1975 ਦੀ ਐਮਰਜੈਂਸੀ : ਜੇਲ੍ਹ ਯਾਤਰਾ ਦੀਆਂ ਯਾਦਾਂ !    ਪਾਵਰਕਾਮ: ਫ਼ੈਸਲੇ ਤੇ ਪ੍ਰਭਾਵ !    ਭਾਰਤੀ ਸਮਾਜ ਅਤੇ ਔਰਤ !    ਡਰਾਈਵਰ ਦਾ ਕਮਿਊਨਿਜ਼ਮ !    ਫੀਫਾ ਮਹਿਲਾ ਵਿਸ਼ਵ ਕੱਪ: ਬ੍ਰਾਜ਼ੀਲ ਤੇ ਇੰਗਲੈਂਡ ਕੁਆਰਟਰਜ਼ ’ਚ !    ਸੁਖਬੀਰ ਬਾਦਲ ਨੇ ਫਿਰੋਜ਼ਪੁਰ ਪੀਜੀਆਈ ਬਾਰੇ ਕੇਂਦਰ ਨੂੰ ਪੱਤਰ ਲਿਖਿਆ !    ਭਾਜਪਾ ਦੀ ਜੰਮੂ-ਕਸ਼ਮੀਰ ਇਕਾਈ ਵੱਲੋਂ ਹੁਰੀਅਤ ਨਾਲ ਗੱਲਬਾਤ ਦਾ ਵਿਰੋਧ !    ਮੈਡੀਕਲ ਸਮੂਹਾਂ ਵੱਲੋਂ ਵਾਤਾਵਰਨ ਤਬਦੀਲੀ ‘ਸਿਹਤ ਐਮਰਜੈਂਸੀ’ ਕਰਾਰ !    ਪੰਚਾਇਤ ਮੀਟਿੰਗ ’ਚ ਹੋਏ ਝਗੜੇ ਦੌਰਾਨ ਦੋ ਦੀ ਮੌਤ !    ਮੈਰਿਟ ’ਚ ਆਉਣ ਵਾਲਿਆਂ ਨੂੰ ਮਿਲਣਗੇ ਲੈਪਟਾਪ !    

ਬੀਬੀ ਬਾਦਲ ਨੇ ਪ੍ਰਿਯੰਕਾ ਗਾਂਧੀ ਨੂੰ ਲਲਕਾਰਿਆ

Posted On May - 15 - 2019

ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਬੀਬੀ ਬਾਦਲ।

ਹਰਦੀਪ ਸਿੰਘ ਜਟਾਣਾ
ਮਾਨਸਾ, 14 ਮਈ
ਗਾਂਧੀ ਪਰਿਵਾਰ ਨੇ ਸਭ ਤੋਂ ਵੱਡੀ ਬੇਅਦਬੀ ਸਮੁੱਚੀ ਮਨੁੱਖਤਾ ਦੇ ਸਾਂਝੇ ਦਰਬਾਰ ਸਾਹਿਬ ਉੱਪਰ ਤੋਪਾਂ ਅਤੇ ਟੈਂਕਾਂ ਨਾਲ ਹਮਲੇ ਕਰ ਕੇ ਕੀਤੀ ਸੀ। ਇਸ ਕਾਰਵਾਈ ਵਿੱਚ ਹਜ਼ਾਰਾਂ ਸ਼ਰਧਾਲੂ ਸ਼ਹੀਦ ਹੋਏ ਸਨ ਤੇ ਸੈਂਕੜਿਆਂ ਦੀ ਗਿਣਤੀ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਗੋਲੀਆਂ ਦੇ ਨਿਸ਼ਾਨੇ ਬਣਾ ਕੇ ਬੇਅਦਬੀਆਂ ਕੀਤੀਆਂ ਗਈ। ਪਰ ਅੱਜ ਵੋਟਾਂ ਬਟੋਰਨ ਲਈ ਉਹੀ ਦੋਸ਼ੀ ਅਕਾਲੀ ਦਲ ਦੀ ਸਾਖ ਡੇਗਣ ਲਈ ਪੰਜਾਬ ’ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਅਕਾਲੀ ਦਲ ਨਾਲ ਜੋੜ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਨੂੰ ਲਲਕਾਰਿਆ। ਬੀਬੀ ਬਾਦਲ ਨੇ ਪਿੰਡ ਤਾਮਕੋਟ, ਰੱਲਾ, ਮਾਖਾ, ਅਨੂਪਗੜ੍ਹ ਆਦਿ ਵਿੱਚ ਜੁੜੇ ਇਕੱਠਾਂ ਨੂੰ ਸੰਬੋਧਨ ਕੀਤਾ। ਜਦੋਂ ਬੀਬੀ ਬਾਦਲ ਮਾਨਸਾ ਜ਼ਿਲ੍ਹੇ ਦੇ ਪਿੰਡਾਂ ’ਚ ਵੋਟਾ ਮੰਗ ਰਹੇ ਸਨ ਤਾਂ ਬੀਬੀ ਪ੍ਰਿਯੰਕਾ ਗਾਂਧੀ ਬਠਿੰਡਾ ਵਿੱਚ ਅਕਾਲੀ ਦਲ ਅਤੇ ਭਾਜਪਾ ਨੂੰ ਰਗੜੇ ਲਾ ਰਹੇ ਸਨ। ਬੀਬੀ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਅਤੇ ਇਸ ਦੀਆਂ ਸਿਆਸੀ ਬੀ ਟੀਮਾਂ ਦਾ ਇੱਕੋ ਇਕ ਨਿਸ਼ਾਨਾ ਬਠਿੰਡਾ ਲੋਕ ਸਭਾ ਹਲਕੇ ਤੋਂ ਗੱਪੀ ਰਾਜੇ ਵੜਿੰਗ ਨੂੰ ਜਿਤਾਉਣਾ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਮਾਤਮਾ ਅਤੇ ਤੁਹਾਡੀ ਕ੍ਰਿਪਾ ਨਾਲ ਪਾਰਲੀਮੈਂਟ ਵਿੱਚ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਮੁਲਾਜ਼ਮਾਂ ਦੇ ਮੁੱਦੇ ਦਲੇਰੀ ਨਾਲ ਉਠਾਉਂਦੇ ਰਹੇ ਹਨ।

ਬੀਬੀ ਬਾਦਲ ਦੀ ਸ਼ਿਕਾਇਤ ਬਾਅਦ ਬਠਿੰਡਾ ਵਿੱਚ ਕੇਂਦਰੀ ਸੁਰੱਖਿਆ ਬਲ ਤਾਇਨਾਤ

ਮਾਨਸਾ ਬੱਸ ਅੱਡੇ ’ਤੇ ਨੀਮ ਫੌਜੀ ਦਸਤੇ ਚੈਕਿੰਗ ਕਰਦੇ ਹੋਏ। -ਫੋਟੋ: ਸੁਰੇਸ਼

ਮਾਨਸਾ (ਪੱਤਰ ਪ੍ਰੇਰਕ): ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮੁੱਖ ਚੋਣ ਕਮਿਸ਼ਨਰ ਤੋਂ ਬਠਿੰਡਾ ਲੋਕ ਸਭਾ ਹਲਕੇ ਵਿੱਚ ਨਿਰਪੱਖ ਚੋਣਾਂ ਕਰਵਾਉਣ ਲਈ ਨੀਮ ਫੌਜੀ ਦਸਤੇ ਤਾਇਨਾਤ ਕਰਨ ਦੀ ਕੀਤੀ ਮੰਗ ਤੋਂ ਬਾਅਦ ਹੁਣ ਇਸ ਖੇਤਰ ਵਿਚ ਸੁਰੱਖਿਆ ਬਲਾਂ ਦੇ ਜਵਾਨ ਪੁੱਜਣੇ ਆਰੰਭ ਹੋ ਗਏ ਹਨ। ਜਾਣਕਾਰੀ ਅਨੁਸਾਰ ਬਠਿੰਡਾ ਦੀ ਵੀ.ਆਈ.ਪੀ ਲੋਕ ਸਭਾ ਸੀਟ ਉਪਰ ਦੋਹਾਂ ਧਿਰਾਂ ਵਿਚਕਾਰ ਫਸਵੇਂ ਮੁਕਾਬਲੇ ਤੋਂ ਬਾਅਦ ਹੁਣ ਉਥੇ ਪੋਲਿੰਗ ਸਟੇਸ਼ਨਾਂ ਉਪਰ ਕੇਂਦਰੀ ਸੁਰੱਖਿਆ ਬਲਾਂ ਦੀਆਂ ਕੰਪਨੀਆਂ ਨੂੰ ਤਾਇਨਾਤ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਥੇ ਸੱਤ ਕੰਪਨੀਆਂ ਦੇ 675 ਜਵਾਨਾਂ ਦੇ ਨਾਲ ਪੰਜਾਬ ਪੁਲੀਸ ਦੇ ਲਗਪਗ 2000 ਜਵਾਨ ਇਕੱਲੇ ਮਾਨਸਾ ਜ਼ਿਲ੍ਹੇ ਵਿਚ ਤਾਇਨਾਤ ਕੀਤੇ ਜਾ ਰਹੇ ਹਨ। ਚੋਣ ਕਮਿਸ਼ਨਰ ਨੇ ਜ਼ਿਲ੍ਹੇ ਵਿਚਲੇ ਅਤਿ ਨਾਜ਼ੁਕ ਕਰਾਰ ਦਿੱਤੇ ਗਏ ਪੋਲਿੰਗ ਸਟੇਸ਼ਨਾਂ ਦੇ ਵੇਰਵਿਆਂ ਤੋਂ ਸੁਰੱਖਿਆ ਬਲਾਂ ਨੂੰ ਜਾਣੂ ਕਰਵਾ ਦਿੱਤਾ ਹੈ। ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਪੁਲੀਸ ਗਸ਼ਤ ਤੇਜ਼ ਕਰ ਦਿੱਤੀ ਗਈ ਹੈ। ਅਤਿ ਨਾਜ਼ੁਕ ਪੋਲਿੰਗ ਸਟੇਸ਼ਨਾਂ ਨੇੜੇ ਵੱਖਰੇ ਤੌਰ ‘ਤੇ ਸਖ਼ਤ ਨਾਕਾਬੰਦੀ ਕੀਤੀ ਜਾਵੇਗੀ।


Comments Off on ਬੀਬੀ ਬਾਦਲ ਨੇ ਪ੍ਰਿਯੰਕਾ ਗਾਂਧੀ ਨੂੰ ਲਲਕਾਰਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.