ਭਾਰਤੀ ਭਾਸ਼ਾਵਾਂ ਦੇ ਇਸਤੇਮਾਲ ਨਾਲ ਸ਼ਾਸਨ ਵਧੇਰੇ ਲੋਕ ਕੇਂਦਰਿਤ ਬਣੇਗਾ: ਨਾਇਡੂ !    ਨੇਪਾਲ ਦਾ ਸ਼ਾਹ ਦਰਬਾਰ ਸਾਹਿਬ ਵਿਖੇ ਨਤਮਸਤਕ !    ਮਾਂ ਬੋਲੀ ਦੀ ਵਿਰਾਸਤ !    ਹੱਡੀਆਂ ਦੇ ਕੈਂਸਰ ਦੀਆਂ ਕਿਸਮਾਂ !    ਕਰੋਨਾਵਾਇਰਸ ਦੀ ਸ਼ੱਕੀ ਮਰੀਜ਼ ਹਸਪਤਾਲ ਦਾਖਲ !    ਕਰੋਨਾਵਾਇਰਸ: ਕਰੂਜ਼ ਬੇੜੇ ’ਤੇ ਸਵਾਰ ਇਕ ਹੋਰ ਭਾਰਤੀ ਦਾ ਟੈਸਟ ਪਾਜ਼ੇਟਿਵ !    ਪੁਲੀਸ ਸੁਧਾਰਾਂ ਦੀ ਲੋੜ !    ਐ ਜ਼ਿੰਦਗੀ... !    ਨੌਜਵਾਨ ਪੀੜ੍ਹੀ ਦਾ ਸਾਹਿਤ ਤੋਂ ਟੁੱਟਣਾ ਚਿੰਤਾਜਨਕ !    ਨੌਜਵਾਨ, ਸਰਕਾਰੀ ਨੀਤੀਆਂ ਤੇ ਸੋਸ਼ਲ ਨੈਟਵਰਕ !    

ਹਲਕੇ ਦਾ ਵਿਕਾਸ ਪਹਿਲ ਦੇ ਆਧਾਰ ’ਤੇ ਹੋਵੇਗਾ: ਚੰਦੂਮਾਜਰਾ

Posted On May - 15 - 2019

ਡਾ. ਚੀਮਾ ਅਤੇ ਚੰਦੂਮਾਜਰਾ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਬਹਾਦਰਜੀਤ

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 14 ਮਈ
ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਥੇ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਵੱਲੋਂ ਰੱਖੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਬਣਨ ’ਤੇ ਹਲਕਾ ਚਮਕੌਰ ਸਾਹਿਬ ਦਾ ਵਿਕਾਸ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਚਲਾਈਆਂ ਗਈਆਂ ਸਕੀਮਾਂ ਨੂੰ ਕਾਂਗਰਸ ਨੇ ਬੰਦ ਕਰਕੇ ਹਰੇਕ ਵਰਗ ਦੇ ਲੋਕਾਂ ਨਾਲ ਧੋਖਾ ਕੀਤਾ ਅਤੇ ਹੁਣ ਇਹ ਕਿਸ ਦਾਅਵੇ ਅਨੁਸਾਰ ਲੋਕਾਂ ਤੋਂ ਵੋਟਾਂ ਦੀ ਮੰਗ ਕਰ ਰਹੇ ਹਨ। ਸ੍ਰੀ ਮਾਂਗਟ ਨੇ ਸ੍ਰੀ ਚੰਦੂਮਾਜਰਾ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨੂੰ ਜਾਂਦੀ ਮੇਨ ਸੜਕ ਦੇ ਖਿੱਲਰ ਜਾਣ ਕਾਰਨ ਰੋਜ਼ਾਨਾ ਹੀ ਸ਼ਰਧਾਲੂ ਪ੍ਰੇਸ਼ਾਨ ਹੋ ਰਹੇ ਹਨ, ਕਿਉਂਕਿ ਇਹ ਟੁੱਟ ਚੁੱਕੀ ਸੜਕ ਨੂੰ ਅਜੇ ਤੱਕ ਬਣਾਉਣ ਦੀ ਜ਼ਿੰਮੇਵਾਰੀ ਨਹੀਂ ਲਈ ਗਈ।
ਰੂਪਨਗਰ (ਪੱਤਰ ਪ੍ਰੇਰਕ): ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਵਿਧਾਨ ਸਭਾ ਹਲਕਾ ਰੂਪਨਗਰ ਦੇ ਘਾੜ ਇਲਾਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ ਕੀਤਾ ਅਤੇ ਪਿੰਡ ਮੀਆਂਪੁਰ, ਪੁਰਖਾਲੀ ਅਤੇ ਅਕਬਰਪੁਰ ਵਿੱਚ ਜਲਸਿਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਉਹ ਲੋਕਾਂ ਦੇ ਵਕੀਲ ਬਣ ਕੇ ਭਾਰਤ ਸਰਕਾਰ ਤੋਂ ਕਈ ਵਿਕਾਸ ਪ੍ਰਾਜੈਕਟ ਲਿਆਉਣ ਵਿੱਚ ਕਾਮਯਾਬ ਹੋਏ ਹਨ। ਚੰਦੂਮਾਜਰਾ ਨੇ ਕਿਹਾ ਕਿ ਉਹ ਵਿਸ਼ੇਸ਼ ਉਪਰਾਲੇ ਕਰਕੇ ਮੁਹਾਲੀ ਹਵਾਇੀ ਅੱਡੇ ਤੋਂ 15 ਦੇਸ਼ਾਂ ਲਈ ਹਵਾਈ ਉਡਾਣਾਂ ਚਲਾਉਣ ਵਿੱਚ ਕਾਮਯਾਬ ਹੋਏ ਹਨ। ਛੇਤੀ ਹੀ ਚੰਡੀਗੜ੍ਹ ਤੋਂ ਕਿਸਾਨਾਂ ਦੀਆਂ ਫਸਲਾਂ, ਸਬਜ਼ੀਆਂ ਅਤੇ ਫਲਾਂ ਦੀ ਬਰਾਮਦ ਬਾਹਰਲੇ ਦੇਸ਼ਾਂ ਵਿੱਚ ਹੋ ਸਕਗੀ। ਜਿਸ ਨਾਲ ਕਿਸਾਨਾਂ ਨੂੰ ਚੋਖਾ ਮੁੱਲ ਮਿਲਿਆ ਕਰੇਗਾ।


Comments Off on ਹਲਕੇ ਦਾ ਵਿਕਾਸ ਪਹਿਲ ਦੇ ਆਧਾਰ ’ਤੇ ਹੋਵੇਗਾ: ਚੰਦੂਮਾਜਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.