ਪੰਜਾਬ ਦੇ ਕਲਾਕਾਰਾਂ ਦਾ ਸਹਾਰਾ ਬਣੇਗੀ ਆਰਟਿਸਟ ਐਸੋਸੀਏਸ਼ਨ !    ਅਸਤੀਫਾ ਦੇ ਚੁੱਕੇ ‘ਆਪ’ ਵਿਧਾਇਕਾਂ ਨੂੰ ਕਮੇਟੀਆਂ ’ਚ ਨਾਮਜ਼ਦ ਕਰਨ ਦਾ ਵਿਰੋਧ !    ਸ਼ੇਰ ਇਕੱਲਾ ਹੀ ਬਹੁਤ ਹੁੰਦੈ: ਮਾਨ !    ਛੇਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ’ਤੇ ਲੱਗੀਆਂ ਰੌਣਕਾਂ !    ਇਰਾਨ ਵਲੋਂ ਸੀਆਈਏ ਦੇ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ !    ਪਾਕਿ ਸਿੱਖ ਆਗੂ ਵਲੋਂ ਕਰਤਾਰਪੁਰ ਲਈ ਦੋਹਰੀ ਦਾਖ਼ਲਾ ਵੀਜ਼ਾ ਸਹੂਲਤ ਦੀ ਸ਼ਲਾਘਾ !    ਅਯੁੱਧਿਆ ਦਹਿਸ਼ਤੀ ਹਮਲਾ ਕੇਸ ’ਚ ਚਾਰ ਨੂੰ ਉਮਰ ਕੈਦ !    ਗੁਜਰਾਤ: ਰਾਜ ਸਭਾ ਸੀਟਾਂ ’ਤੇ ਵੱਖ-ਵੱਖ ਜ਼ਿਮਨੀ ਚੋਣਾਂ ਖ਼ਿਲਾਫ਼ ਸੁਣਵਾਈ ਅੱਜ !    ਪੰਥ ਰਤਨ ਮਾਸਟਰ ਤਾਰਾ ਸਿੰਘ !    ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ !    

ਕਿਰਤੀ ਕਿਸਾਨ ਯੂਨੀਅਨ ਦੀ ਰੈਲੀ ਅੱਜ

Posted On June - 12 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜੂਨ
ਕਿਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ 12 ਜੂਨ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਚ ਰੋਸ ਰੈਲੀ ਕੀਤੀ ਜਾਵੇਗੀ। ਯੂਨੀਅਨ ਦੇ ਸੂਬਾਈ ਪ੍ਰਧਾਨ ਦਾਤਾਰ ਸਿੰਘ ਨੇ ਕਿਹਾ ਕਿ ਪਹਿਲਾਂ ਹਰੇ ਇਨਕਲਾਬ ਦੇ ਨਾਂ ’ਤੇ ਸਾਮਰਾਜੀ ਕੰਪਨੀਆਂ ਦੇ ਟਰੈਕਟਰ, ਬੀਜ, ਖਾਦਾਂ ਤੇ ਕੀਟਨਾਸ਼ਕ ਮਹਿੰਗੇ ਭਾਅ ’ਤੇ ਲੈਣ ਲਈ ਕਿਸਾਨਾਂ ਨੂੰ ਮਜਬੂਰ ਕੀਤਾ ਗਿਆ। ਇਸ ਦੌਰਾਨ ਖੇਤੀ ਦਾ ਮਾਡਲ ਤਾਂ ਬਦਲ ਦਿੱਤਾ ਪਰ ਵਰਤੋਂ ਵਾਲੀ ਕੋਈ ਵੀ ਚੀਜ਼ ਦਾ ਹਾਲੇ ਤਕ ਦੇਸ਼ ਵਿਚ ਨਿਰਮਾਣ ਨਹੀਂ ਹੋਇਆ। ਅਜਿਹੀਆਂ ਨੀਤੀਆਂ ਕਾਰਨ ਪੰਜਾਬ ਕਰਜ਼ੇ ਦੇ ਹੋਰ ਬੋਝ ਹੇਠ ਦਬ ਜਾਵੇਗਾ। ਹੁਣ ਭਾਰਤ 16 ਦੇਸ਼ਾਂ ਦੇ ਸੰਗਠਨ ਆਰਸੀਈਪੀ ਵਿੱਚ ਸ਼ਾਮਲ ਹੋ ਗਿਆ ਹੈ ਜਿਸ ਨਾਲ ਵਿਦੇਸ਼ੀ ਵਸਤਾਂ ਦਾ ਹੜ੍ਹ ਆ ਜਾਵੇਗਾ ਤੇ ਕਿਸਾਨੀ ਦੀਆਂ ਸਮੱਸਿਆਵਾਂ ਵਧਣਗੀਆਂ।


Comments Off on ਕਿਰਤੀ ਕਿਸਾਨ ਯੂਨੀਅਨ ਦੀ ਰੈਲੀ ਅੱਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.