੀਤਾ ਹੈ। ਉਨ੍ਹਾਂ ਆਖਿਆ ਕਿ ਪੰਜਾਬੀਆਂ ਦੀਆਂ ਇਹ ਮੰਗਾਂ ਸ਼੍ਰੋਮਣੀ ਅਕਾਲੀ ਦਲ ਛੱਡ ਚੁੱਕਾ ਹੈ। ਇਸ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਵਾਉਣਾ, ਫਸਲੀ ਬੀਮੇ, ਸਬਸਿਡੀਆਂ ਜਾਰੀ ਰੱਖਣਾ ਅਤੇ ਖੇਤੀ ਲਈ ਮੁਫਤ ਟਿਉਬਵੈੱਲ ਬਿਜਲੀ ਤੇ ਮੁਫਤ ਨਹਿਰੀ ਪਾਣੀ ਮੁੱਹਈਆ ਕਰਨਾ, ਬੇਰੁਜ਼ਗਾਰੀ ਦੂਰ ਕਰਨਾ ਤੇ ਸਨਅਤਾਂ ਦੀ ਸਥਾਪਤੀ ਲਈ ਯਤਨ ਕਰਨ ਦਾ ਭਰੋਸਾ ਦਿਤਾ ਹੈ। ਬਰਗਾੜੀ ਤੇ ਬਹਿਬਲ ਕਲਾਂ ਕਾਂਡ ਦੇ ਕਸੂਰਵਾਰਾਂ ਨੂੰ ਸਜ਼ਾਵਾਂ ਦਿਵਾਉਣ, ਸ਼੍ਰੋਮਣੀ ਕਮੇਟੀ ਚੋਣਾਂ ਹਰ 5 ਸਾਲ ਮਗਰੋਂ ਕਰਵਾਉਣ ਨੂੰ ਯਕੀਨੀ ਬਣਾਉਣ ਅਤੇ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਬਣਾਉਣ ਲਈ ਯਤਨ ਕਰਨ ਸਮੇਤ ਵਿਦਿਆ ਦੇ ਖੇਤਰ ਵਿਚ ਵੱਡੇ ਸੁਧਾਰ ਕਰਨ ਲਈ ਨਵੀਂ ਵਿਦਿਅਕ ਨੀਤੀ ਲਿਆਉਣ ਦਾ ਵਾਅਦਾ ਸ਼ਾਮਲ ਹੈ। ਨਸ਼ਿਆਂ ਨੂੰ ਖ਼ਤਮ ਕਰਨਾ, ਸਿਹਤ ਸੇਵਾਵਾਂ ਦੇ ਖੇਤਰ ਵਿਚ ਵੱਡੇ ਸੁਧਾਰ ਕਰਦਿਆਂ ਗਰੀਬਾਂ ਲਈ ਮੁਫਤ ਇਲਾਜ ਤੇ ਮੁਫ਼ਤ ਦਵਾਈਆਂ ਦੀ ਸਹੂਲਤ ਨੂੰ ਯਕੀਨੀ ਬਣਾਉਣਾ ਸ਼ਾਮਲ ਹੈ। ਮੁਲਾਜ਼ਮਾਂ ਦੀ ਭਲਾਈ ਵਾਸਤੇ ਠੇਕਾ ਭਰਤੀ ਸਿਸਟਮ ਨੂੰ ਖ਼ਤਮ ਕਰਨਾ ਅਤੇ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਲਾਗੂ ਕਰਨਾ, ਪ੍ਰਦੂਸ਼ਣ ਨੂੰ ਰੋਕਣ ਅਤੇ ਜ਼ਮੀਨ ਹੇਠਲੇ ਪਾਣੀ ਨੂੰ ਹੋਰਾਂ ਹੇਠਾਂ ਜਾਣ ਤੋਂ ਰੋਕਣ ਦੇ ਯਤਨ ਕਰਨ ਸਮੇਤ ਕੁਲ 22 ਵਾਅਦੇ ਸ਼ਾਮਲ ਹਨ।


Comments Off on ਪੰਜਾਬ ਦੇ ਲੋਕ ਮੁੱਦੇ ਲੈ ਕੇ ਚੋਣਾਂ ’ਚ ਕੁੱਦਿਆ ਟਕਸਾਲੀ ਦਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.