85 ਪਿੰਡਾਂ ਦੇ ਲੋਕਾਂ ਨੂੰ ਮਾਰੂ ਰੋਗਾਂ ਤੋਂ ਬਚਾਏਗਾ ਨਹਿਰੀ ਸ਼ੁੱਧ ਪਾਣੀ !    ਕੋਰੇਗਾਓਂ-ਭੀਮਾ ਕੇਸ ਵਾਪਸ ਲੈਣਾ ਚਾਹੁੰਦੇ ਹਾਂ: ਪਾਟਿਲ !    ਮੋਬਾਈਲ ’ਚੋਂ ਵਾਇਰਸ ਰਾਹੀਂ ਜਾਸੂਸੀ ਚਿੰਤਾ ਦਾ ਵਿਸ਼ਾ !    ਯੂਨਾਈਟਿਡ ਏਅਰਲਾਈਨਜ਼ ਨੇ 50 ਏਅਰਬੱਸ ਜਹਾਜ਼ਾਂ ਦਾ ਆਰਡਰ ਦਿੱਤਾ !    ਸਰਹੱਦਾਂ ’ਤੇ ਤਾਇਨਾਤ ਭਾਰਤੀ ਫ਼ੌਜ ਪੂਰੀ ਚੌਕਸ: ਰਾਜਨਾਥ !    ਡਿਜੀਟਲ ਮੀਡੀਆ ’ਤੇ ਸਰਕਾਰੀ ਲਗਾਮ ਕੱਸਣ ਦੀਆਂ ਤਿਆਰੀਆਂ !    ਸੋਸ਼ਲ ਮੀਡੀਆ ਤੇ ਧੋਖਾਧੜੀਆਂ: ਬਚਾਅ ਵਿਚ ਹੀ ਬਚਾਅ ਹੈ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਵਿਧਾਇਕ ਚੱਬੇਵਾਲ ਵੱਲੋਂ ਨਿਰਮਾਣ ਕਾਰਜਾਂ ਦਾ ਜਾਇਜ਼ਾ !    

ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਜੇਲ੍ਹ ਤੋਂ ਰਿਹਾਅ

Posted On May - 31 - 2019

ਸਰਬਜੀਤ ਸਿੰਘ ਭੰਗੂ
ਪਟਿਆਲਾ, 30 ਮਈ
ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਬੇਅਦਬੀ ਮਾਮਲਿਆਂ ਵਿਰੁੱਧ ਸ਼ਾਂਤਮਈ ਸਿੱਖ ਮੁਜ਼ਾਹਰਾਕਾਰੀਆਂ ’ਤੇ ਗੋਲ਼ੀਆਂ ਚਲਾਉਣ ਦੇ ਕੇਸ ਵਿੱਚ ਮੁਲਜ਼ਮ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਅੱਜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਚਾਰ ਮਹੀਨਿਆਂ ਤੋਂ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਸ਼ਰਮਾ ਦੀ ਰਿਹਾਈ ਅੱਜ ਸ਼ਾਮ ਨੂੰ ਸੰਭਵ ਹੋ ਸਕੀ। ਉਸ ਦੀ ਇਹ ਰਿਹਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮੈਡੀਕਲ ਆਧਾਰ ’ਤੇ ਦਿੱਤੀ ਗਈ ਜ਼ਮਾਨਤ ਤਹਿਤ ਹੋਈ ਹੈ। ਸ਼ਰਮਾ ਨੇ ਅਦਾਲਤ ’ਚ ਦਾਇਰ ਕੀਤੀ ਅਰਜ਼ੀ ਵਿੱਚ ਦੱਸਿਆ ਸੀ ਕਿ ਉਹ ਦਿਲ ਦੇ ਗੰਭੀਰ ਰੋਗ ਤੋਂ ਪੀੜਤ ਹੈ। ਜ਼ਿਕਰਯੋਗ ਹੈ ਕਿ ਕੱਲ੍ਹ ਹਾਈ ਕੋਰਟ ਨੇ ਜ਼ਮਾਨਤ ਮਨਜ਼ੂਰ ਕਰਦਿਆਂ ਸ਼ਰਮਾ ਨੂੰ ਇਲਾਕਾ ਮੈਜਿਸਟਰੇਟ ਕੋਲ ਜ਼ਮਾਨਤ ਭਰਨ ਲਈ ਆਖਿਆ ਸੀ। ਇਸ ਤਰ੍ਹਾਂ ਫਰੀਦਕੋਟ ਸਥਿੱਤ ਇਲਾਕਾ ਮੈਜਿਸਟਰੇਟ ਕੋਲ ਜ਼ਮਾਨਤ ਭਰਨ ਮਗਰੋਂ ਅੱੱਜ ਰਿਹਾਈ ਸੰਭਵ ਹੋਈ ਹੈ। ਸੰਪਰਕ ਕਰਨ ’ਤੇ ਇਥੋਂ ਦੇ ਵਧੀਕ ਸੁਪਰਡੈਂਟ ਗੁਰਚਰਨ ਸਿੰੰਘ ਧਾਲੀਵਾਲ ਨੇ ਚਰਨਜੀਤ ਸ਼ਰਮਾ ਦੀ ਰਿਹਾਈ ਦੀ ਪੁਸ਼ਟੀ ਕੀਤੀ ਹੈ।


Comments Off on ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਜੇਲ੍ਹ ਤੋਂ ਰਿਹਾਅ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.