1975 ਦੀ ਐਮਰਜੈਂਸੀ : ਜੇਲ੍ਹ ਯਾਤਰਾ ਦੀਆਂ ਯਾਦਾਂ !    ਪਾਵਰਕਾਮ: ਫ਼ੈਸਲੇ ਤੇ ਪ੍ਰਭਾਵ !    ਭਾਰਤੀ ਸਮਾਜ ਅਤੇ ਔਰਤ !    ਡਰਾਈਵਰ ਦਾ ਕਮਿਊਨਿਜ਼ਮ !    ਫੀਫਾ ਮਹਿਲਾ ਵਿਸ਼ਵ ਕੱਪ: ਬ੍ਰਾਜ਼ੀਲ ਤੇ ਇੰਗਲੈਂਡ ਕੁਆਰਟਰਜ਼ ’ਚ !    ਸੁਖਬੀਰ ਬਾਦਲ ਨੇ ਫਿਰੋਜ਼ਪੁਰ ਪੀਜੀਆਈ ਬਾਰੇ ਕੇਂਦਰ ਨੂੰ ਪੱਤਰ ਲਿਖਿਆ !    ਭਾਜਪਾ ਦੀ ਜੰਮੂ-ਕਸ਼ਮੀਰ ਇਕਾਈ ਵੱਲੋਂ ਹੁਰੀਅਤ ਨਾਲ ਗੱਲਬਾਤ ਦਾ ਵਿਰੋਧ !    ਮੈਡੀਕਲ ਸਮੂਹਾਂ ਵੱਲੋਂ ਵਾਤਾਵਰਨ ਤਬਦੀਲੀ ‘ਸਿਹਤ ਐਮਰਜੈਂਸੀ’ ਕਰਾਰ !    ਪੰਚਾਇਤ ਮੀਟਿੰਗ ’ਚ ਹੋਏ ਝਗੜੇ ਦੌਰਾਨ ਦੋ ਦੀ ਮੌਤ !    ਮੈਰਿਟ ’ਚ ਆਉਣ ਵਾਲਿਆਂ ਨੂੰ ਮਿਲਣਗੇ ਲੈਪਟਾਪ !    

ਫਫੜੇ ਭਾਈਕੇ ਦੇ ਨੌਜਵਾਨ ਦੀ ਗੁੰਮਸ਼ੁਦਗੀ ਦਾ ਮਾਮਲਾ ਭਖਿਆ

Posted On May - 15 - 2019

ਧਰਨੇ ਨੂੰ ਸੰਬੋਧਨ ਕਰਦੇ ਹੋਏ ਸਰਪੰਚ ਇਕਬਾਲ ਸਿੰਘ।

ਐਨ.ਪੀ.ਸਿੰਘ
ਬੁਢਲਾਡਾ, 14 ਮਈ
ਇੱਥੇ ਅੱਜ ਪਿੰਡ ਫਫੜੇ ਦੇ ਸੈਂਕੜੇ ਲੋਕਾਂ ਅਤੇ ਜਮਹੂਰੀ ਕਿਸਾਨ ਸਭਾ ਤੇ ਪੰਜਾਬ ਕਿਸਾਨ ਯੂਨੀਅਨ ਦੇ ਵਰਕਰਾਂ ਨੇ ਸ਼ਹਿਰ ਦੀ ਕਾਲਜ ਰੋਡ ’ਤੇ ਜਾਮ ਲਾਇਆ ਤੇ ਥਾਣਾ ਸਦਰ ਅੱਗੇ ਧਰਨਾ ਦਿੱਤਾ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਪਿਛਲੇ 18 ਦਿਨਾਂ ਤੋਂ ਪਿੰਡ ਫਫੜੇ ਭਾਈਕੇ ਦੇ ਨੌਜਵਾਨ ਗੁਰਮੀਤ ਸਿੰਘ ਦੀ ਗੁੰਮਸ਼ੁਦਗੀ ਭੇਤ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੂੰ ਅਗਲੇ ਦਿਨ ਹੀ ਨੌਜਵਾਨ ਦੀ ਗੁੰਮਸ਼ੁਦਗੀ ਦੀ ਸ਼ਿਕਾਇਤ ਦੇ ਦਿੱਤੀ ਗਈ ਸੀ ਪਰ ਬੁਢਲਾਡਾ ਪੁਲੀਸ ਅਤੇ ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਇਸ ਮਾਮਲੇ ਉੱਤੇ ਮਿੱਟੀ ਪਾਉਣ ਦੀ ਕੋਸ਼ਿਸ਼ ਵਿੱਚ ਹੈ। ਪਿੰਡ ਦੇ ਸਰਪੰਚ ਇਕਬਾਲ ਸਿੰਘ ਦਾ ਕਹਿਣਾ ਸੀ ਕਿ ਗੁਰਮੀਤ ਸਿੰਘ ਦੀ ਗੁੰਮਸ਼ੁਦਗੀ ਸਬੰਧੀ ਗ੍ਰਾਮ ਪੰਚਾਇਤ ਵੱਲੋਂ ਵਾਰ ਵਾਰ ਪੁਲੀਸ ਨਾਲ ਸੰਪਰਕ ਕਰਨ ’ਤੇ ਵੀ ਪੁਲੀਸ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕਰ ਰਹੀ।
ਉਨ੍ਹਾਂ ਦੱਸਿਆ ਕਿ ਗੁਰਮੀਤ ਸਿੰਘ ਦਾ ਪਰਿਵਾਰ ਅਤੇ ਗ੍ਰਾਮ ਪੰਚਾਇਤ ਇਸ ਮਾਮਲੇ ਵਿੱਚ ਸਹਿਯੋਗ ਦੇਣ ਜਾਂ ਤਾਲਮੇਲ ਬਣਾਉਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦਾ ਬਹਾਨਾ ਬਣਾ ਕੇ ਪੁਲੀਸ ਟਾਲ ਮਟੋਲ ਕਰ ਰਹੀ ਹੈ। ਕਿਸਾਨ ਯੂਨੀਅਨ ਦੇ ਆਗੂ ਬਹਾਦਰ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇ ਪੁਲੀਸ ਨੇ ਅੱਜ ਸ਼ਾਮ ਤਕ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਥਾਣੇ ਦਾ ਘਿਰਾਓ ਕਰਨਗੇ। ਹੋਰਨਾਂ ਤੋਂ ਇਲਾਵਾ ਧਰਨੇ ਨੂੰ ਕਾਮਰੇਡ ਸੀਤਾ ਰਾਮ ਸ਼ਰਮਾ, ਕਾਮਰੇਡ ਜਸਵੰਤ ਸਿੰਘ ਬੀਰੋਕੇ, ਬਲਤੇਜ ਸਿੰਘ ਫਫੜੇ, ਪੰਚ ਸੁਖਚੈਨ ਸਿੰਘ, ਪੰਚ ਜੰਟਾ ਸਿੰਘ, ਪੰਚ ਜਸਵਿੰਦਰ ਸਿੰਘ ਆਦਿ ਨੇ ਸੰਬੋਧਨ ਕੀਤਾ।


Comments Off on ਫਫੜੇ ਭਾਈਕੇ ਦੇ ਨੌਜਵਾਨ ਦੀ ਗੁੰਮਸ਼ੁਦਗੀ ਦਾ ਮਾਮਲਾ ਭਖਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.