ਕੌਮੀ ਮਾਰਗਾਂ ’ਤੇ ਵਾਹਨਾਂ ਦੀ ਚੈਕਿੰਗ ਨਹੀਂ ਕਰ ਸਕੇਗੀ ਟਰੈਫ਼ਿਕ ਪੁਲੀਸ !    ਇਮਤਿਹਾਨਾਂ ਵਿਚ ਸੌ ਫ਼ੀਸਦੀ ਅੰਕਾਂ ਦਾ ਮਾਇਆਜਾਲ਼ !    ਟਰੈਕਟਰ ਟੋਚਨ ਮੁਕਾਬਲੇ ਬਨਾਮ ਕਿਸਾਨ ਖ਼ੁਦਕੁਸ਼ੀਆਂ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੱਚੇ ਆਪਣੇ ਹਾਣੀਆਂ ਕੋਲੋਂ ਸਿੱਖਦੇ ਨੇ ਨਵੇਂ ਸ਼ਬਦ !    ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ !    ਕੁੱਲੂ ’ਚ ਬਰਫ਼ ਦਾ ਤੋਦਾ ਡਿੱਗਣ ਕਾਰਨ 5 ਸ਼ਰਧਾਲੂ ਜ਼ਖ਼ਮੀ !    ਸਿੰਧ ਅਸੈਂਬਲੀ ’ਚ ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਮਤਾ ਪਾਸ !    ਮੀਟਰ ਘੁਟਾਲਾ: ਸਹਾਇਕ ਕਾਰਜਕਾਰੀ ਇੰਜਨੀਅਰ ਸਮੇਤ 6 ਅਧਿਕਾਰੀ ਮੁਅੱਤਲ !    ਦੋ ਦਿਨ ਪਏ ਮੀਂਹ ਨੇ ਕਿਸਾਨਾਂ ਦੀ ਮਿਹਨਤ ’ਤੇ ਫੇਰਿਆ ਪਾਣੀ !    

ਅਸਤੀਫਾ ਦੇ ਚੁੱਕੇ ‘ਆਪ’ ਵਿਧਾਇਕਾਂ ਨੂੰ ਕਮੇਟੀਆਂ ’ਚ ਨਾਮਜ਼ਦ ਕਰਨ ਦਾ ਵਿਰੋਧ

Posted On June - 19 - 2019

ਦਵਿੰਦਰ ਪਾਲ
ਚੰਡੀਗੜ੍ਹ, 18 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਅਸਤੀਫੇ ਦੇ ਚੁੱਕੇ 5 ਵਿਧਾਇਕਾਂ ਨੂੰ ਸਦਨ ਦੀਆਂ ਵੱਖ ਵੱਖ ਕਮੇਟੀਆਂ ਦੇ ਮੈਂਬਰ ਨਿਯੁਕਤ ਕਰਕੇ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਇੱਕ ਬਿਆਨ ਰਾਹੀਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਤੋਂ ਸਾਬਿਤ ਹੋ ਗਿਆ ਹੈ ਕਿ ਕਾਂਗਰਸ ਸਰਕਾਰ ਅਤੇ ਵਿਧਾਨ ਸਭਾ ਸਪੀਕਰ 5 ਵਿਧਾਇਕਾਂ ਵੱਲੋਂ ਦਿੱਤੇ ਅਸਤੀਫਿਆਂ ਉੱਤੇ ਜਲਦੀ ਕੋਈ ਫੈਸਲਾ ਕਰਨ ਦੇ ਰੌਂਅ ਵਿਚ ਨਹੀਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾਅਵਾ ਕਰਦਾ ਆ ਰਿਹਾ ਹੈ ਕਿ ਕਾਂਗਰਸ ਨੇ ‘ਆਪ’ ਦੇ ਵਿਧਾਇਕਾਂ ਨੂੰ ਅਕਾਲੀ ਦਲ ਖ਼ਿਲਾਫ ਇਸਤੇਮਾਲ ਕੀਤਾ ਸੀ ਅਤੇ ਉਹ ਕਾਂਗਰਸ ਪਾਰਟੀ ਦੀ ਬੀ ਟੀਮ ਵਜੋਂ ਕੰਮ ਕਰਦੇ ਸਨ ਜੋ ਹੁਣ ਸਾਬਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਪੀਕਰ ਰਾਣਾ ਕੇਪੀ ਸਿੰਘ ਨੇ ਨਾ ਸਿਰਫ ਐਚ ਐਸ ਫੂਲਕਾ, ਸੁਖਪਾਲ ਖਹਿਰਾ ਅਤੇ ਮਾਸਟਰ ਬਲਦੇਵ ਸਿੰਘ, ਨਾਜ਼ਰ ਸਿੰਘ ਮਾਨਸ਼ਾਹੀਆ ਤੇ ਅਮਰਜੀਤ ਸਿੰਘ ਸੰਦੋਆ ਵੱਲੋਂ ਦਿੱਤੇ ਅਸਤੀਫ਼ਿਆਂ ਉੱਤੇ ਕੋਈ ਫੈਸਲਾ ਨਹੀਂ ਲਿਆ ਸਗੋਂ ਸਾਰੇ ਵਿਧਾਇਕਾਂ ਨੂੰ ਸਦਨ ਦੀਆਂ ਵੱਖ ਵੱਖ ਕਮੇਟੀਆਂ ਦੇ ਮੈਂਬਰ ਵੀ ਨਿਯੁਕਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਇਸ ਗੈਰ-ਲੋਕਤੰਤਰੀ ਫੈਸਲੇ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।
ਸ੍ਰੀ ਬਾਦਲ ਨੇ ਕਿਹਾ ਕਿ ਵਿਧਾਇਕਾਂ ਨੇ ਨਵੀਆਂ ਪਾਰਟੀਆਂ ਬਣਾ ਕੇ ਦਲਬਦਲੀ ਵਿਰੋਧੀ ਕਾਨੂੰਨ ਦੀ ਉਲੰਘਣਾ ਕੀਤੀ ਹੈ ਤੇ ਸਪੀਕਰ ਨੂੰ ਇਸ ਫੈਸਲੇ ਦੀ ਸਮੀਖਿਆ ਕਰਨੀ ਚਾਹੀਦੀ ਹੈ। ਇਹ ਨਵੇਂ ਚੋਣ ਨਿਸ਼ਾਨਾਂ ਉੱਤੇ ਚੋਣ ਲੜ ਚੁੱਕੇ ਹਨ ਅਤੇ ਦੋ ਵਿਧਾਇਕ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਚੁੱਕੇ ਹਨ। ਇਨ੍ਹਾਂ ਨੂੰ ਤੁਰੰਤ ਅਯੋਗ ਕਰਾਰ ਦੇਣਾ ਚਾਹੀਦਾ ਹੈ ਅਤੇ ਛੇ ਸਾਲ ਲਈ ਇਨ੍ਹਾਂ ਦੇ ਚੋਣ ਲੜਨ ਉੱਤੇ ਰੋਕ ਲਾ ਦੇਣੀ ਚਾਹੀਦੀ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਗੱਲ ਜੱਗ ਜ਼ਾਹਿਰ ਹੈ ਕਿ ਇਹ ਵਿਧਾਇਕ ਆਪ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਚੁੱਕੇ ਹਨ। ਇਸ ਬਾਰੇ ਸੰਵਿਧਾਨ ਦੀ ਦਸਵੀਂ ਅਨੁਸੂਚੀ ਬਿਲਕੁਲ ਸਪਸ਼ਟ ਹੈ। ਕਿਸੇ ਸਿਆਸੀ ਪਾਰਟੀ ਤੋਂ ਮਰਜ਼ੀ ਨਾਲ ਅਸਤੀਫਾ ਦੇਣ ਵਾਲੇ ਮੈਂਬਰ ਨੂੰ ਅਯੋਗ ਮੰਨਿਆ ਜਾਂਦਾ ਹੈ। ਸਪੀਕਰ ਨੂੰ ਸੰਵਿਧਾਨ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਤੇ ਸਪੀਕਰ ਸੂਬੇ ਦੀ ਜਨਤਾ ਨੂੰ ਇਹ ਵੀ ਦੱਸਣ ਕਿ ਇਹ ਪੰਜ ਵਿਧਾਇਕ ਅਸਤੀਫੇ ਦੇਣ ਤੋਂ ਬਾਅਦ ਵੀ ਕਿਉਂ ਸਰਕਾਰੀ ਭੱਤੇ ਅਤੇ ਸਹੂਲਤਾਂ ਮਾਣ ਰਹੇ ਹਨ।


Comments Off on ਅਸਤੀਫਾ ਦੇ ਚੁੱਕੇ ‘ਆਪ’ ਵਿਧਾਇਕਾਂ ਨੂੰ ਕਮੇਟੀਆਂ ’ਚ ਨਾਮਜ਼ਦ ਕਰਨ ਦਾ ਵਿਰੋਧ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.