ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਕਰਤਾਰਪੁਰ ਲਾਂਘਾ: ਪਾਕਿ ਨੇ ਸੰਘੀ ਬਜਟ ’ਚ ਸੌ ਕਰੋੜ ਰੁਪਏ ਰੱਖੇ

Posted On June - 12 - 2019

ਇਸਲਾਮਾਬਾਦ, 11 ਜੂਨ
ਪਾਕਿਸਤਾਨ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਸਰਕਾਰ ਨੇ 2019-20 ਦੇ ਸੰਘੀ ਬਜਟ ਵਿੱਚ ਕਰਤਾਰਪੁਰ ਲਾਂਘੇ ਨੂੰ ਵਿਕਸਤ ਕਰਨ ਲਈ ਸੌ ਕਰੋੜ ਰੁਪਏ ਦੀ ਰਾਸ਼ੀ ਦਾ ਪ੍ਰਬੰਧ ਕੀਤਾ ਹੈ। ਇਹ ਲਾਂਘਾ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਸਥਿਤ ਦਰਬਾਰ ਸਾਹਿਬ ਨੂੰ ਭਾਰਤ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜੇਗਾ। ਭਾਰਤੀ ਸਿੱਖਾਂ ਨੂੰ 1522 ਵਿੱਚ ਗੁਰੂ ਨਾਨਕ ਦੇਵ ਵੱਲੋਂ ਸਥਾਪਤ ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਦੇ ਖੁੱਲ੍ਹੇ ਦਰਸ਼ਨ ਦੀਦਾਰਿਆਂ ਲਈ ਮਹਿਜ਼ ਇਕ ਪਰਮਿਟ ਹਾਸਲ ਕਰਨਾ ਹੋਵੇਗਾ।
ਜੀਓ ਟੀਵੀ ਦੀ ਰਿਪੋਰਟ ਮੁਤਾਬਕ ਅਗਲੇ ਵਿੱਤੀ ਸਾਲ 2019-20 ਦੇ ਸੰਘੀ ਬਜਟ ਵਿੱਚ ਰੱਖਿਆ ਇਹ ਪੈਸਾ ਪਬਲਿਕ ਸੈਕਟਰ ਡਿਵੈਲਪਮੈਂਟ ਪ੍ਰੋਗਰਾਮ (ਪੀਐੱਸਡੀਪੀ) ਤਹਿਤ ਕਰਤਾਰਪੁਰ ਸਾਹਿਬ ਵਿੱਚ ਜ਼ਮੀਨ ਗ੍ਰਹਿਣ ਤੇ ਬੁਨਿਆਦੀ ਢਾਂਚਾ ਵਿਕਸਤ ਕਰਨ ’ਤੇ ਖਰਚਿਆ ਜਾਵੇਗਾ। ਯੋਜਨਾ ਕਮਿਸ਼ਨ ਅਤੇ ਯੋਜਨਾ, ਵਿਕਾਸ ਤੇ ਸੁਧਾਰਾਂ ਬਾਰੇ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਧਾਰਮਿਕ ਮਾਮਲਿਆਂ ਤੇ ਵੱਖ ਵੱਖ ਧਰਮਾਂ ’ਚ ਇਕਸੁਰਤਾ ਨਾਲ ਸਬੰਧਤ ਮੰਤਰਾਲੇ ਲਈ ਪ੍ਰਾਜੈਕਟ ਦੀ ਅਨੁਮਾਨਤ ਲਾਗਤ 300 ਕਰੋੜ ਰੁਪਏ ਹੈ। ਅਧਿਕਾਰੀਆਂ ਮੁਤਾਬਕ ਲਾਂਘੇ ਨੂੰ ਲੈ ਕੇ ਪਾਕਿਸਤਾਨ ਵੱਲੋਂ ਬਣਾਇਆ ਜਾਣ ਵਾਲਾ ਚਾਰ ਕਿਲੋਮੀਟਰ ਦੇ ਟੁਕੜੇ ਦਾ 50 ਫੀਸਦ ਕੰਮ ਪੂਰਾ ਹੋ ਚੁੱਕਾ ਹੈ। ਕਰਾਰ ਮੁਤਾਬਕ ਦੋਵੇਂ ਮੁਲਕ ਆਪੋ ਆਪਣੇ ਪਾਸੇ ਕੌਮਾਂਤਰੀ ਸਰਹੱਦ ਤਕ ਲਾਂਘੇ ਨੂੰ ਵਿਕਸਤ ਕਰਨਗੇ। ਪਾਕਿਸਤਾਨ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਨੇ ਪਿਛਲੇ ਸਾਲ 28 ਨਵੰਬਰ ਨੂੰ 4 ਕਿਲੋਮੀਟਰ ਲੰਮੇ ਲਾਂਘੇ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਸੀ। ਇਸ ਲਾਂਘੇ ਦੇ ਦਸੰਬਰ 2019 ਤਕ ਪੂਰਾ ਹੋਣ ਦੀ ਆਸ ਹੈ। -ਪੀਟੀਆਈ


Comments Off on ਕਰਤਾਰਪੁਰ ਲਾਂਘਾ: ਪਾਕਿ ਨੇ ਸੰਘੀ ਬਜਟ ’ਚ ਸੌ ਕਰੋੜ ਰੁਪਏ ਰੱਖੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.