ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਕ੍ਰਿਕਟ ਵਿੱਚ ਸ਼ੇਖਪੁਰ ਦੀ ਟੀਮ ਜੇਤੂ

Posted On June - 12 - 2019

ਜੇਤੂ ਅਤੇ ਉਪ ਜੇਤੂ ਟੀਮਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਛਿੱਤ

ਜੈਂਤੀਪੁਰ: ਨੇੜਲੇ ਪਿੰਡ ਸ਼ੇਖਪੁਰ ਵਿੱਚ ਉਘੇ ਸਮਾਜ ਸੇਵੀ ਸਰਪੰਚ ਬਲਬੀਰ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਕ੍ਰਿਕਟ ਟੂਰਨਾਮੈਂਟ ਕਰਾਇਆ ਗਿਆ। ਇਸ ਵਿਚ 20 ਟੀਮਾਂ ਨੇ ਹਿੱਸਾ ਲਿਆ। ਫਾਈਨਲ ਮੈਚ ਪਿੰਡ ਸ਼ੇਖਪੁਰ ਅਤੇ ਕਿਲਾ ਮੇਘਾ ਦੀਆਂ ਟੀਮਾਂ ਵਿਚਾਲੇ ਹੋਇਆ, ਜਿਸ ਵਿਚ ਪਿੰਡ ਸ਼ੇਖਪੁਰ ਦੀ ਟੀਮ ਜੇਤੂ ਰਹੀ। ਜੇਤੂ ਅਤੇ ਉਪ ਜੇਤੂ ਟੀਮਾਂ ਨੂੰ ਇਨਾਮ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਨ ਦੀ ਰਸਮ ਸਰਪੰਚ ਜਸਬੀਰ ਸਿੰਘ ਬੱਲ, ਸਰਪੰਚ ਸ਼ਿਵਚਰਨ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਸਰਵਣ ਸਿੰਘ ਸੋਨੀ ਨੇ ਨਿਭਾਈ। ਇਸ ਮੌਕੇ ਸਾਬਕਾ ਸਰਪੰਚ ਪਲਵਿੰਦਰ ਕੌਰ ਦੇ ਪਰਿਵਾਰ ਵਲੋਂ ਟੂਰਨਾਮੈਂਟ ਵਿਚ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਗੁਲਜਾਰ ਸਿੰਘ, ਕਸ਼ਮੀਰ ਸਿੰਘ, ਨੰਬਰਦਾਰ ਜਸਪਾਲ ਸਿੰਘ, ਮੁਖਤਾਰ ਸਿੰਘ, ਡਾ. ਰਜੇਸ਼ਵਰ ਸਿੰਘ ਹਾਜ਼ਰ ਸਨ।
-ਪੱਤਰ ਪ੍ਰੇਰਕ


Comments Off on ਕ੍ਰਿਕਟ ਵਿੱਚ ਸ਼ੇਖਪੁਰ ਦੀ ਟੀਮ ਜੇਤੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.