ਮਾਲੀ ਦੀ ਮਹਿਲਾ ਟੀ-20 ਟੀਮ ਛੇ ਦੌੜਾਂ ’ਤੇ ਢੇਰ !    ਫੀਫਾ ਮਹਿਲਾ ਵਿਸ਼ਵ ਕੱਪ: ਮਾਰਟਾ ਦਾ ਗੋਲ, ਬ੍ਰਾਜ਼ੀਲ ਪ੍ਰੀ ਕੁਆਰਟਰਜ਼ ’ਚ !    ਵਿਕਸਤ ਭਾਰਤ ਹਾਲੇ ਬੜੀ ਦੂਰ ਦੀ ਗੱਲ !    ਅਜੋਕੀ ਪੰਜਾਬੀ ਨੌਜਵਾਨੀ ਦੀ ਹਾਲਤ ਨਾਜ਼ੁਕ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਗੈਰਕਾਨੂੰਨੀ ਹੁੱਕਾ ਬਾਰਾਂ ’ਤੇ ਪਾਬੰਦੀ !    ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ !    ਸਾਬਕਾ ਐੱਸਪੀ ਨਾਲ 25 ਲੱਖ ਦੀ ਧੋਖਾਧੜੀ !    ਮਹੀਨੇ ਦੇ ਅਖੀਰ ਤੱਕ ਡਰੇਨਾਂ ਦੀ ਸਫ਼ਾਈ ਕਰਨ ਦਾ ਹੁਕਮ !    ਪੰਜਾਬ ਦੇ ਕਲਾਕਾਰਾਂ ਦਾ ਸਹਾਰਾ ਬਣੇਗੀ ਆਰਟਿਸਟ ਐਸੋਸੀਏਸ਼ਨ !    

ਖੱਟਰ ਵੱਲੋਂ ਕੇਂਦਰੀ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ

Posted On June - 13 - 2019

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਗੱਲਬਾਤ ਕਰਦੇ ਹੋਏ।-ਫੋਟੋ: ਮਨਧੀਰ ਸਿੰਘ ਦਿਓਲ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਜੂਨ
ਕੇਂਦਰ ਮੋਟਰ ਵਹੀਕਲ ਐਕਟ ਤਹਿਤ ਡਰਾਈਵਿੰਗ ਲਾਇਸੈਂਸ ਲਈ ਕੀਤੀ ਗਈ 8ਵੀਂ ਜਮਾਤ ਪਾਸ ਦੀ ਵਿਦਿਅਕ ਯੋਗਤਾ ਵਿੱਚ ਇਕ ਸਾਲ ਦੇ ਸਮੇਂ ਦੀ ਛੋਟ ਮਿਲੇਗੀ।
ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਦਿੱਲੀ ਵਿਚ ਡਰਾਈਵਿੰਗ ਲਾਇਸੈਂਸ ਲਈ ਬਿਨੈਕਾਰਾਂ ਦੀ ਨਿਰਧਾਰਿਤ ਕੀਤੀ 8ਵੀਂ ਜਮਾਤ ਪਾਸ ਹੋਣ ਦੀ ਵਿਦਿਅਕ ਯੋਗਤਾ ਵਿਚ ਛੋਟ ਦੇਣ ਦੀ ਦਿਸ਼ਾ ਵਿਚ ਨਿਯਮਾਂ ਵਿਚ ਛੋਟ ਦੇਣ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸ੍ਰੀ ਖੱਟਰ ਨੇ ਕਿਹਾ ਕਿ ਕੇਂਦਰੀ ਮੋਟਰ ਵਹੀਕਲ ਐਕਟ ਤਹਿਤ ਡਰਾਈਵਿੰਗ ਲਾਇਸੈਂਸ ਲਈ ਨਿਰਧਾਰਿਤ ਕੀਤੀ 8ਵੀਂ ਜਮਾਤ ਪਾਸ ਹੋਣ ਦੀ ਵਿਦਿਅਕ ਯੋਗਤਾ ਵਿੱਚ ਇਕ ਸਾਲ ਦੇ ਸਮੇਂ ਲਈ ਛੋਟ ਦੀ ਦਿਸ਼ਾ ਵਿਚ ਨਿਯਮਾਂ ਵਿਚ ਬਦਲਾਅ ਕੀਤਾ ਜਾਵੇਗਾ। 8ਵੀਂ ਜਮਾਤ ਪਾਸ ਦੀ ਵਿਦਿਅਕ ਯੋਗਤਾ ਵਿਚ ਛੋਟ ਦਿੱਤੇ ਜਾਣ ਦੇ ਨਤੀਜੇ ਵਜੋਂ ਹਰਿਆਣਾ ਖਾਸ ਕਰਕੇ ਮੇਵਾਤ ਖੇਤਰ ਦੇ ਲਗਪਗ 20,000 ਡਰਾਈਵਰਾਂ ਦੇ ਡਰਾਈਵਿੰਗ ਲਾਇਸੈਂਸ ਰੀਨਿਊ ਹੋ ਸਕੇਗਾ ਅਤੇ ਨਵੇਂ ਬਿਨੈਕਾਰ ਵੀ ਆਪਣਾ ਨਵਾਂ ਡਰਾਈਵਿੰਗ ਲਾਈਸੈਂਸ ਬਣਾ ਸਕਣਗੇ। ਇਸੇ ਦੌਰਾਨ ਸ੍ਰੀ ਖੱਟਰ ਨੇ ਕਿਹਾ ਕਿ 152 ਡੀ ਗ੍ਰੀਨ ਕੌਰੀਡੋਰ ਲਈ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ਦੇ ਐਵਾਰਡ ਵਿਚ ਬਦਲਾਅ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦਾ ਯੋਗ ਤੇ ਵਧੀਆ ਮੁੱਲ ਮਿਲ ਸਕੇ। ਮੀਟਿੰਗ ਵਿਚ ਇਸਮਾਇਲਾਬਾਦ ਤੋਂ ਕੋਟਪੁਤਲੀ ਤੱਕ ਬਣਨ ਵਾਲੇ 152 ਡੀ ਗ੍ਰੀਨ ਕੌਰੀਡੋਰ ਲਈ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ਦੀਆਂ ਮੁਆਵਜ਼ਾ ਦਰਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਜ਼ਮੀਨ ਮਾਲਕ ਕਿਸਾਨਾਂ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਹੋਈ। ਸ੍ਰੀ ਖੱਟਰ ਨੇ ਕਿਹਾ ਕਿ 152 ਡੀ ਗ੍ਰੀਨ ਕੌਰੀਡੋਰ ਲਈ ਲਗਪਗ 4000 ਏਕੜ ਜ਼ਮੀਨ ਐਕੁਆਇਰ ਕੀਤੀ ਜਾਣੀ ਹੈ। ਲਗਪਗ 25 ਪਿੰਡਾਂ ਦੇ ਜ਼ਮੀਨ ਮਾਲਕ ਕਿਸਾਨ ਜ਼ਮੀਨ ਐਕੁਆਇਰ ਕੀਮਤਾਂ ਤੋਂ ਸੰਤੁਸ਼ਟ ਨਹੀਂ ਹਨ। ਮੀਟਿੰਗ ਵਿਚ ਫੈਸਲਾ ਕੀਤਾ ਕਿ 152ਡੀ ਗ੍ਰੀਨ ਕੌਰੀਡੋਰ ਦੇ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ਦੇ ਐਵਾਰਡ ਵਿਚ ਬਦਲਾਅ ਕੀਤਾ ਜਾਵੇਗਾ। ਇਸੇ ਦੌਰਾਨ ਸ੍ਰੀ ਖੱਟਰ ਨੇ ਕਿਹਾ ਕਿ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਕਾਰਨ ਸਾਲ 2014 ਤੋਂ ਲੈ ਕੇ ਹੁਣ ਤਕ ਲਗਪਗ 40,000 ਕੁੜੀਆਂ ਸੁਰੱਖਿਅਤ ਸਮਾਜ ਵਿਚ ਆਈਆਂ ਹਨ। ਸਾਲ 2014 ਵਿਚ ਸੂਬੇ ਦਾ ਲਿੰਗ ਅਨੁਪਾਤ 871 ਸੀ ਪਰ ਹੁਣ ਅਨੁਪਾਤ 933 ਤਕ ਪੁੱਜ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਨੋਰਥ ਹਰਿਆਣਾ ਨੂੰ ਦੇਸ਼ ਦੇ ਸਾਰੇ ਸੂਬਿਆਂ ਵਿਚੋਂ ਮੋਹਰੀ ਬਣਾਉਣਾ ਹੈ।


Comments Off on ਖੱਟਰ ਵੱਲੋਂ ਕੇਂਦਰੀ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.