1975 ਦੀ ਐਮਰਜੈਂਸੀ : ਜੇਲ੍ਹ ਯਾਤਰਾ ਦੀਆਂ ਯਾਦਾਂ !    ਪਾਵਰਕਾਮ: ਫ਼ੈਸਲੇ ਤੇ ਪ੍ਰਭਾਵ !    ਭਾਰਤੀ ਸਮਾਜ ਅਤੇ ਔਰਤ !    ਡਰਾਈਵਰ ਦਾ ਕਮਿਊਨਿਜ਼ਮ !    ਫੀਫਾ ਮਹਿਲਾ ਵਿਸ਼ਵ ਕੱਪ: ਬ੍ਰਾਜ਼ੀਲ ਤੇ ਇੰਗਲੈਂਡ ਕੁਆਰਟਰਜ਼ ’ਚ !    ਸੁਖਬੀਰ ਬਾਦਲ ਨੇ ਫਿਰੋਜ਼ਪੁਰ ਪੀਜੀਆਈ ਬਾਰੇ ਕੇਂਦਰ ਨੂੰ ਪੱਤਰ ਲਿਖਿਆ !    ਭਾਜਪਾ ਦੀ ਜੰਮੂ-ਕਸ਼ਮੀਰ ਇਕਾਈ ਵੱਲੋਂ ਹੁਰੀਅਤ ਨਾਲ ਗੱਲਬਾਤ ਦਾ ਵਿਰੋਧ !    ਮੈਡੀਕਲ ਸਮੂਹਾਂ ਵੱਲੋਂ ਵਾਤਾਵਰਨ ਤਬਦੀਲੀ ‘ਸਿਹਤ ਐਮਰਜੈਂਸੀ’ ਕਰਾਰ !    ਪੰਚਾਇਤ ਮੀਟਿੰਗ ’ਚ ਹੋਏ ਝਗੜੇ ਦੌਰਾਨ ਦੋ ਦੀ ਮੌਤ !    ਮੈਰਿਟ ’ਚ ਆਉਣ ਵਾਲਿਆਂ ਨੂੰ ਮਿਲਣਗੇ ਲੈਪਟਾਪ !    

ਲਹਿਰਾਗਾਗਾ ਦੇ ਲੋਕ ਭਗਵੰਤ ਮਾਨ ਤੇ ਢੀਂਡਸਾ ਨੂੰ ਸਬਕ ਸਿਖਾਉਣਗੇ: ਭੱਠਲ

Posted On May - 15 - 2019

ਮੰਚ ’ਤੇ ਬੈਠੇ ਸਿੱਖਿਆ ਮੰਤਰੀ ਓਪੀ ਸੋਨੀ, ਬੀਬੀ ਭੱਠਲ ਤੇ ਕੇਵਲ ਸਿੰਘ ਢਿੱਲੋਂ। -ਫੋਟੋ: ਭਾਰਦਵਾਜ

ਪੱਤਰ ਪ੍ਰੇਰਕ
ਲਹਿਰਾਗਾਗਾ, 14 ਮਈ
ਪੰਜਾਬ ਦੇ ਸਿੱਖਿਆ ਮੰਤਰੀ ਓਪੀ ਸੋਨੀ ਨੇ ਕਿਹਾ ਹੈ ਕਿ ਦੇਸ਼ ਨੇ ਉਦੋਂ ਹੀ ਤਰੱਕੀ ਕੀਤੀ ਹੈ ਜਦੋ ਦੇਸ਼ ’ਚ ਕਾਂਗਰਸ ਦੀ ਅਗਵਾਈ ਵਾਲੀ ਧਰਮ ਨਿਰਪੱਖ ਸਰਕਾਰ ਸੱਤਾ ’ਚ ਆਈ ਹੈ। ਅੱਜ ਇਥੇ ਐਸੋਸੀਏਟਡ ਸਕੂਲਜ਼ ਜੁਆਇੰਟ ਐਕਸ਼ਨ ਫਰੰਟ ਪੰਜਾਬ ਵੱਲੋਂ ਸੌਰਵ ਕੰਪਲੈਕਸ ਲਹਿਰਾਗਾਗਾ ’ਚ ਕਰਵਾਏ ਗਏ ਸਿੱਖਿਆ ਜਾਗ੍ਰਤੀ ਚਿੰਤਨ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਡਾ. ਮਨਮੋਹਨ ਸਿੰਘ ਅਤੇ ਨਰਿੰਦਰ ਮੋਦੀ ਦੇ ਰਾਜਪਾਠ ਦਾ ਮੁਕਾਬਲਾ ਕਰਨ ਚਾਹੀਦਾ ਹੈ। ਅਕਾਲੀ ਦਲ ਨੇ ਦੱਸ ਸਾਲ ਸੱਤਾ ’ਤੇ ਕਾਬਜ ਰਹਿ ਕੇ ਸੂਬੇ ਨੂੰ ਹਰ ਖੇਤਰ ’ਚ ਬਰਬਾਦ ਕਰ ਰੱਖ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਦੋ ਸਾਲ ਦੀ ਮਿਹਨਤ ਨਾਲ ਬਰਬਾਦ ਹੋਏ ਪੰਜਾਬ ਨੂੰ ਮੁੜ ਲੀਂਹਾ ’ਤੇ ਲਿਆਂਦਾ। ਇਸ ਸੈਮੀਨਾਰ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਭਗਵੰਤ ਮਾਨ ਤੇ ਅਕਾਲੀ ਦਲ ਭਾਜਪਾ ਦੇ ਉਮੀਦਵਾਰ ਪਰਮਿੰਦਰ ਸਿੰਘ ਨੇ ਲਹਿਰਾਗਾਗਾ ਹਲਕੇ ਦੇ ਵਿਕਾਸ ਲਈ ਕੁਝ ਨਹੀਂ ਕੀਤਾ ਅਤੇ ਲੋਕ ਇਨ੍ਹਾਂ ਨੂੰ ਸਬਕ ਜ਼ਰੂਰ ਸਿਖਾਉਣਗੇ।

ਆਮ ਆਦਮੀ ਪਾਰਟੀ ਕੁਝ ਸਮੇਂ ਦੀ ਹੀ ਪ੍ਰਾਹੁਣੀ: ਢਿੱਲੋਂ

ਚੀਮਾ ਮੰਡੀ (ਪੱਤਰ ਪ੍ਰੇਰਕ): ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਵੱਲੋਂ ਇੱਥੇ ਚੋਣ ਰੈਲੀ ਕੀਤੀ ਗਈ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦਾ ਆਰਥਿਕ ਪੱਖ ਤੋਂ ਬਿਲਕੁਲ ਹੀ ਸੱਤਿਆਨਾਸ ਕਰ ਦਿੱਤਾ ਹੈ। ਮੋਦੀ ਸਰਕਾਰ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਨੂੰ ਹਰ ਪੱਖ ਤੋਂ ਕਮਜ਼ੋਰ ਕੀਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਹੰਕਾਰ ਨਾਲ ਅਕਾਲੀ ਦਲ ਦਾ ਆਪ ਹੀ ਅੰਤ ਕਰ ਦਿੱਤਾ ਹੈ ਤੇ ਕੇਜਰੀਵਾਲ ਤੇ ਭਗਵੰਤ ਮਾਨ ਦੋਵੇਂ ਹੀ ਕੁਰਸੀ ਦੇ ਭੁੱਖੇ ਹਨ। ਇਹ ਪਾਰਟੀ ਹੁਣ ਕੁੱਝ ਸਮੇਂ ਦੀ ਹੀ ਪ੍ਰਾਹੁਣੀ ਰਹਿ ਚੁੱਕੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਵਿਚ ਕਾਂਗਰਸ ਦੇ ਉਮੀਦਵਾਰਾਂ ਦਾ ਸਾਥ ਦੇਣ ਤਾਂ ਕਿ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣਾ ਕੇ ਪੰਜਾਬ ਲਈ ਵੱਡੇ ਵੱਡੇ ਪ੍ਰਾਜੈਕਟ ਲਿਆਂਦੇ ਜਾ ਸਕਣ।

ਮੋਦੀ ਦੀ ਬੇੜੀ ਡੁੱਬਣ ਵਾਲੀ: ਬੀਬੀ ਢਿੱਲੋਂ

ਲਹਿਰਾਗਾਗਾ (ਪੱਤਰ ਪ੍ਰੇਰਕ): ਇਥੇ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋ ਦੀ ਪਤਨੀ ਮਨਜੀਤ ਕੌਰ ਢਿੱਲੋ ਨੇ ਵੱਖ ਵੱਖ ਵਾਰਡਾਂ ’ਚ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨਾਲ ਢਿੱਲੋ ਦੇ ਹੱਕ ’ਚ ਪ੍ਰਚਾਰ ਕਰਦੇ ਹੋਏ ਕਾਂਗਰਸ ਨੂੰ ਜਿਤਾਉਣ ਦੀ ਅਪੀਲ ਕੀਤੀ। ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ਼੍ਰੀਮਤੀ ਢਿੱਲੋਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਮਾੜੀ ਸਿੱਧ ਹੋਈ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਬੇੜੀ ਡੁੱਬਣ ਵਾਲੀ ਹੈ ਅਤੇ ਦੇਸ਼ ’ਚ ਨਵੀਂ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ। ਇਸ ਦੌਰਾਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ ਨੀਟੂ,ਸਨਮੀਕ ਸਿੰਘ ਹੈਨਰੀ, ਕ੍ਰਿਪਾਲ ਸਿੰਘ ਹਾਜ਼ਰ ਸਨ।


Comments Off on ਲਹਿਰਾਗਾਗਾ ਦੇ ਲੋਕ ਭਗਵੰਤ ਮਾਨ ਤੇ ਢੀਂਡਸਾ ਨੂੰ ਸਬਕ ਸਿਖਾਉਣਗੇ: ਭੱਠਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.