1975 ਦੀ ਐਮਰਜੈਂਸੀ : ਜੇਲ੍ਹ ਯਾਤਰਾ ਦੀਆਂ ਯਾਦਾਂ !    ਪਾਵਰਕਾਮ: ਫ਼ੈਸਲੇ ਤੇ ਪ੍ਰਭਾਵ !    ਭਾਰਤੀ ਸਮਾਜ ਅਤੇ ਔਰਤ !    ਡਰਾਈਵਰ ਦਾ ਕਮਿਊਨਿਜ਼ਮ !    ਫੀਫਾ ਮਹਿਲਾ ਵਿਸ਼ਵ ਕੱਪ: ਬ੍ਰਾਜ਼ੀਲ ਤੇ ਇੰਗਲੈਂਡ ਕੁਆਰਟਰਜ਼ ’ਚ !    ਸੁਖਬੀਰ ਬਾਦਲ ਨੇ ਫਿਰੋਜ਼ਪੁਰ ਪੀਜੀਆਈ ਬਾਰੇ ਕੇਂਦਰ ਨੂੰ ਪੱਤਰ ਲਿਖਿਆ !    ਭਾਜਪਾ ਦੀ ਜੰਮੂ-ਕਸ਼ਮੀਰ ਇਕਾਈ ਵੱਲੋਂ ਹੁਰੀਅਤ ਨਾਲ ਗੱਲਬਾਤ ਦਾ ਵਿਰੋਧ !    ਮੈਡੀਕਲ ਸਮੂਹਾਂ ਵੱਲੋਂ ਵਾਤਾਵਰਨ ਤਬਦੀਲੀ ‘ਸਿਹਤ ਐਮਰਜੈਂਸੀ’ ਕਰਾਰ !    ਪੰਚਾਇਤ ਮੀਟਿੰਗ ’ਚ ਹੋਏ ਝਗੜੇ ਦੌਰਾਨ ਦੋ ਦੀ ਮੌਤ !    ਮੈਰਿਟ ’ਚ ਆਉਣ ਵਾਲਿਆਂ ਨੂੰ ਮਿਲਣਗੇ ਲੈਪਟਾਪ !    

ਸਰਕਾਰੀ ਸਕੂਲਾਂ ’ਚ ਦਾਖਲਾ ਪ੍ਰਕਿਰਿਆ 20 ਤੋਂ

Posted On May - 15 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਮਈ
ਇਥੋਂ ਦੇ ਸਰਕਾਰੀ ਸਕੂਲਾਂ ਵਿਚ ਗਿਆਰ੍ਹਵੀਂ ਜਮਾਤ ਲਈ ਦਾਖਲਾ ਪ੍ਰਕਿਰਿਆ 20 ਮਈ ਤੋਂ ਸ਼ੁਰੂ ਹੋਵੇਗੀ। ਯੂਟੀ ਦੇ ਸਿੱਖਿਆ ਵਿਭਾਗ ਨੇ ਫੈ਼ਸਲਾ ਕੀਤਾ ਹੈ ਕਿ ਇਸ ਵਾਰ ਦੋ ਸੈਂਟਰਲਾਈਜ਼ਡ ਕਾਊਂਸਲਿੰਗਾਂ ਹੋਣਗੀਆਂ। ਵਿਦਿਆਰਥੀ ਸਕੂਲ ਤੇ ਸਟਰੀਮ ਲੈਣ ਲਈ 20 ਤੋਂ 7 ਜੂਨ ਤਕ ਆਨਲਾਈਨ ਅਪਲਾਈ ਕਰ ਸਕਦੇ ਹਨ।
ਇਸ ਵਾਰ ਵਿਦਿਆਰਥੀ 11000 ਦੇ ਕਰੀਬ ਸੀਟਾਂ ਲਈ ਦਾਖਲਾ ਲੈਣਗੇ। ਜ਼ਿਲ੍ਹਾ ਸਿੱਖਿਆ ਦਫ਼ਤਰ ਤੋਂ ਹਾਸਲ ਜਾਣਕਾਰੀ ਅਨੁਸਾਰ ਗਿਆਰ੍ਹਵੀਂ ਵਿਚ ਆਰਟਸ ਲਈ 6445, ਕਾਮਰਸ ਲਈ 1540 ਤੇ ਸਾਇੰਸ ਲਈ 3080 ਸੀਟਾਂ ਹਨ। ਇਸ ਤੋਂ ਬਾਅਦ 18 ਜੂਨ ਨੂੰ ਵਿਦਿਆਰਥੀਆਂ ਦੀ ਪ੍ਰੋਵਿਜ਼ਨਲ ਲਿਸਟ ਪ੍ਰਦਰਸ਼ਿਤ ਕੀਤੀ ਜਾਵੇਗੀ ਜਿਸ ਲਈ ਇਤਰਾਜ਼ 19 ਜੂਨ ਤਕ ਦਿੱਤੇ ਜਾ ਸਕਦੇ ਹਨ। ਵਿਭਾਗ ਵਲੋਂ 25 ਜੂਨ ਨੂੰ ਸਕੂਲ ਅਲਾਟ ਕਰਨ ਵਾਲੀ ਤੇ ਸਟਰੀਮ ਵਾਈਜ਼ ਮੈਰਿਟ ਲਿਸਟ ਲਾਈ ਜਾਵੇਗੀ। 28 ਤੇ 29 ਜੂਨ ਨੂੰ ਫੀਸ ਜਮ੍ਹਾਂ ਕਰਵਾਈ ਜਾ ਸਕਦੀ ਹੈ ਤੇ ਪਹਿਲੀ ਜੁਲਾਈ ਤੋਂ ਜਮਾਤਾਂ ਸ਼ੁਰੂ ਹੋਣਗੀਆਂ। ਜ਼ਿਲ੍ਹਾ ਸਿੱਖਿਆ ਅਫ਼ਸਰ ਅਨੂਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀ ਛੇ ਸਕੂਲਾਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-20, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-37, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-38 ਵੈਸਟ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-46, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੌਲੀ ਜੱਗਰਾਂ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਨੀਮਾਜਰਾ ਹਾਊਸਿੰਗ ਕੰਪਲੈਕਸ ਵਿਚ ਫਾਰਮ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੇ ਕਿਸੇ ਨੂੰ ਫਾਰਮ ਭਰਨ ਲਈ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ 20 ਸਰਕਾਰੀ ਸਕੂਲਾਂ ਵਿੱਚ ਜਾ ਕੇ ਮਦਦ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਖਾਸ ਸਕੂਲਾਂ ਵਿਚ ਦਾਖਲੇ ਲੈਣ ਲਈ ਵੱਧ ਤੋਂ ਵੱਧ 20 ਸਕੂਲਾਂ ਦੇ ਨਾਂ ਭਰ ਸਕਦੇ ਹਨ। ਵਿਭਾਗ ਦੇ ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਸੌਖੀ ਪ੍ਰਕਿਰਿਆ ਲਈ ਵਿਦਿਆਰਥੀ ਸਿਰਫ ਪੰਜ ਚੋਣਵੇਂ ਸਕੂਲਾਂ ਦੇ ਨਾਂ ਹੀ ਭਰਨ।


Comments Off on ਸਰਕਾਰੀ ਸਕੂਲਾਂ ’ਚ ਦਾਖਲਾ ਪ੍ਰਕਿਰਿਆ 20 ਤੋਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.