ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਘੱਗਰ ’ਚ ਦੋ ਵਿਦਿਆਰਥੀ ਡਿੱਗੇ, ਇੱਕ ਦੀ ਮੌਤ

Posted On June - 12 - 2019

ਮ੍ਰਿਤਕ ਸ਼ਮਸ਼ੇਰ ਸਿੰਘ ਦੀ ਫਾਈਲ ਫੋਟੋ।

ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 11 ਜੂਨ
ਪਿੰਡ ਭਸਮੜਾ ’ਚ ਘੱਗਰ ਦਰਿਆ ’ਤੇ ਬਣੇ ਲੱਕੜ ਦੇ ਪੁਲ ਨੂੰ ਪਾਰ ਕਰਦਿਆਂ ਇੱਕ ਸਕੂਲੀ ਵਿਦਿਆਰਥੀ ਦਰਿਆ ਵਿਚ ਡਿੱਗ ਗਿਆ, ਜਿਸ ਨੂੰ ਬਚਾਉਣ ਲਈ ਉਸ ਨਾਲ ਜਾ ਰਹੇ ਦੂਜੇ ਲੜਕੇ ਨੇ ਵੀ ਦਰਿਆ ’ਚ ਛਾਲ ਮਾਰ ਦਿੱਤੀ ਪਰ ਇਸ ਦੌਰਾਨ ਪਹਿਲੇ ਲੜਕੇ ਦੀ ਡੁੱਬਣ ਕਾਰਨ ਮੌਤ ਹੋ ਗਈ ਜਦਕਿ ਦੂਸਰੇ ਲੜਕੇ ਨੂੰ ਰਾਹਗੀਰਾਂ ਨੇ ਬਚਾਅ ਲਿਆ।
ਜਾਣਕਾਰੀ ਅਨੁਸਾਰ ਪਿੰਡ ਭਸਮੜਾ ਦਾ ਬਾਰ੍ਹਵੀਂ ਜਮਾਤ ਦਾ ਵਿਦਿਆਰਥੀ ਸ਼ਮਸ਼ੇਰ ਸਿੰਘ (17) ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਭਸਮੜਾ ਤੇ ਉਸ ਦਾ ਚਚੇਰਾ ਭਰਾ ਜਸਵੀਰ ਸਿੰਘ ਜੱਸੀ ਪੁੱਤਰ ਰਾਮਪਾਲ ਸਿੰਘ ਵਾਸੀ ਹਦਾਇਤਪੁਰਾ (ਰਾਜਪੁਰਾ) ਪਿੰਡ ਨੇੜੇ ਘੱਗਰ ਦਰਿਆ ਨੂੰ ਪਾਰ ਕਰਨ ਲਈ ਇੱਕ ਲੱਕੜ ਦੇ ਪੁਲ ਤੋਂ ਲੰਘ ਰਹੇ ਸਨ ਤਾਂ ਸ਼ਮਸ਼ੇਰ ਸਿੰਘ ਹੇਠਾਂ ਦਰਿਆ ਵਿਚ ਡਿੱਗ ਗਿਆ, ਜਿਸ ਨੂੰ ਬਚਾਉਣ ਲਈ ਜਸਵੀਰ ਸਿੰਘ ਜੱਸੀ ਨੇ ਵੀ ਦਰਿਆ ’ਚ ਛਾਲ ਮਾਰ ਦਿੱਤੀ। ਦੋਵਾਂ ਨੂੰ ਘੱਗਰ ਦਰਿਆ ਵਿਚ ਡੁੱਬਦਾ ਦੇਖ ਕੇ ਸ਼ਮਸ਼ੇਰ ਸਿੰਘ ਦੇ ਛੋਟੇ ਭਰਾ ਗੁਰਵਿੰਦਰ ਸਿੰਘ ਨੇ ਰੌਲਾ ਪਾ ਦਿੱਤਾ ਜਿਸ ਕਾਰਨ ਨੇੜਲੇ ਖੇਤਾਂ ’ਚ ਕੰਮ ਕਰਦੇ ਲੋਕ ਘਟਨਾ ਸਥਾਨ ’ਤੇ ਪਹੁੰਚ ਗਏ ਅਤੇ ਲੜਕਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਦੋਵਾਂ ਲੜਕਿਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਸ਼ਮਸ਼ੇਰ ਸਿੰਘ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਜਦਕਿ ਜਸਵੀਰ ਸਿੰਘ ਜੱਸੀ ਇਲਾਜ ਅਧੀਨ ਹੈ।


Comments Off on ਘੱਗਰ ’ਚ ਦੋ ਵਿਦਿਆਰਥੀ ਡਿੱਗੇ, ਇੱਕ ਦੀ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.