1975 ਦੀ ਐਮਰਜੈਂਸੀ : ਜੇਲ੍ਹ ਯਾਤਰਾ ਦੀਆਂ ਯਾਦਾਂ !    ਪਾਵਰਕਾਮ: ਫ਼ੈਸਲੇ ਤੇ ਪ੍ਰਭਾਵ !    ਭਾਰਤੀ ਸਮਾਜ ਅਤੇ ਔਰਤ !    ਡਰਾਈਵਰ ਦਾ ਕਮਿਊਨਿਜ਼ਮ !    ਫੀਫਾ ਮਹਿਲਾ ਵਿਸ਼ਵ ਕੱਪ: ਬ੍ਰਾਜ਼ੀਲ ਤੇ ਇੰਗਲੈਂਡ ਕੁਆਰਟਰਜ਼ ’ਚ !    ਸੁਖਬੀਰ ਬਾਦਲ ਨੇ ਫਿਰੋਜ਼ਪੁਰ ਪੀਜੀਆਈ ਬਾਰੇ ਕੇਂਦਰ ਨੂੰ ਪੱਤਰ ਲਿਖਿਆ !    ਭਾਜਪਾ ਦੀ ਜੰਮੂ-ਕਸ਼ਮੀਰ ਇਕਾਈ ਵੱਲੋਂ ਹੁਰੀਅਤ ਨਾਲ ਗੱਲਬਾਤ ਦਾ ਵਿਰੋਧ !    ਮੈਡੀਕਲ ਸਮੂਹਾਂ ਵੱਲੋਂ ਵਾਤਾਵਰਨ ਤਬਦੀਲੀ ‘ਸਿਹਤ ਐਮਰਜੈਂਸੀ’ ਕਰਾਰ !    ਪੰਚਾਇਤ ਮੀਟਿੰਗ ’ਚ ਹੋਏ ਝਗੜੇ ਦੌਰਾਨ ਦੋ ਦੀ ਮੌਤ !    ਮੈਰਿਟ ’ਚ ਆਉਣ ਵਾਲਿਆਂ ਨੂੰ ਮਿਲਣਗੇ ਲੈਪਟਾਪ !    

ਫਿਰੋਜ਼ਪੁਰ: ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝ ਰਹੇ ਨੇ ਲੋਕ

Posted On May - 15 - 2019

ਸੰਜੀਵ ਹਾਂਡਾ
ਫ਼ਿਰੋਜ਼ਪੁਰ, 14 ਮਈ
ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੀ ਚੋਣ ਕਾਂਗਰਸ ਅਤੇ ਅਕਾਲੀਆਂ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ। ਸਮੂਹ ਉਮੀਦਵਾਰ ਵੋਟਰਾਂ ਨੂੰ ਆਪਣੇ ਪੱਖ ਵਿਚ ਭੁਗਤਾਉਣ ਲਈ ਪੂਰੀ ਵਾਹ ਲਾ ਰਹੇ ਹਨ।

ਇੰਟਰਵਿਊ ਵਾਸਤੇ ਘੁਬਾਇਆ ਵੱਲੋਂ ਨਾਂਹ-ਪੱਖੀ ਹੁੰਗਾਰਾ

ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਬਾਦਲ ਦੇ ਮੁਕਾਬਲੇ ਚੋਣ ਲੜ ਰਹੇ ਹਨ। ‘ਪੰਜਾਬੀ ਟ੍ਰਿਬਿਊਨ’ ਵੱਲੋਂ ਸ਼ੇਰ ਸਿੰਘ ਘੁਬਾਇਆ ਦੀ ਇੰਟਰਵਿਊ ਲੈਣ ਲਈ ਹਰ ਸੰਭਵ ਯਤਨ ਕੀਤਾ ਗਿਆ। ਉਨ੍ਹਾਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਲਿਖਤੀ ਸਵਾਲ ਵੀ ਭੇਜੇ ਗਏ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਚੋਣਾਂ ਵਿਚ ਰੁੱਝੇ ਹੋਣ ਦੀ ਗੱਲ ਆਖ ਕੇ ਸਵਾਲਾਂ ਦਾ ਜਵਾਬ ਨਹੀਂ ਦਿੱਤਾ। ਇਸ ਕਾਰਨ ਉਨ੍ਹਾਂ ਦੀ ਇੰਟਰਵਿਊ ਪ੍ਰਕਾਸ਼ਿਤ ਨਹੀਂ ਕੀਤੀ ਜਾ ਰਹੀ।

ਕਾਂਗਰਸ ਦੇ ਖਰੀਦੇ ਹੋਏ ਲੋਕ ਬੇਅਦਬੀ ਕਾਂਡ ਨੂੰ ਮੁੱਦਾ ਬਣਾ ਰਹੇ ਹਨ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੇ 56 ਸਾਲਾ ਸੁਖਬੀਰ ਬਾਦਲ ਨੂੰ ਉਮੀਦਵਾਰ ਬਣਾਇਆ ਹੈ। ਉਨ੍ਹਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਗ੍ਰੈਜੂਏਸ਼ਨ ਤੇ ਐੱਮਏ ਅਤੇ ਸਾਲ 1987 ਵਿੱਚ ਕੈਲੀਫ਼ੋਰਨੀਆ ਤੋਂ ਐੱਮਬੀਏ ਕੀਤੀ। ਉਹ ਵਾਜਪਾਈ ਸਰਕਾਰ ਵੇਲੇ ਕੇਂਦਰੀ ਰਾਜ ਮੰਤਰੀ ਵੀ ਰਹੇ। ਉਹ 2001 ਵਿੱਚ ਰਾਜ ਸਭਾ ਮੈਂਬਰ ਵੀ ਚੁਣੇ ਜਾ ਚੁੱਕੇ ਹਨ। ਉਹ ਜਲਾਲਾਬਾਦ ਤੋਂ ਤਿੰਨ ਵਾਰ ਵਿਧਾਇਕ ਰਹੇ ਹਨ ਅਤੇ ਪਿਛਲੀ ਸਰਕਾਰ ਵੇਲੇ ਉਪ ਮੁੱਖ ਮੰਤਰੀ ਵੀ ਰਹੇ।
ਪ੍ਰਸ਼ਨ: ਤੁਹਾਡੀ ਪਾਰਟੀ ਕਿਸ ਮੁੱਦੇ ’ਤੇ ਚੋੜਾਂ ਲੜੇਗੀ?
ਉੱਤਰ: ‘ਅਸੀਂ ਲੋਕਾਂ ਨੂੰ ਦੱਸ ਰਹੇ ਹਾਂ ਕਿ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਦੇ ਜਿੰਨੇ ਵੀ ਕੰਮ ਸ਼ੁਰੂ ਕੀਤੇ ਹਨ, ਉਹ ਕਾਂਗਰਸ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਬੰਦ ਕਰ ਦਿੱਤੇ।’ ਇਹ ਚੋਣਾਂ ਵਿਕਾਸ ਬਨਾਮ ਵਿਨਾਸ਼ ਦੇ ਮੁੱਦੇ ’ਤੇ ਲੜੀਆਂ ਜਾਣਗੀਆਂ।
ਪ੍ਰਸ਼ਨ: ਬੇਅਦਬੀ ਕਾਂਡ ਲਈ ਤੁਹਾਨੂੰ ਕਸੂਰਵਾਰ ਠਹਿਰਾਇਆ ਜਾ ਰਿਹਾ ਹੈ?
ਉੱਤਰ: ‘ਸਾਡੇ ਉਪਰ ਲਾਏ ਜਾ ਰਹੇ ਦੋਸ਼ ਬੇਬੁਨਿਆਦ ਤੇ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਹਨ। ਕਾਂਗਰਸ ਦੇ ਖਰੀਦੇ ਹੋਏ ਲੋਕ ਇਸ ਨੂੰ ਮੁੱਦਾ ਬਣਾ ਰਹੇ ਹਨ, ਪਰ ਲੋਕ ਇਸ ਚਾਲ ਨੂੰ ਭਲੀ-ਭਾਂਤ ਸਮਝ ਚੁੱਕੇ ਹਨ।’
ਪ੍ਰਸ਼ਨ: ਪੰਜਾਬ ਦੇ ਲੋਕ ਕੈਪਟਨ ਸਰਕਾਰ ਤੇ ਨਰਿੰਦਰ ਮੋਦੀ ਤੋਂ ਖੁਸ਼ ਨਹੀਂ ਹਨ। ਤੁਹਾਡੀ ਕੀ ਰਾਏ ਹੈ?
ਉੱਤਰ: ਨਰਿੰਦਰ ਮੋਦੀ ਨੂੰ ਸੱਤਾ ਵਿੱਚ ਆਏ ਅਜੇ ਪੰਜ ਸਾਲ ਹੋਏ ਹਨ। ਉਨ੍ਹਾਂ ਵਪਾਰੀਆਂ, ਕਿਸਾਨਾਂ, ਮੁਲਾਜ਼ਮਾਂ ਅਤੇ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਲਈ ਪਾਰਦਰਸ਼ੀ ਢੰਗ ਨਾਲ ਯੋਜਨਾਵਾਂ ਲਾਗੂ ਕੀਤੀਆਂ ਹਨ, ਜਿਨ੍ਹਾਂ ਦਾ ਹਰ ਵਰਗ ਦੇ ਲੋਕਾਂ ਨੂੰ ਫ਼ਾਇਦਾ ਮਿਲ ਰਿਹਾ ਹੈ। ਦੂਜੇ ਪਾਸੇ ਸੂਬੇ ਦੀ ਕੈਪਟਨ ਸਰਕਾਰ ਦੀਆਂ ਵਿਨਾਸ਼ਕਾਰੀ ਨੀਤੀਆਂ ਤੋਂ ਹਰ ਵਰਗ ਔਖਾ ਹੈ ਤੇ ਸੂਬੇ ਦਾ ਦਿਵਾਲਾ ਨਿਕਲ ਚੁੱਕਾ ਹੈ।
ਪ੍ਰਸ਼ਨ: ਤੁਹਾਡੀ ਪਾਰਟੀ ਦੇ ਬਾਗੀ ਆਗੂ ਤੁਹਾਡੇ ਖ਼ਿਲਾਫ਼ ਪ੍ਰਚਾਰ ਕਰ ਰਹੇ ਹਨ। ਇਸ ਦਾ ਕਿੰਨਾ ਅਸਰ ਹੋਵੇਗਾ?
ਉੱਤਰ: ‘ਤੁਸੀਂ ਦੇਖ ਹੀ ਰਹੇ ਹੋ ਕਿ ਕੋਈ ਅਸਰ ਨਹੀਂ ਪੈ ਰਿਹਾ। ਪਾਰਟੀ ਤੋਂ ਵੱਡਾ ਕੋਈ ਨਹੀਂ ਹੁੰਦਾ ਤੇ ਨਾ ਹੀ ਜਨਤਾ ਅਜਿਹੇ ਲੋਕਾਂ ਨੂੰ ਮੂੰਹ ਲਾਂਉਂਦੀ ਹੈ।’
ਪ੍ਰਸ਼ਨ: ਪੰਜਾਬ ਵਿੱਚ ਨਸ਼ੇ ਦੇ ਰੁਝਾਨ ਲਈ ਕਿਸ ਨੂੰ ਜ਼ਿੰਮੇਵਾਰ ਮੰਨਦੇ ਹੋ?
ਉੱਤਰ: ਇਸ ਦਾ ਜਵਾਬ ਕੈਪਟਨ ਅਮਰਿੰਦਰ ਸਿੰਘ ਦੇਣ, ਜਿਨ੍ਹਾਂ ਨੇ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਸਹੁੰ ਖਾਧੀ ਸੀ ਕਿ ਚਾਰ ਹਫ਼ਤਿਆਂ ਵਿੱਚ ਨਸ਼ਾ ਬੰਦ ਕਰ ਦਿਆਂਗੇ।
ਪ੍ਰਸ਼ਨ: ਫ਼ਿਰੋਜ਼ਪੁਰ ਸੰਸਦੀ ਹਲਕੇ ’ਚ ਘੁਬਾਇਆ ਹੁਣ ਇਸ ਵੋਟ ਬੈਂਕ ਦਾ ਫ਼ਾਇਦਾ ਲੈਂਦੇ ਆ ਰਹੇ ਹਨ। ਤੁਸੀਂ ਕੀ ਕਹਿਣਾ ਚਾਹੁੰਦੇ ਹੋ?
ਉੱਤਰ: ਘੁਬਾਇਆ ਪਰਿਵਾਰ ਨੇ ਆਪਣੀ ਬਿਰਾਦਰੀ ਦੇ ਲੋਕਾਂ ਨੂੰ ਗੁੰਮਰਾਹ ਕਰ ਕੇ ਉਨ੍ਹਾਂ ਦੇ ਵੋਟ ਬੈਂਕ ਦਾ ਲਾਹਾ ਲਿਆ ਤੇ ਆਪਣਾ ਭਲਾ ਕੀਤਾ, ਜਿਸ ਨੂੰ ਬਿਰਾਦਰੀ ਦੇ ਲੋਕ ਹੁਣ ਸਮਝ ਚੁੱਕੇ ਹਨ ਤੇ ਘੁਬਾਇਆ ਪਰਿਵਾਰ ਤੋਂ ਪਾਸਾ ਵੱਟ ਗਏ ਹਨ। ‘ਸਾਡੀ ਸਰਕਾਰ ਨੇ ਹੀ ਰਾਏ ਸਿੱਖ ਬਿਰਾਦਰੀ ਦੇ ਵਿਕਾਸ ਲਈ ਬੋਰਡ ਦਾ ਗਠਨ ਕੀਤਾ ਸੀ।’
ਪ੍ਰਸ਼ਨ: ਪੰਜਾਬ ਦੇ ਸਰਹੱਦੀ ਇਲਾਕੇ ਦੇ ਲੋਕ ਅੱਜ ਵੀ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ, ਕਿਉਂ ?
ਉੱਤਰ: ਸਰਹੱਦੀ ਇਲਾਕਿਆਂ ਵਿੱਚ ਜੋ ਵਿਕਾਸ ਹੋਇਆ ਹੈ, ਉਹ ਅਕਾਲੀ ਭਾਜਪਾ ਸਰਕਾਰ ਦੀ ਹੀ ਦੇਣ ਹੈ। ‘ਅੱਗੋਂ ਵਾਅਦਾ ਕਰਦੇ ਹਾਂ, ਰਹਿੰਦੇ ਕੰਮ ਪਹਿਲ ਦੇ ਆਧਾਰ ’ਤੇ ਨੇਪਰੇ ਚਾੜ੍ਹੇ ਜਾਣਗੇ।
ਪ੍ਰਸ਼ਨ: ਫ਼ਿਰੋਜ਼ਪੁਰ ਦੇ ਲੋਕਾਂ ਲਈ ਕੀ ਕਰੋਗੇ?
ਉੱਤਰ: ਇਥੇ ਉੱਚ ਪੱਧਰ ਦੇ ਵਿੱਦਿਅਕ ਅਦਾਰੇ ਤੇ ਹਸਪਤਾਲ ਲਿਆਂਦੇ ਜਾਣਗੇ। ਇਲਾਕੇ ’ਚ ਵੱਡੇ ਸਰਕਾਰੀ ਉਦਯੋਗ ਸਥਾਪਤ ਕਰਕੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।


Comments Off on ਫਿਰੋਜ਼ਪੁਰ: ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝ ਰਹੇ ਨੇ ਲੋਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.