1975 ਦੀ ਐਮਰਜੈਂਸੀ : ਜੇਲ੍ਹ ਯਾਤਰਾ ਦੀਆਂ ਯਾਦਾਂ !    ਪਾਵਰਕਾਮ: ਫ਼ੈਸਲੇ ਤੇ ਪ੍ਰਭਾਵ !    ਭਾਰਤੀ ਸਮਾਜ ਅਤੇ ਔਰਤ !    ਡਰਾਈਵਰ ਦਾ ਕਮਿਊਨਿਜ਼ਮ !    ਫੀਫਾ ਮਹਿਲਾ ਵਿਸ਼ਵ ਕੱਪ: ਬ੍ਰਾਜ਼ੀਲ ਤੇ ਇੰਗਲੈਂਡ ਕੁਆਰਟਰਜ਼ ’ਚ !    ਸੁਖਬੀਰ ਬਾਦਲ ਨੇ ਫਿਰੋਜ਼ਪੁਰ ਪੀਜੀਆਈ ਬਾਰੇ ਕੇਂਦਰ ਨੂੰ ਪੱਤਰ ਲਿਖਿਆ !    ਭਾਜਪਾ ਦੀ ਜੰਮੂ-ਕਸ਼ਮੀਰ ਇਕਾਈ ਵੱਲੋਂ ਹੁਰੀਅਤ ਨਾਲ ਗੱਲਬਾਤ ਦਾ ਵਿਰੋਧ !    ਮੈਡੀਕਲ ਸਮੂਹਾਂ ਵੱਲੋਂ ਵਾਤਾਵਰਨ ਤਬਦੀਲੀ ‘ਸਿਹਤ ਐਮਰਜੈਂਸੀ’ ਕਰਾਰ !    ਪੰਚਾਇਤ ਮੀਟਿੰਗ ’ਚ ਹੋਏ ਝਗੜੇ ਦੌਰਾਨ ਦੋ ਦੀ ਮੌਤ !    ਮੈਰਿਟ ’ਚ ਆਉਣ ਵਾਲਿਆਂ ਨੂੰ ਮਿਲਣਗੇ ਲੈਪਟਾਪ !    

ਭਾਜਪਾ ਰਾਜ ’ਚ ਔਰਤਾਂ ਦੀ ਸੁਰੱਖਿਆ ਦਾ ਘਾਣ ਹੋਇਆ: ਕਾਂਗਰਸ

Posted On May - 15 - 2019

ਨਵੀਂ ਦਿੱਲੀ, 14 ਮਈ
ਕਾਂਗਰਸ ਨੇ ਅੱਜ ਕਿਹਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਰਾਜ ਵਿੱਚ ਔਰਤਾਂ ਦੀ ਸੁਰੱਖਿਆ ਦਾ ਵਿਆਪਕ ਘਾਣ ਹੋਇਆ ਹੈ।ਇਸ ਲਈ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੀ ਯੋਗੀ ਆਦਿੱਤਿਆਨਾਥ ਸਰਕਾਰ ਦੇ ਔਰਤਾਂ ਪ੍ਰਤੀ ਗੈਰਸੰਜੀਦਾ ਵਤੀਰੇ ਨੂੰ ਜਿੰਮੇਵਾਰ ਠਹਿਰਾਇਆ ਹੈ। ਕਾਂਗਰਸ ਦੇ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਚੋਣ ਮੁਹਿੰਮ ਵਿੱਚ ਰੁੱਝੇ ਹੋਏ ਹਨ ਤੇ ਉਨ੍ਹਾਂ ਕੋਲ ਬੱਚਿਆਂ ਅਤੇ ਔਰਤਾਂ ਦੀ ਸੁਰੱਖਿਆ ਵੱਲ ਧਿਆਨ ਦੇਣ ਦਾ ਵੀ ਸਮਾਂ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਹ ਹਾਪੁੜ ਬਲਾਤਕਾਰ ਪੀੜਤ ਨੂੰ ਨਿਆਂ ਦੇਣ ਵਿਚ ਫੇਲ੍ਹ ਸਾਬਿਤ ਹੋਏ ਹਨ। ਉਨ੍ਹਾਂ ਕਿਹਾ ਕਿ ਔਰਤ ਨੂੰ 10,000 ਰੁਪਏ ਵਿੱਚ ਵੇਚ ਦਿੱਤਾ ਗਿਆ ਅਤੇ ਉਸ ਦੇ ਨਾਲ ਕਈ ਲੋਕਾਂ ਨੇ ਬਲਾਤਕਾਰ ਕੀਤਾ ਅਤੇ ਜਦੋਂ ਉੱਤਰ ਪ੍ਰਦੇਸ਼ ਦੀ ਪੁਲੀਸ ਨੇ ਉਸ ਦੀ ਸ਼ਿਕਾਇਤ ਵੀ ਨਾ ਲਿਖੀ ਤਾਂ ਉਸ ਨੇ ਖ਼ੁਦ ਨੂੰ ਅੱਗ ਲਾ ਲਈ।
ਪੀਟੀਆਈ

ਮੋਦੀ ਸਰਕਾਰ ਨੇ ਕੌਮੀ ਸੁਰੱਖਿਆ ਨਾਲ ਕੀਤਾ ਸਮਝੌਤਾ

ਨਵੀਂ ਦਿੱਲੀ: ਕਾਂਗਰਸ ਨੇ ਅੱਜ ਦੋਸ਼ ਲਾਇਆ ਹੈ ਕਿ ਮੋਦੀ ਸਰਕਾਰ ਨੇ ਕੌਮੀ ਸੁਰੱਖਿਆ ਨਾਲ ਸਮਝੌਤਾ ਕੀਤਾ ਹੈ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੰਨ ਲਿਆ ਹੈ ਕਿ ਵਿਤੀ ਸੰਜਮ ਵਰਤਣ ਕਾਰਨ ਰਾਫਾਲ ਲੜਾਕੂ ਜਹਾਜ਼ਾਂ ਦੀ ਖਰੀਦ ਗਿਣਤੀ ਘੱਟ ਕੀਤੀ ਹੈ।


Comments Off on ਭਾਜਪਾ ਰਾਜ ’ਚ ਔਰਤਾਂ ਦੀ ਸੁਰੱਖਿਆ ਦਾ ਘਾਣ ਹੋਇਆ: ਕਾਂਗਰਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.