ਜਾਨ੍ਹਵੀ ਕਪੂਰ ਨੇ ਆਪਣੀ ਮਾਂ ਨੂੰ ਯਾਦ ਕੀਤਾ !    ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    

ਰਾਜ ਭਵਨ ਘੇਰਨ ਜਾ ਰਹੇ ਕਿਸਾਨਾਂ ’ਤੇ ਲਾਠੀਚਾਰਜ

Posted On May - 15 - 2019

ਚੰਡੀਗੜ੍ਹ ਦੇ ਸੈਕਟਰ 52 ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਚੰਡੀਗੜ੍ਹ ਪੁਲੀਸ ਵੱਲੋਂ ਕੀਤੀਆਂ ਪਾਣੀ ਦੀਆਂ ਬੁਛਾੜਾਂ ਤੋਂ ਬਚਣ ਦਾ ਯਤਨ ਕਰਦੇ ਹੋਏ। -ਫੋਟੋ: ਵਿੱਕੀ ਘਾਰੂ

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 14 ਮਈ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਮੰਗਲਵਾਰ ਨੂੰ ਰਾਜ ਭਵਨ ਦਾ ਘਿਰਾਓ ਕਰਨ ਜਾ ਰਹੇ ਪੰਜਾਬ ਦੇ ਕਿਸਾਨਾਂ ਉੱਤੇ ਯੂਟੀ ਪੁਲੀਸ ਨੇ ਲਾਠੀਚਾਰਜ ਕਰ ਦਿੱਤਾ। ਇਸ ਦੌਰਾਨ ਪੁਲੀਸ ਨੇ ਪਾਣੀ ਦੀਆਂ ਬੌਛਾੜਾਂ ਮਾਰੀਆਂ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ, ਜਿਸ ਕਾਰਨ ਕਰੀਬ ਦੋ ਦਰਜਨ ਕਿਸਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਅਤੇ ਬਹੁਤੇ ਕਿਸਾਨਾਂ ਦੀਆਂ ਪੱਗਾਂ ਲੱਥ ਗਈਆਂ। ਇਸ ਤੋਂ ਬਾਅਦ ਰੋਹ ਨਾਲ ਭਰੇ-ਪੀਤੇ ਕਿਸਾਨ ਮੁਹਾਲੀ-ਚੰਡੀਗੜ੍ਹ ਦੀ ਹੱਦ ’ਤੇ ਧਰਨਾ ਲਾ ਕੇ ਬੈਠ ਗਏ ਅਤੇ ਯੂਟੀ ਪੁਲੀਸ, ਪੰਜਾਬ ਤੇ ਦੇਸ਼ ਦੇ ਹੁਕਮਰਾਨਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਜਾਣਕਾਰੀ ਅਨੁਸਾਰ ਪੰਜਾਬ ਭਰ ’ਚੋਂ ਕਿਸਾਨ ਅੱਜ ਪਹਿਲਾਂ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਤਜ ਹੋਏੇ ਅਤੇ ਗਰਮੀ ਦੇ ਬਾਵਜੂਦ ਦੁਪਹਿਰ 12 ਵਜੇ ਕਿਸਾਨਾਂ ਦੀ ਵੱਡੀ ਭੀੜ ਜਮ੍ਹਾ ਹੋ ਗਈ। ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਹਰਪ੍ਰੀਤ ਸਿੰਘ ਸਿੱਧਵਾਂ ਨੇ ਕਿਸਾਨੀ ਮੁੱਦਿਆਂ ’ਤੇ ਚਰਚਾ ਕਰਦਿਆਂ ਕਿਹਾ ਕਿ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਦੇਸ਼ ਦਾ ਢਿੱਡ ਭਰਨ ਵਾਲਾ ਪੰਜਾਬ ਦਾ ਅੰਨਦਾਤਾ ਅੱਜ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੈ। ਉਨ੍ਹਾਂ ਕਿਹਾ ਕਿ ਕਰ ਮੁਕਤ ਵਪਾਰ ਸਮਝੌਤੇ ’ਚੋਂ ਭਾਰਤ ਸਰਕਾਰ ਦੇ ਬਾਹਰ ਆਉਣ ਦੇ ਫੈਸਲੇ ਅਤੇ ਨਿੱਜੀ ਅਤੇ ਸਰਕਾਰੀ ਜਾਇਦਾਦ ਨੁਕਸਾਨ ਰੋਕੂ ਐਕਟ 2017 ਨੂੰ ਤੁਰੰਤ ਰੱਦ ਕੀਤਾ ਜਾਵੇ।
ਇਸ ਮਗਰੋਂ ਕਿਸਾਨਾਂ ਨੇ ਮੁਹਾਲੀ ਦੀਆਂ ਸੜਕਾਂ ’ਤੇ ਵਿਸ਼ਾਲ ਰੋਸ ਮਾਰਚ ਕਰਦਿਆਂ ਰਾਜ ਭਵਨ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਚਾਲੇ ਪਾ ਦਿੱਤੇ ਪਰ ਵਾਈਪੀਐੱਸ ਚੌਕ ਨੇੜੇ ਮੁਹਾਲੀ-ਚੰਡੀਗੜ੍ਹ ਦੀ ਹੱਦ ’ਤੇ ਪੁਲੀਸ ਨੇ ਕਿਸਾਨਾਂ ਦਾ ਰਾਹ ਡੱਕ ਲਿਆ। ਜਿਵੇਂ ਹੀ ਕਿਸਾਨਾਂ ਨੇ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਯੂਟੀ ਪੁਲੀਸ ਨੇ ਮੁਜ਼ਾਹਰਾਕਾਰੀ ਕਿਸਾਨਾਂ ’ਤੇ ਲਾਠੀਚਾਰਜ ਕਰ ਦਿੱਤਾ ਅਤੇ ਪਾਣੀਆਂ ਦੀਆਂ ਬੌਛਾੜਾਂ ਮਾਰੀਆਂ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ। ਪੁਲੀਸ ਦੀ ਇਸ ਕਾਰਵਾਈ ਨਾਲ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸ਼ਵਿੰਦਰ ਸਿੰਘ ਚੌਟਾਲਾ, ਗੁਰਬਚਨ ਸਿੰਘ ਚੱਬਾ, ਸੁਖਦੇਵ ਸਿੰਘ ਲਾਖਨ, ਬਖਸ਼ੀਸ਼ ਸਿੰਘ ਸੁਲਤਾਨੀ ਸਮੇਤ ਕਰੀਬ ਦੋ ਦਰਜਨ ਕਿਸਾਨ ਜ਼ਖ਼ਮੀ ਹੋ ਗਏ।ਧਰਨੇ ਦੀ ਕਵਰੇਜ ਕਰ ਰਹੇ ਮੀਡੀਆ ਕਰਮੀਆਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ। ਮੁਹਾਲੀ ਪੁਲੀਸ ਨੇ ਆਪਣੇ ਵਾਹਨਾਂ ਅਤੇ ਐਂਬੂਲੈਂਸਾਂ ਦਾ ਪ੍ਰਬੰਧ ਕਰਕੇ ਜ਼ਖ਼ਮੀ ਕਿਸਾਨਾਂ ਨੂੰ ਵੱਖ ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ।
ਇਸ ਮੌਕੇ ਸੁਖਵਿੰਦਰ ਸਿੰਘ, ਜਸਬੀਰ ਸਿੰਘ, ਗੁਰਲਾਲ ਸਿੰਘ ਪੰਡੋਰੀ, ਗੁਰਬਚਨ ਸਿੰਘ ਚੱਬਾ, ਲਖਵਿੰਦਰ ਸਿੰਘ ਅੰਮ੍ਰਿਤਸਰ, ਸਾਹਿਬ ਸਿੰਘ ਫਿਰੋਜ਼ਪੁਰ, ਰਣਬੀਰ ਸਿੰਘ, ਗੁਰਪ੍ਰੀਤ ਸਿੰਘ ਗੁਰਦਾਸਪੁਰ, ਕੁਲਦੀਪ ਸਿੰਘ ਹੁਸ਼ਿਆਰਪੁਰ, ਸਲਵਿੰਦਰ ਸਿੰਘ ਜਲੰਧਰ, ਹਾਕਮ ਸਿੰਘ ਕਪੂਰਥਲਾ, ਗੁਲਸ਼ਨ ਸਿੰਘ ਫਾਜ਼ਿਲਕਾ, ਗੁਰਪ੍ਰੀਤ ਸਿੰਘ ਮੋਗਾ, ਅਰੀਮ ਸਿੰਘ ਰੂਪਨਗਰ, ਦੇਸ ਰਾਜ ਲੁਧਿਆਣਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਮੰਗ ਕੀਤੀ ਕਿ ਡਾ. ਸਵਾਮੀਨਾਥਨ ਰਿਪੋਰਟ ਲਾਗੂ ਕੀਤੀ ਜਾਵੇ, ਗੰਨੇ ਦਾ 1400 ਕਰੋੜ ਬਕਾਇਆ ਦਿੱਤਾ ਜਾਵੇ, 1 ਜੂਨ ਤੋਂ ਝੋਨਾ ਲਗਾਉਣ ਦੀ ਖੁੱਲ੍ਹ ਦਿੱਤੀ ਜਾਵੇ, ਬਿਜਲੀ ਐਕਟ 2003 ਰੱਦ ਕੀਤਾ ਜਾਵੇ,
ਹਾਲਾਂਕਿ ਕਿਸਾਨ ਆਰਪਾਰ ਦੀ ਲੜਾਈ ਸ਼ੁਰੂ ਕਰ ਲਈ ਆਪਣੇ ਨਾਲ ਕਈ ਦਿਨਾਂ ਦਾ ਰਾਸ਼ਨ ਪਾਣੀ ਲੈ ਕੇ ਆਏ ਸੀ ਪਰ ਸ਼ਾਮ ਨੂੰ ਪੰਜਾਬ ਦੇ ਰਾਜਪਾਲ ਦੇ ਸਕੱਤਰ ਨੇ ਧਰਨੇ ਉੱਤੇ ਪਹੁੰਚ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਕੋਲੋਂ ਮੰਗ ਪੱਤਰ ਹਾਸਲ ਕੀਤਾ।
ਕਿਸਾਨ ਜਥੇਬੰਦੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿੱਚ 2015 ਤੱਕ ਤਿੰਨ ਲੱਖ 18 ਹਜ਼ਾਰ 528 ਕਿਸਾਨ ਤੇ ਖੇਤ ਮਜ਼ਦੂਰ ਖ਼ੁਦਕੁਸ਼ੀ ਕਰ ਚੁੱਕੇ ਹਨ ਅਤੇ ਹੁਣ ਇਹ ਅੰਕੜਾ ਚਾਰ ਲੱਖ ਤੱਕ ਪਹੁੰਚ ਗਿਆ ਹੈ।

ਰਾਜਪਾਲ ਨਾਲ ਮੀਟਿੰਗ 4 ਜੂਨ ਨੂੰ, ਧਰਨਾ ਚੁੱਕਿਆ
ਮੁਹਾਲੀ: ਮੰਗਲਵਾਰ ਸ਼ਾਮ ਨੂੰ ਪੰਜਾਬ ਦੇ ਰਾਜਪਾਲ ਦੇ ਉਪ ਸਕੱਤਰ ਰਾਕੇਸ਼ ਭੰਡਾਰੀ ਨੇ ਕਿਸਾਨ ਧਰਨੇ ਵਿੱਚ ਪੁੱਜ ਕੇ ਭਰੋਸਾ ਦਿੱਤਾ ਕਿ 4 ਜੂਨ ਨੂੰ ਸਵੇਰੇ 11 ਤੋਂ 12 ਵਜੇ ਤੱਕ ਕਿਸਾਨਾਂ ਦੇ ਮੋਹਰੀ ਆਗੂਆਂ ਦੀ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੀਟਿੰਗ ਕਰਵਾਈ ਜਾਵੇਗੀ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਕੇਸ ਤਿਆਰ ਕਰ ਕੇ ਸਰਕਾਰਾਂ ਨੂੰ ਭੇਜਿਆ ਜਾਵੇਗਾ। ਇਸ ਮਗਰੋਂ ਕਿਸਾਨਾਂ ਨੇ ਦੇਰ ਸ਼ਾਮ ਛੇ ਵਜੇ ਆਪਣਾ ਧਰਨਾ ਚੁੱਕਣ ਦਾ ਐਲਾਨ ਕਰ ਦਿੱਤਾ ਅਤੇ ਕਿਸਾਨ ਆਪਣੇ ਘਰਾਂ ਨੂੰ ਰਵਾਨਾ ਹੋ ਗਏ। ਉਪ ਸਕੱਤਰ ਨੇ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਉਹ ਰਸਮੀ ਤੌਰ ’ਤੇ ਕੋਈ ਐਲਾਨ ਨਹੀਂ ਕਰ ਸਕਦੇ ਹਨ ਪਰ ਉਨ੍ਹਾਂ ਮੰਨਿਆ ਕਿ ਜ਼ਖ਼ਮੀ ਹੋਏ ਕਿਸਾਨਾਂ ਦਾ ਇਲਾਜ ਅਤੇ ਪੀੜਤਾਂ ਨੂੰ ਯੋਗ ਮੁਆਵਜ਼ਾ ਦੇਣ ਬਾਰੇ ਵੀ ਵਿਚਾਰਿਆ ਜਾਵੇਗਾ।


Comments Off on ਰਾਜ ਭਵਨ ਘੇਰਨ ਜਾ ਰਹੇ ਕਿਸਾਨਾਂ ’ਤੇ ਲਾਠੀਚਾਰਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.