1975 ਦੀ ਐਮਰਜੈਂਸੀ : ਜੇਲ੍ਹ ਯਾਤਰਾ ਦੀਆਂ ਯਾਦਾਂ !    ਪਾਵਰਕਾਮ: ਫ਼ੈਸਲੇ ਤੇ ਪ੍ਰਭਾਵ !    ਭਾਰਤੀ ਸਮਾਜ ਅਤੇ ਔਰਤ !    ਡਰਾਈਵਰ ਦਾ ਕਮਿਊਨਿਜ਼ਮ !    ਫੀਫਾ ਮਹਿਲਾ ਵਿਸ਼ਵ ਕੱਪ: ਬ੍ਰਾਜ਼ੀਲ ਤੇ ਇੰਗਲੈਂਡ ਕੁਆਰਟਰਜ਼ ’ਚ !    ਸੁਖਬੀਰ ਬਾਦਲ ਨੇ ਫਿਰੋਜ਼ਪੁਰ ਪੀਜੀਆਈ ਬਾਰੇ ਕੇਂਦਰ ਨੂੰ ਪੱਤਰ ਲਿਖਿਆ !    ਭਾਜਪਾ ਦੀ ਜੰਮੂ-ਕਸ਼ਮੀਰ ਇਕਾਈ ਵੱਲੋਂ ਹੁਰੀਅਤ ਨਾਲ ਗੱਲਬਾਤ ਦਾ ਵਿਰੋਧ !    ਮੈਡੀਕਲ ਸਮੂਹਾਂ ਵੱਲੋਂ ਵਾਤਾਵਰਨ ਤਬਦੀਲੀ ‘ਸਿਹਤ ਐਮਰਜੈਂਸੀ’ ਕਰਾਰ !    ਪੰਚਾਇਤ ਮੀਟਿੰਗ ’ਚ ਹੋਏ ਝਗੜੇ ਦੌਰਾਨ ਦੋ ਦੀ ਮੌਤ !    ਮੈਰਿਟ ’ਚ ਆਉਣ ਵਾਲਿਆਂ ਨੂੰ ਮਿਲਣਗੇ ਲੈਪਟਾਪ !    

ਮਮਤਾ ਦੀ ਤਸਵੀਰ: ਪ੍ਰਿਯੰਕਾ ਸ਼ਰਮਾ ਦੀ ਤੁਰੰਤ ਰਿਹਾਈ ਦਾ ਆਦੇਸ਼

Posted On May - 15 - 2019

ਨਵੀਂ ਦਿੱਲੀ, 14 ਮਈ
ਮੁੱਖ ਮੰਤਰੀ ਮਮਤਾ ਬੈਨਰਜੀ ਦੀ ਵਿਗਾੜੀ ਹੋਈ ਤਸਵੀਰ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਨ ਦੇ ਦੋਸ਼ ਹੇਠ 10 ਮਈ ਨੂੰ ਗ੍ਰਿਫ਼ਤਾਰ ਕੀਤੀ ਗਈ ਭਾਜਪਾ ਦੇ ਯੂਥ ਵਿੰਗ ਦੀ ਆਗੂ ਪ੍ਰਿਯੰਕਾ ਸ਼ਰਮਾ ਨੂੰ ਅੱਜ ਸੁਪਰੀਮ ਕੋਰਟ ਨੇ ਤੁਰੰਤ ਜ਼ਮਾਨਤ ’ਤੇ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ। ਅਦਾਲਤ ਨੇ ਸ਼ਰਮਾ ਨੂੰ ‘ਲਿਖਤੀ ਮੁਆਫ਼ੀ’ ਮੰਗਣ ਦਾ ਵੀ ਆਦੇਸ਼ ਦਿੱਤਾ ਹੈ। ਦੱਸਣਯੋਗ ਹੈ ਕਿ ਪੱਛਮੀ ਬੰਗਾਲ ਦੀ ਹੇਠਲੀ ਅਦਾਲਤ ਨੇ ਪ੍ਰਿਯੰਕਾ ਸ਼ਰਮਾ ਨੂੰ 14 ਦਿਨਾਂ ਦੀ ਜੁਡੀਸ਼ਲ ਹਿਰਾਸਤ ਵਿੱਚ ਭੇਜਿਆ ਸੀ। ਉੱਚ ਅਦਾਲਤ ਨੇ ਅੱਜ ਪ੍ਰਿਯੰਕਾ ਸ਼ਰਮਾ ਨੂੰ ਜੇਲ੍ਹ ਵਿਚੋਂ ਰਿਹਾਈ ਸਮੇਂ ‘ਲਿਖਤੀ ਮੁਆਫ਼ੀ’ ਮੰਗਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਬੋਲਣ ਦੀ ਆਜ਼ਾਦੀ ਦਾ ਅਧਿਕਾਰ ਉਸ ਵੇਲੇ ਖ਼ਤਮ ਹੋ ਜਾਂਦਾ ਹੈ ਜਦੋਂ ਕਈ ਸ਼ਖ਼ਸ ਕਿਸੇ ਹੋਰ ਦੇ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ। ਜਸਟਿਸ ਇੰਦਰਾ ਬੈਨਰਜੀ ਅਤੇ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਬੈਂਚ, ਜਿਸ ਨੇ ਪਹਿਲਾਂ ਕਿਹਾ ਕਿ ਪ੍ਰਿੰਯਕਾ ਸ਼ਰਮਾ ਦੀ ਮੁਆਫ਼ੀ ਉਸਦੀ ਜ਼ਮਾਨਤ ਦੀ ਸ਼ਰਤ ਹੋਵੇਗੀ, ਨੇ ਬਾਅਦ ਵਿੱਚ ਸਪੱਸ਼ਟ ਕੀਤਾ ਕਿ ਇਹ ਜ਼ਮਾਨਤ ਦੀ ਸ਼ਰਤ ਤਾਂ ਨਹੀਂ ਹੋਵੇਗੀ ਪਰ ਉਸ ਨੂੰ ਅਜਿਹੀ ਪੋਸਟ ਸ਼ੇਅਰ ਕਰਨ ਕਰਕੇ ਆਪਣੀ ਰਿਹਾਈ ਸਮੇਂ ਮੁਆਫ਼ੀ ਮੰਗਣੀ ਚਾਹੀਦੀ ਹੈ। ਅਦਾਲਤ ਨੇ ਪੱਛਮੀ ਬੰਗਾਲ ਸਰਕਾਰ ਤੋਂ ਵੀ ਸੋਸ਼ਲ ਮੀਡੀਆ ’ਤੇ ਮਜ਼ਾਕੀਆ ਪੋਸਟ ਸ਼ੇਅਰ ਕਰਨ ’ਤੇ ਕਿਸੇ ਸ਼ਖ਼ਸ ਨੂੰ ਗ੍ਰਿਫ਼ਤਾਰ ਕੀਤੇ ਜਾਣ ਸਬੰਧੀ ਜਵਾਬ ਮੰਗਿਆ ਹੈ। ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਇਸ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। -ਪੀਟੀਆਈ

ਮੁਆਫ਼ੀ ਦੇ ਆਦੇਸ਼ ਨਾਲ ਗਲਤ ਸੰਦੇਸ਼ ਜਾਵੇਗਾ: ਪੂਨਮ ਮਹਾਜਨ
ਨਵੀਂ ਦਿੱਲੀ: ਭਾਜਪਾ ਆਗੂ ਪੂਨਮ ਮਹਾਜਨ ਨੇ ਅੱਜ ਕਿਹਾ ਕਿ ਸੁਪਰੀਮ ਕੋਰਟ ਵਲੋਂ ਪ੍ਰਿੰਯਕਾ ਸ਼ਰਮਾ ਨੂੰ ਮੁਆਫ਼ੀ ਮੰਗਣ ਦੇ ਦਿੱਤੇ ਆਦੇਸ਼ ਨੂੰ ਪਾਰਟੀ ਦੇ ਯੂਥ ਵਿੰਗ ਵਲੋਂ ਚੁਣੌਤੀ ਦਿੱਤੀ ਜਾਵੇਗੀ। ਮਹਾਜਨ ਨੇ ਕਿਹਾ ਕਿ ਅਦਾਲਤ ਵਲੋਂ ਦਿੱਤੇ ਜ਼ਮਾਨਤ ’ਤੇ ਰਿਹਾਈ ਦੇ ਫ਼ੈਸਲੇ ਤੋਂ ਉਹ ਬਹੁਤ ਖ਼ੁਸ਼ ਹੈ ਅਤੇ ਅਦਾਲਤ ਦੀ ਧੰਨਵਾਦੀ ਹੈ ਪਰ ਮੁਆਫ਼ੀ ਮੰਗਣ ਦੇ ਆਦੇਸ਼ ਨਾਲ ਬੋਲਣ ਦੀ ਆਜ਼ਾਦੀ ਬਾਰੇ ਗਲਤ ਸੰਦੇਸ਼ ਜਾਵੇਗਾ। ਉਨ੍ਹਾਂ ਕਿਹਾ ਕਿ ਜੁਲਾਈ ਵਿੱਚ ਜਦੋਂ ਪਟੀਸ਼ਨ ’ਤੇ ਸੁਣਵਾਈ ਹੋਵੇਗੀ ਤਾਂ ਉਹ ਕੇਸ ਲੜਨਗੇ ਕਿਉਂਕਿ ਇਹ ਵੱਡਾ ਮੁੱਦਾ ਹੈ।


Comments Off on ਮਮਤਾ ਦੀ ਤਸਵੀਰ: ਪ੍ਰਿਯੰਕਾ ਸ਼ਰਮਾ ਦੀ ਤੁਰੰਤ ਰਿਹਾਈ ਦਾ ਆਦੇਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.