ਭਾਰਤੀ ਭਾਸ਼ਾਵਾਂ ਦੇ ਇਸਤੇਮਾਲ ਨਾਲ ਸ਼ਾਸਨ ਵਧੇਰੇ ਲੋਕ ਕੇਂਦਰਿਤ ਬਣੇਗਾ: ਨਾਇਡੂ !    ਨੇਪਾਲ ਦਾ ਸ਼ਾਹ ਦਰਬਾਰ ਸਾਹਿਬ ਵਿਖੇ ਨਤਮਸਤਕ !    ਮਾਂ ਬੋਲੀ ਦੀ ਵਿਰਾਸਤ !    ਹੱਡੀਆਂ ਦੇ ਕੈਂਸਰ ਦੀਆਂ ਕਿਸਮਾਂ !    ਕਰੋਨਾਵਾਇਰਸ ਦੀ ਸ਼ੱਕੀ ਮਰੀਜ਼ ਹਸਪਤਾਲ ਦਾਖਲ !    ਕਰੋਨਾਵਾਇਰਸ: ਕਰੂਜ਼ ਬੇੜੇ ’ਤੇ ਸਵਾਰ ਇਕ ਹੋਰ ਭਾਰਤੀ ਦਾ ਟੈਸਟ ਪਾਜ਼ੇਟਿਵ !    ਪੁਲੀਸ ਸੁਧਾਰਾਂ ਦੀ ਲੋੜ !    ਐ ਜ਼ਿੰਦਗੀ... !    ਨੌਜਵਾਨ ਪੀੜ੍ਹੀ ਦਾ ਸਾਹਿਤ ਤੋਂ ਟੁੱਟਣਾ ਚਿੰਤਾਜਨਕ !    ਨੌਜਵਾਨ, ਸਰਕਾਰੀ ਨੀਤੀਆਂ ਤੇ ਸੋਸ਼ਲ ਨੈਟਵਰਕ !    

ਹਰਸਿਮਰਤ ਨੂੰ ਕਾਲੀਆਂ ਝੰਡੀਆਂ ਦਿਖਾਉਣ ’ਤੇ ਭੁੱਲਰ ਭਾਈਚਾਰੇ ਤੇ ਅਕਾਲੀ ਵਰਕਰਾਂ ’ਚ ਤਕਰਾਰ

Posted On May - 15 - 2019

ਜੋਗਿੰਦਰ ਸਿੰਘ ਮਾਨ
ਮਾਨਸਾ, 14 ਮਈ
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਕਾਫ਼ਲੇ ਨੂੰ ਅੱਜ ਮਾਨਸਾ ਨੇੜਲੇ ਪਿੰਡ ਬੁਰਜ ਹਰੀ ਵਿਚ ਭੁੱਲਰ ਭਾਈਚਾਰੇ ਦੇ ਲੋਕਾਂ ਨੇ ਕਾਲੀਆਂ ਝੰਡੀਆਂ ਦਿਖਾਈਆਂ। ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਬੀਬੀ ਬਾਦਲ ਦੇ ਕਾਫ਼ਲੇ ਨਾਲ ਜਾ ਰਹੇ ਪਾਰਟੀ ਵਰਕਰਾਂ ਨਾਲ ਉਨ੍ਹਾਂ ਦਾ ਤਕਰਾਰ ਵੀ ਹੋਇਆ ਅਤੇ ਉਨ੍ਹਾਂ ਨੇ ਭਾਈਚਾਰੇ ਦੇ ਲੋਕਾਂ ਨੂੰ ਘੇਰ ਕੇ ਕਥਿਤ ਧਮਕੀਆਂ ਵੀ ਦਿੱਤੀਆਂ। ਦੂਜੇ ਪਾਸੇ ਅਕਾਲੀਆਂ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰ ਦਿੱਤਾ ਹੈ।
ਭੁੱਲਰ ਭਾਈਚਾਰੇ ਦੇ ਸਕੱਤਰ ਸਾਧੂ ਸਿੰਘ ਨੇ ਦੱਸਿਆ ਕਿ ਪਿੰਡ ਬੁਰਜ ਹਰੀ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਵੋਟਾਂ ਮੰਗਣ ਪਹੁੰਚੇ ਤਾਂ ਭੁੱਲਰ ਭਾਈਚਾਰੇ ਦੇ ਪਿੰਡ ਨਾਲ ਸਬੰਧਿਤ ਲੋਕਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਉਨ੍ਹਾਂ ਦਾ ਵਿਰੋਧ ਕਰਨ ਦਾ ਉਪਰਾਲਾ ਕੀਤਾ। ਜਦੋਂ ਬੀਬੀ ਬਾਦਲ ਦੀ ਗੱਡੀ ਦੀ ਪਛਾਣ ਨਾ ਹੋ ਸਕੀ ਤਾਂ ਉਨ੍ਹਾਂ ਨੇ ਪੂਰੇ ਕਾਫ਼ਲੇ ਨੂੰ ਹੀ ਕਾਲੀਆਂ ਝੰਡੀਆਂ ਦਿਖਾਈਆਂ। ਮਗਰੋਂ ਜਦੋਂ ਭਾਈਚਾਰੇ ਦੇ ਲੋਕ ਵਾਪਸ ਜਾ ਰਹੇ ਸਨ ਤਾਂ ਅਕਾਲੀ ਵਰਕਰਾਂ ਨੇ ਉਨ੍ਹਾਂ ’ਤੇ ਕਥਿਤ ਹਮਲਾ ਕਰਨਾ ਚਾਹਿਆ, ਜਿੱਥੇ ਕਾਫ਼ੀ ਤਕਰਾਰ ਹੋਇਆ ਤੇ ਲੋਕਾਂ ਨੇ ਅਕਾਲੀ ਵਰਕਰਾਂ ਨੂੰ ਭਜਾ ਦਿੱਤਾ।
ਉਧਰ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ ਨੇ ਕਿਹਾ ਕਿ ਉਮੀਦਵਾਰਾਂ ਨੂੰ ਕਾਲੀਆਂ ਝੰਡੀਆਂ ਦਿਖਾਉਣਾ ਠੀਕ ਨਹੀਂ ਹੈ। ਉਨ੍ਹਾਂ ਅਕਾਲੀ ਵਰਕਰਾਂ ਵੱਲੋਂ ਕਿਸੇ ਨੂੰ ਘੇਰਨ ਦੇ ਮਾਮਲੇ ਨੂੰ ਝੂਠਾ ਦੱਸਿਆ।


Comments Off on ਹਰਸਿਮਰਤ ਨੂੰ ਕਾਲੀਆਂ ਝੰਡੀਆਂ ਦਿਖਾਉਣ ’ਤੇ ਭੁੱਲਰ ਭਾਈਚਾਰੇ ਤੇ ਅਕਾਲੀ ਵਰਕਰਾਂ ’ਚ ਤਕਰਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.