ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਕ੍ਰਿਕਟ: ਖ਼ਿਜ਼ਰਾਬਾਦ ਦੀ ਟੀਮ ਨੇ ਟਰਾਫ਼ੀ ਜਿੱਤੀ

Posted On June - 12 - 2019

ਫਾਈਨਲ ਵਿੱਚ ਭਿੜਨ ਵਾਲੀਆਂ ਟੀਮਾਂ ਨਾਲ ਹਾਜ਼ਰ ਮੁੱਖ ਮਹਿਮਾਨ ਰਾਣਾ ਕੁਸ਼ਲਪਾਲ।

ਪੱਤਰ ਪੇਰਕ
ਕੁਰਾਲੀ, 11 ਜੂਨ
ਨੇੜਲੇ ਪਿੰਡ ਖਿਜ਼ਰਾਬਾਦ ਦੇ ਯੂਥ ਸਪੋਰਟਸ ਕਲੱਬ ਵਲੋਂ ਸੀਮਿਤ ਓਵਰਾਂ ਦਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਤਿੰਨ ਰੋਜ਼ਾ ਇਸ ਟੂਰਨਾਮੈਂਟ ਵਿੱਚ 14 ਟੀਮਾਂ ਨੇ ਭਾਗ ਲਿਆ। ਟੂਰਨਾਮੈਂਟ ਦਾ ਉਦਘਾਟਨ ਗੁਰਿੰਦਰ ਸਿੰਘ ਨੇ ਕੀਤਾ। ਉਨ੍ਹਾਂ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਕਲੱਬ ਦੀ ਸ਼ਲਾਘਾ ਕੀਤੀ।
ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ ਮੈਚ ਵਿੱਚ ਐਫਆਰ ਕਲੱਬ ਮਾਦਪੁਰ ਦੀ ਟੀਮ ਨੇ ਕੁੱਬਾਹੇੜੀ ਨੂੰ ਹਰਾ ਕੇ ਫਾਈਨਲ ਵਿੱਚ ਥਾਂ ਬਣਾਈ ਜਦਕਿ ਦੂਜੇ ਸੈਮੀਫਾਈਨਲ ਵਿੱਚ ਜਿੱਤ ਦਰਜ ਕਰਕੇ ਮੇਜ਼ਬਾਨ ਖਿਜ਼ਰਾਬਾਦ ਦੀ ਟੀਮ ਫਾਈਨਲ ਵਿੱਚ ਪੁੱਜੀ। ਖਿਜ਼ਰਾਬਾਦ ਅਤੇ ਐਫਆਰ ਕਲੱਬ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ ਫਾਈਨਲ ਮੈਚ ਦਿਲਕਸ਼ ਰਿਹਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਐਫਆਰ ਕਲੱਬ ਮਾਦਪੁਰ ਦੀ ਟੀਮ ਨਿਰਧਾਰਿਤ ਓਵਰਾਂ ਵਿੱਚ ਕੇਵਲ 44 ਦੌੜਾਂ ਹੀ ਬਣਾ ਸਕੀ। ਇਸ ਦੇ ਜਵਾਬ ਵਿੱਚ ਮੇਜ਼ਬਾਨ ਖਿਜ਼ਰਾਬਾਦ ਦੀ ਟੀਮ ਨੇ ਇਹ ਟੀਚਾ ਨਿਰਧਾਰਿਤ ਓਵਰਾਂ ਤੋਂ ਪਹਿਲਾਂ ਹੀ ਪੂਰਾ ਕਰਕੇ ਟਰਾਫ਼ੀ ’ਤੇ ਕਬਜ਼ਾ ਕੀਤਾ। ਇਨਾਮ ਵੰਡ ਸਮਾਗਮ ਵਿੱਚ ਯੂਥ ਕਾਂਗਰਸ ਦੇ ਹਲਕਾ ਖਰੜ ਦੇ ਪ੍ਰਧਾਨ ਰਾਣਾ ਕੁਸ਼ਲਪਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਜੇਤੂ ਅਤੇ ਉਪ ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਨਗਦ ਇਨਾਮਾਂ ਤੋਂ ਇਲਾਵਾ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਅਰਸ਼ਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਮਨਦੀਪ ਸਿੰਘ, ਸੰਦੀਪ ਸਿੰਘ, ਅਮਰਜੀਤ ਸਿੰਘ, ਮਨਦੀਪ ਸਿੰਘ, ਨਾਸਰ ਅਲੀ, ਅਮਨਦੀਪ ਸਿੰਘ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ ਹਾਜ਼ਰ ਸਨ।


Comments Off on ਕ੍ਰਿਕਟ: ਖ਼ਿਜ਼ਰਾਬਾਦ ਦੀ ਟੀਮ ਨੇ ਟਰਾਫ਼ੀ ਜਿੱਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.