ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਇੰਤਕਾਲ ਬਦਲੇ ਪੈਸੇ ਮੰਗਣ ’ਤੇ ਮਾਲ ਪਟਵਾਰੀ ਮੁਅੱਤਲ

Posted On June - 12 - 2019

ਪੱਤਰ ਪ੍ਰੇਰਕ
ਗਿੱਦੜਬਾਹਾ, 11 ਜੂਨ
ਗਿੱਦੜਬਾਹਾ ਦੇ ਪਿੰਡ ਗੂਰੂਸਰ ਵਿੱਚ ਤਾਇਨਾਤ ਹਲਕਾ ਮਾਲ ਪਟਵਾਰੀ ਦੀ ਕਥਿਤ ਆਡੀਉ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਪਟਵਾਰੀ ਵੱਲੋਂ ਗਿੱਦੜਬਾਹਾ ਦੇ ਸੀਨੀਅਰ ਵਕੀਲ ਤੋਂ ਜ਼ਮੀਨ ਦੇ ਇੰਤਕਾਲ ਬਦਲੇ ਸ਼ਰੇਆਮ ਰੁਪਏ ਦੀ ਮੰਗ ਕੀਤੀ ਰਾ ਰਹੀ ਹੈ। ਇਸ ਸਬੰਧੀ ਤਹਿਸੀਲਦਾਰ ਗਿੱਦੜਬਾਹਾ ਗੁਰਮੇਲ ਸਿੰਘ ਦਾ ਕਹਿਣਾ ਸੀ ਕਿ ਪਟਵਾਰੀ ਦੀ ਪੈਸੇ ਮੰਗਣ ਦੀ ਆਡੀਓ ਵਾਇਰਲ ਹੋਈ ਸੀ ਜਿਸ ਦੀ ਪੜਤਾਲ ਕਰਨ ਮਗਰੋਂ ਉਚ ਅਧਿਕਾਰੀਆਂ ਦੇ ਹੁਕਮਾਂ ਮੁਤਾਬਕ ਪਟਵਾਰੀ ਸ਼ੁਭਮ ਬਾਂਸਲ ਨੂੰ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਪਟਵਾਰੀ ਸ਼ੁਭਮ ਬਾਂਸਲ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਇਹ ਕਹਿ ਕੇ ਫੋਨ ਕੱਟ ਦਿੱਤਾ ਕਿ ਉਹ ਹਾਲੇ ਗੱਲ ਨਹੀਂ ਕਰਨਾ ਚਾਹੁੰਦਾ।


Comments Off on ਇੰਤਕਾਲ ਬਦਲੇ ਪੈਸੇ ਮੰਗਣ ’ਤੇ ਮਾਲ ਪਟਵਾਰੀ ਮੁਅੱਤਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.